19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਬਾਬਾ ਮੁਕੰਦ ਸਿੰਘ ਸਕੂਲ ਵਲੋਂ ‘ਹਰ ਘਰ ਤਿਰੰਗਾ, ਹਰ ਘਰ ਸਵੱਛਤਾ’ ਮੁਹਿੰਮ ਦੇ ਤਹਿਤ ਸਵੱਛਤਾ ਰੈਲੀ ਕੱਢੀ

ਡਾਬਾ/ਲੁਹਾਰਾ, 18 ਅਗਸਤ (ਕੁਲਵੰਤ ਸਿੰਘ ਸੱਪਲ)-”ਹਰ ਘਰ ਤਿਰੰਗਾ, ਹਰ ਘਰ ਸਵੱਛਤਾ” ਮੁਹਿੰਮ ਦੇ ਤਹਿਤ ਨਗਰ ਨਿਗਮ ਲੁਧਿਆਣਾ ਦੇ ਨਾਲ ਮਿਲ ਕੇ ਬਾਬਾ ਮੁਕੰਦ ਸਿੰਘ ਸਕੂਲ ਡਾਬਾ ਵਲੋਂ ਸਵੱਛਤਾ ਰੈਲੀ ਕੱਢੀ ਗਈ। ਇਸ ਰੈਲੀ ਵਿਚ ਸਕੂਲ ਦੇ ਸਟਾਫ, ਵਿਦਿਆਰਥੀਆਂ, ਸੀਐਫ ਪ੍ਰਦੀਪ ਕੁਮਾਰ, ਸੁਪਰਵਾਈਜ਼ਰ ਵਿਨੋਦ ਕੁਮਾਰ, ਸਿਹਤ ਸ਼ਾਖਾ ਨਗਰ ਨਿਗਮ ਲੁਧਿਆਣਾ ਵਲੋਂ ਹਿੱਸਾ ਲਿਆ ਗਿਆ।

ਅਜੀਤ ਡੈਸਕ 19-08-2026
ਡਾਬਾ/ਲੁਹਾਰਾ, 18 ਅਗਸਤ (ਕੁਲਵੰਤ ਸਿੰਘ ਸੱਪਲ)-”ਹਰ ਘਰ ਤਿਰੰਗਾ, ਹਰ ਘਰ ਸਵੱਛਤਾ” ਮੁਹਿੰਮ ਦੇ ਤਹਿਤ ਨਗਰ ਨਿਗਮ ਲੁਧਿਆਣਾ ਦੇ ਨਾਲ ਮਿਲ ਕੇ ਬਾਬਾ ਮੁਕੰਦ ਸਿੰਘ ਸਕੂਲ ਡਾਬਾ ਵਲੋਂ ਸਵੱਛਤਾ ਰੈਲੀ ਕੱਢੀ ਗਈ। ਇਸ ਰੈਲੀ ਵਿਚ ਸਕੂਲ ਦੇ ਸਟਾਫ, ਵਿਦਿਆਰਥੀਆਂ, ਸੀਐਫ ਪ੍ਰਦੀਪ ਕੁਮਾਰ, ਸੁਪਰਵਾਈਜ਼ਰ ਵਿਨੋਦ ਕੁਮਾਰ, ਸਿਹਤ ਸ਼ਾਖਾ ਨਗਰ ਨਿਗਮ ਲੁਧਿਆਣਾ ਵਲੋਂ ਹਿੱਸਾ ਲਿਆ ਗਿਆ। ਇਹ ਰੈਲੀ ਪ੍ਰਿੰਸੀਪਲ ਹਰਪ੍ਰੀਤ ਸਿੰਘ ਦੀ ਮੌਜੂਦਗੀ ਵਿਚ ਕੱਢੀ ਗਈ। ਇਸ ਰੈਲੀ ਦਾ ਮੁੱਖ ਮਹੱਤਵ ਸੋਲਿਡ ਵੇਸਟ ਮੈਨੇਜਮੈਂਟ, ਸਿੰਗਲ ਯੂਜ ਪਲਾਸਟਿਕ ਦੀ ਨਾ ਵਰਤੋੰ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੀ। ਲੋਕਾਂ ਨੂੰ ਇਹਨਾਂ ਵਿਸ਼ਿਆਂ ਦੇ ਉੱਤੇ ਜਾਗਰੂਕ ਕੀਤਾ ਗਿਆ। ਇਸ ਰੈਲੀ ਵਿਚ ਲਗਭਗ 200 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਧਾਨ ਮਹਿਲ ਸਿੰਘ, ਚੇਅਰਮੈਨ ਮੇਹਰ ਸਿੰਘ, ਮੀਤ ਪ੍ਰਧਾਨ ਸੋਹਣ ਸਿੰਘ ਗਰੇਵਾਲ, ਮੀਤ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਜਨਰਲ ਸੈਕਟਰੀ ਜਸਵਿੰਦਰ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਮੈਂਬਰ ਮੋਹਣ ਸਿੰਘ, ਜਸਵੰਤ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ ਹਾਜਰ ਸਨ । ਅੰਤ ਵਿਚ ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਸਿਹਤ ਸ਼ਾਖਾ ਨਗਰ ਨਿਗਮ ਲੁਧਿਆਣਾ ਦੇ ਸਾਰੇ ਸਟਾਫ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਜੀ. ਏ. ਡੀ. ਅਕੈਡਮੀ ਲਾਦੀਆਂ ਖੁਰਦ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਡੀ.ਜੀ.ਐਸ.ਜੀ. ਪਬਲਿਕ ਸਕੂਲ ਨੇ ਸੀ.ਬੀ.ਐਸ.ਈ. ਕਲੱਸਟਰ ਬਾਸਕਟਬਾਲ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।