20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

21 ਅਗਸਤ ਦੇ ਪੰਜਾਬ ਬੰਦ ਦੀ ਹਮਾਇਤ ਦਾ ਐਲਾਨ

ਲੁਧਿਆਣਾ, 19 ਅਗਸਤ (ਜਸਵਿੰਦਰ ਸਿੰਘ)-ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਆਖਿਆ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਦੀ ਸਾਂਝੀ ਸਾਜ਼ਿਸ਼ ਅਧੀਨ ਚੰਡੀਗੜ੍ਹ ਪੁਲਿਸ ਵਲੋਂ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਹੱਕੀ ਮੰਗ ਨੂੰ ਲੈ ਕੇ ਗਵਰਨਰ ਹਾਊਸ ਤੱਕ ਕੀਤੇ ਜਾ ਰਹੇ ਪੁਰਅਮਨ ਤੇ ਜਬਤਬੱਧ ਵਿਸ਼ਾਲ ਮਾਰਚ ਉਪਰ ਲਾਠੀਚਾਰਜ ਕਰਨ, ਜਬਰੀ ਹਿਰਾਸਤ ‘ਚ ਲੈਣ ਦੀ ਨਿਖੇਧੀ ਕਰਦਿਆਂ ਇਸ ਵਰਤਾਰੇ ਨੂੰ ਸੰਵਿਧਾਨ ਅਧੀਨ ਪ੍ਰਾਪਤ ਜਮਹੂਰੀ ਹੱਕਾਂ ਤੇ ਸ਼ਹਿਰੀ ਆਜ਼ਾਦੀਆਂ ਦਾ ਬੁਰੀ ਤਰ੍ਹਾਂ ਘਾਣ ਕਰਾਰ ਦਿੱਤਾ ਹੈ। ਆਗੂਆਂ ਨੇ ਆਖਿਆ ਕਿ ਦੋਨਾਂ ਹਕੂਮਤਾਂ ਦੀਆਂ ਦੋਗਲੀਆਂ ਨੀਤੀਆਂ ਅਧੀਨ ਇਕ ਪਾਸੇ ਸੌਦਾ ਸਾਧ ਨੂੰ ਦਰਜਨ ਤੋਂ ਉਪਰ ਵਾਰ 20-30 ਦਿਨ ਦੀ ਪੈਰੋਲ ਦਿੱਤੀ ਜਾ ਚੁੱਕੀ ਹੈ, ਦੂਜੇ ਪਾਸੇ 30-35 ਸਾਲ ਕੈਦਾਂ ਕੱਟਣ ਵਾਲੇ ਬੰਦੀ ਸਿੰਘਾਂ ਨੂੰ ਰਿਹਾਈ ਤਾਂ ਕੀ ਬਲਕਿ ਮਾਤਾ ਦੇ ਅੰਤਿਮ ਪੜਾਅ ’ਤੇ ਹੋਣ ਦੇ ਬਾਵਜੂਦ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ।

ਗੁਰਦਿਆਲ ਸਿੰਘ ਤਲਵੰਡੀ, ਜਸਦੇਵ ਸਿੰਘ ਲਲਤੋਂ 20-08-2026
ਲੁਧਿਆਣਾ, 19 ਅਗਸਤ (ਜਸਵਿੰਦਰ ਸਿੰਘ)-ਦਸ਼ਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਤੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਆਖਿਆ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਦੀ ਸਾਂਝੀ ਸਾਜ਼ਿਸ਼ ਅਧੀਨ ਚੰਡੀਗੜ੍ਹ ਪੁਲਿਸ ਵਲੋਂ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਹੱਕੀ ਮੰਗ ਨੂੰ ਲੈ ਕੇ ਗਵਰਨਰ ਹਾਊਸ ਤੱਕ ਕੀਤੇ ਜਾ ਰਹੇ ਪੁਰਅਮਨ ਤੇ ਜਬਤਬੱਧ ਵਿਸ਼ਾਲ ਮਾਰਚ ਉਪਰ ਲਾਠੀਚਾਰਜ ਕਰਨ, ਜਬਰੀ ਹਿਰਾਸਤ ‘ਚ ਲੈਣ ਦੀ ਨਿਖੇਧੀ ਕਰਦਿਆਂ ਇਸ ਵਰਤਾਰੇ ਨੂੰ ਸੰਵਿਧਾਨ ਅਧੀਨ ਪ੍ਰਾਪਤ ਜਮਹੂਰੀ ਹੱਕਾਂ ਤੇ ਸ਼ਹਿਰੀ ਆਜ਼ਾਦੀਆਂ ਦਾ ਬੁਰੀ ਤਰ੍ਹਾਂ ਘਾਣ ਕਰਾਰ ਦਿੱਤਾ ਹੈ। ਆਗੂਆਂ ਨੇ ਆਖਿਆ ਕਿ ਦੋਨਾਂ ਹਕੂਮਤਾਂ ਦੀਆਂ ਦੋਗਲੀਆਂ ਨੀਤੀਆਂ ਅਧੀਨ ਇਕ ਪਾਸੇ ਸੌਦਾ ਸਾਧ ਨੂੰ ਦਰਜਨ ਤੋਂ ਉਪਰ ਵਾਰ 20-30 ਦਿਨ ਦੀ ਪੈਰੋਲ ਦਿੱਤੀ ਜਾ ਚੁੱਕੀ ਹੈ, ਦੂਜੇ ਪਾਸੇ 30-35 ਸਾਲ ਕੈਦਾਂ ਕੱਟਣ ਵਾਲੇ ਬੰਦੀ ਸਿੰਘਾਂ ਨੂੰ ਰਿਹਾਈ ਤਾਂ ਕੀ ਬਲਕਿ ਮਾਤਾ ਦੇ ਅੰਤਿਮ ਪੜਾਅ ’ਤੇ ਹੋਣ ਦੇ ਬਾਵਜੂਦ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ। ਅੰਤ ਵਿਚ ਆਗੂਆਂ ਨੇ ਐਲਾਨ ਕੀਤਾ ਕਿ 21 ਅਗਸਤ ਦੇ ਕੌਮੀ ਇਨਸਾਫ਼ ਮੋਰਚਾ ਦੇ ਹੱਕੀ ਪੰਜਾਬ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਜਥੇਬੰਦੀ ਢੁਕਵਾਂ ਤੇ ਜਚਵਾਂ ਸਾਥ ਦੇਵੇਗੀ।
ਪਿਛਲੀ ਖ਼ਬਰ ਜੀ. ਟੀ. ਬੀ. ਕੋ-ਐਜੂਕੇਸ਼ਨ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੁਲਾਜ਼ਮਾਂ ਦਾ ਡੀ.ਏ. ਰੋਕਣਾ ਸਰਕਾਰ ਨੂੰ ਮਹਿੰਗਾ ਪੈ ਸਕਦਾ ਹੈ-ਢਿਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।