19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੀਨੀਅਰ ਕਾਂਗਰਸੀ ਆਗੂ ਅਮਿਤ ਤਲਵਾਰ ਦਾ ਐਸ.ਸੀ. ਵਿੰਗ ਦੇ ਸਕੱਤਰ ਬਾਗੜੀ ਨੇ ਕੀਤਾ ਸਵਾਗਤ

ਲੁਧਿਆਣਾ, 18 ਅਗਸਤ (ਜਤਿੰਦਰ ਭੰਬੀ)-ਉਤਰਾਖੰਡ ਤੋਂ ਐਸ. ਸੀ.

ਅਜੀਤ ਡੈਸਕ 19-08-2026
ਲੁਧਿਆਣਾ, 18 ਅਗਸਤ (ਜਤਿੰਦਰ ਭੰਬੀ)-ਉਤਰਾਖੰਡ ਤੋਂ ਐਸ.ਸੀ. ਵਿੰਗ ਦੇ ਸੀਨੀਅਰ ਕਾਂਗਰਸੀ ਆਗੂ ਅਮਿਤ ਤਲਵਾਰ ਦੀ ਪੰਜਾਬ ਫੇਰੀ ਨੂੰ ਲੈ ਕੇ ਸਮੂਹ ਕਾਂਗਰਸੀ ਵਰਕਰਾਂ ਅਤੇ ਐਸ.ਸੀ.ਵਿੰਗ ਦੇ ਆਗੂਆਂ ਤੇ ਵਰਕਰਾਂ ਵਿਖ ਖੁਸ਼ੀ ਦਾ ਮਹੌਲ ਹੈ,ਜਿਸ ਨੂੰ ਲੈ ਕੇ ਉਨ੍ਹਾਂ ਦਾ ਥਾਂ-ਥਾਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸੂਰਜ ਬਾਗੜੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ.ਸੀ. ਵਿੰਗ ਦੇ ਸਕੱਤਰ ਨੇ ਉਨ੍ਹਾਂ ਨੂੰ ਦਫਤਰ ਪਹੁੰਚਣ ਤੇ ਫੁੱਲਾਂ ਦਾ ਬੁੱਕਾ ਦੇ ਕੇ ਸਵਾਗਤ ਕਰਦੇ ਹੋਏ ਬਾਗੜੀ ਨੇ ਕਿਹਾ ਕਿ ਐਸ ਸੀ ਵਿੰਗ ਦੇ ਸਮੂਹ ਆਹੁਦੇਦਾਰਾਂ ਅਤੇ ਵਰਕਰਾਂ ਵਲੋਂ ਤੁਹਾਨੂੰ ਜੀ ਆਇਆਂ ਆਖਦੇ ਹੋਏ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਐਸ ਸੀ ਵਿੰਗ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੌਈ ਕਸਰ ਬਾਕੀ ਨਹੀਂ ਛੱਡਾਂਗੇ। ਇਸ ਮੌਕੇ ਉਨ੍ਹਾਂ ਜਿਥੇ ਐਸ .ਸੀ.ਵਿੰਗ ਦੇ ਸਮੂਹ ਆਹੁਦੇਦਾਰਾਂ ਅਤੇ ਵਰਕਰਾਂ ਦੀਆਂ ਸਮਸਿਆਵਾਂ ਸੁਣੀਆਂ ਉਥੇ ਹੀ ਉਨ੍ਹਾਂ ਕਾਂਗਰਸ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੌਜੂਦ ਡਾਕਟਰ ਸਿੱਧੀਸ਼ ਸੈਨੀ,ਵਿੱਕੀ ਬਿਰਲਾ ,ਬ੍ਰਿਜਪਾਲ ਬੋਹੋਤ ,ਅਵਿਨਾਸ਼ ਚੌਹਾਨ ,ਰਾਹੁਲ ਚੌਹਾਨ ,ਅਜਯ ਤੋਮਰ,ਸਰਥਕ ਰਾਜ ਅਤੇ ਹੋਰ ਮੈਂਬਰ ਮੌਜ਼ੂਦ ਸਨ।
ਪਿਛਲੀ ਖ਼ਬਰ ਮਾਲਵਾ ਸੈਂਟਰਲ ਕਾਲਜ ’ਚ ਰਾਸ਼ਟਰੀ ਨਸ਼ਾ ਵਿਰੋਧੀ ਸਹੁੰ ਸਮਾਗਮ ਕਰਵਾਇਆ ਅਗਲੀ ਖ਼ਬਰ ਮੇਅਰ ਦੀ ਗ਼ੈਰਹਾਜ਼ਰੀ ’ਚ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਸੰਭਾਲਿਆ ਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।