ਮਨਿਸਟੀਰੀਅਲ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਚੌਥੇ ਦਿਨ ਵੀ ਜਾਰੀ
ਲੁਧਿਆਣਾ, 20 ਅਗਸਤ (ਭੁਪਿੰਦਰ ਸਿੰਘ ਬੈਂਸ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ ਪੰਜਾਬ ਭਰ ਦੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਚਲਾਈ ਜਾ ਰਹੀ ਕਲਮ ਛੋੜ, ਕੰਪਿਊਟਰ ਬੰਦ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਸਰਕਾਰੀ ਦਫਤਰਾਂ ਵਿਚ ਕੰਮਕਾਜ ਦਾ ਬਹਿਸਕਾਰ ਕਰਦਿਆਂ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ।
ਅਜੀਤ ਡੈਸਕ
21-08-2026