21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਫ਼ਰਨੀਚਰ ਕਾਰੋਬਾਰੀ ਪਾਸੋਂ ਗੈਂਗਸਟਰਾਂ ਨੇ ਮੰਗੀ ਫਿਰੌਤੀ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੁੰਦਰ ਸਿੰਘ ਨਗਰ ਵਿਚ ਰਹਿਣ ਵਾਲੇ ਫ਼ਰਨੀਚਰ ਕਾਰੋਬਾਰੀ ਪਾਸੋਂ ਗੈਂਗਸਟਰਾਂ ਵਲੋਂ ਫਿਰੌਤੀ ਮੰਗੀ ਗਈ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ ਵਿਚ ਫ਼ਰਨੀਚਰ ਕਾਰੋਬਾਰੀ ਪ੍ਰਦੀਪ ਸਿੰਗਲਾ ਦੀ ਸ਼ਿਕਾਇਤ ’ਤੇ ਗੈਂਗਸਟਰ ਗੋਲਡੀ ਢਿੱਲੋਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 21-08-2026
ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੁੰਦਰ ਸਿੰਘ ਨਗਰ ਵਿਚ ਰਹਿਣ ਵਾਲੇ ਫ਼ਰਨੀਚਰ ਕਾਰੋਬਾਰੀ ਪਾਸੋਂ ਗੈਂਗਸਟਰਾਂ ਵਲੋਂ ਫਿਰੌਤੀ ਮੰਗੀ ਗਈ ਹੈ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ ਵਿਚ ਫ਼ਰਨੀਚਰ ਕਾਰੋਬਾਰੀ ਪ੍ਰਦੀਪ ਸਿੰਗਲਾ ਦੀ ਸ਼ਿਕਾਇਤ ’ਤੇ ਗੈਂਗਸਟਰ ਗੋਲਡੀ ਢਿੱਲੋਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਉਸ ਨੂੰ ਅਤੇ ਉਸ ਦੇ ਭਰਾਵਾਂ ਤੇ ਹੋਰ ਪਰਿਵਾਰਕ ਮੈਂਬਰਾਂ ਪਾਸੋਂ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਫਿਰੌਤੀ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਨਤੀਜੇ ਭੁਗਤਣ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੰਗ ਕਰਨ ਵਾਲਾ ਵਿਅਕਤੀ ਆਪਣੇ ਆਪ ਨੂੰ ਗੈਂਗਸਟਰ ਗੋਲਡੀ ਢਿੱਲੋਂ ਦੱਸ ਰਿਹਾ ਸੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਜਾਂਚ ਕਰ ਰਹੇ ਅਧਿਕਾਰੀ ਐਸ.ਐਚ.ਓ. ਜਗਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜੇ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਅੱਗੇ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪ੍ਰਦੀਪ ਸਿੰਗਲਾ ਦਾ ਦਰਵਾਜ਼ੇ ਬਣਾਉਣ ਦਾ ਸ਼ਹਿਰ ਵਿਚ ਵੱਡਾ ਕਾਰੋਬਾਰ ਹੈ ਅਤੇ ਉਹ ਸ਼ਹਿਰ ਦੇ ਵੱਡੇ ਕਾਰੋਬਾਰੀਆਂ ਵਿਚ ਇਕ ਹਨ।
ਪਿਛਲੀ ਖ਼ਬਰ ਸਿੱਧੜ ਗੋਤਰ ਜਠੇਰਿਆਂ ਦਾ ਮੇਲਾ ਅਤੇ ਭੰਡਾਰਾ 23 ਨੂੰ ਅਗਲੀ ਖ਼ਬਰ ਗਲੋਬਲ ਇੰਸਟੀਚਿਊਟ ’ਚ 2026 ਦੇ ਨਵੇਂ ਸੈਸ਼ਨ ਲਈ ਵੱਖ-ਵੱਖ ਕੋਰਸਾਂ ਵਿਚ ਵਿਦਿਆਰਥੀ 14 ਤੱਕ ਲੈ ਸਕਣਗੇ ਦਾਖ਼ਲਾ-ਡਾਇਰੈਕਟਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।