20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ਼ੇਰਪੁਰ ਵਿਖੇ 60 ਲੱਖ ਦੀ ਲਾਗਤ ਨਾਲ ਆਧੁਨਿਕ ਵੈਂਡਿੰਗ ਜ਼ੋਨ ਦਾ ਉਦਘਾਟਨ

ਢੰਡਾਰੀ ਕਲਾਂ/ਲੁਧਿਆਣਾ, 19 ਅਗਸਤ (ਜਸਵੀਰ ਸਿੰਘ ਬੰਗਾ) - ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 27 ਅਧੀਨ ਆਉਂਦੇ ਸ਼ੇਰਪੁਰ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ 100 ਫੁੱਟਾ ਰੋਡ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਜਾ ਰਹੇ ਆਧੁਨਿਕ ਵੈਂਡਿੰਗ ਜ਼ੋਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕਾ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਛੋਟੇ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਨੂੰ ਬਿਹਤਰ ਸਹੂਲਤਾਂ ਮਿਲਣ ਦੇ ਨਾਲ-ਨਾਲ ਇਲਾਕੇ ਦੀ ਸੁੰਦਰਤਾ ਅਤੇ ਸਫ਼ਾਈ ਵਿੱਚ ਵੀ ਸੁਧਾਰ ਆਵੇਗਾ।

ਅਜੀਤ ਡੈਸਕ 20-08-2026
ਢੰਡਾਰੀ ਕਲਾਂ/ਲੁਧਿਆਣਾ, 19 ਅਗਸਤ (ਜਸਵੀਰ ਸਿੰਘ ਬੰਗਾ) - ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 27 ਅਧੀਨ ਆਉਂਦੇ ਸ਼ੇਰਪੁਰ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ 100 ਫੁੱਟਾ ਰੋਡ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਜਾ ਰਹੇ ਆਧੁਨਿਕ ਵੈਂਡਿੰਗ ਜ਼ੋਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕਾ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਛੋਟੇ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਨੂੰ ਬਿਹਤਰ ਸਹੂਲਤਾਂ ਮਿਲਣ ਦੇ ਨਾਲ-ਨਾਲ ਇਲਾਕੇ ਦੀ ਸੁੰਦਰਤਾ ਅਤੇ ਸਫ਼ਾਈ ਵਿੱਚ ਵੀ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਵੈਂਡਿੰਗ ਜ਼ੋਨ ਬਣਨ ਨਾਲ ਸੜਕਾਂ ‘ਤੇ ਬੇਤਰਤੀਬੀ ਨਾਲ ਲੱਗਣ ਵਾਲੀਆਂ ਰੇਹੜੀਆਂ ਕਾਰਨ ਪੈਦਾ ਹੋਣ ਵਾਲੀ ਟ੍ਰੈਫਿਕ ਸਮੱਸਿਆਵਾਂ ਨੂੰ ਵੀ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਆਵਾਜਾਈ ਲਈ ਵਧੇਰੇ ਸੁਵਿਧਾਜਨਕ ਮਾਹੌਲ ਮਿਲੇਗਾ। ਵਿਧਾਇਕਾ ਛੀਨਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾ ਰਿਹਾ ਹੈ।ਵਿਧਾਇਕ ਛੀਨਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਹੀ ਸਾਡਾ ਮੁੱਖ ਸੰਕਲਪ ਹੈ। ਵਿਕਾਸ ਦੇ ਕੰਮ ਇਸੇ ਤਰ੍ਹਾਂ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਯੂਥ ਕਲੱਬ ਪੰਜਾਬ ਦੇ ਕੋਆਰਡੀਨੇਟਰ ਭੁਪਿੰਦਰ ਸਿੰਘ ਗਿੱਲ, ਅਮਰਿੰਦਰ ਸਿੰਘ ਛਾਬੜਾ, ਰਾਜੂ ਸ਼ੇਰਪੁਰੀਆ, ਜਤਿੰਦਰ ਬੈਂਕੀਆ, ਸੂਰਜ ਪਰਚਾ ਅਤੇ ਸਬਜ਼ੀ ਮੰਡੀ ਦੇ ਪ੍ਰਧਾਨ ਰਾਮਦਾਸ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਮੌਜੂਦ ਰਹੇ। ਇਲਾਕਾ ਨਿਵਾਸੀਆਂ ਅਤੇ ਰੇਹੜੀ-ਫੜੀ ਵਾਲਿਆਂ ਵੱਲੋਂ ਇਸ ਵਿਕਾਸ ਕਾਰਜ ਲਈ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਹਲਕਾ ਦੱਖਣੀ ਦੇ ਵਾਰਡ 43 ‘ਚ ਬੈਂਸ ਨੇ ਯੂਥ ਕਾਂਗਰਸੀ ਆਗੂਆਂ ਨੂੰ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ ਨਸ਼ਾ ਵਿਰੋਧੀ ਜੈਨ ਜੈਡ ਐਨ.ਐਸ.ਐਸ. ਯੂਨਿਟ ਨੇ ‘ਵਿਕਸਿਤ ਭਾਰਤ ਲਈ ਨਸ਼ਾ ਮੁਕਤ ਯੁਵਾ’ ਦੇ ਤਹਿਤ ਚੁੱਕੀ ਸਹੁੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।