22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਹਲਕਾ ਦੱਖਣੀ ’ਚ ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ

ਲੁਧਿਆਣਾ, 21 ਅਗਸਤ(ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਦੱਖਣੀ ਦੇ ਵੱਖ- ਵੱਖ ਵਾਰਡਾਂ ਵਿਚ ਕਾਂਗਰਸੀ ਆਗੂਆਂ ਵਲੋਂ ਮੀਟਿੰਗਾਂ ਦਾ ਸਿਲਸਿਲਾ ਤੇਜ ਕਰ ਦਿੱਤਾ ਗਿਆ ਹੈ। ਇਸ ਕੜੀ ਦੇ ਤਹਿਤ ਵਾਰਡ 32 ‘ਚ ਸ਼ੇਰ ਸਿੰਘ ਗਰਚਾ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ ਜਿਸ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਕਾਂਗਰਸ ਦੇ ਹਲਕਾ ਇੰਚਾਰਜ਼ ਈਸ਼ਵਰਜੋਤ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ’ਤੇ ਸਿਰਕਤ ਕੀਤੀ ਗਈ,ਜਿਸ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 22-08-2026
ਲੁਧਿਆਣਾ, 21 ਅਗਸਤ(ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਦੱਖਣੀ ਦੇ ਵੱਖ- ਵੱਖ ਵਾਰਡਾਂ ਵਿਚ ਕਾਂਗਰਸੀ ਆਗੂਆਂ ਵਲੋਂ ਮੀਟਿੰਗਾਂ ਦਾ ਸਿਲਸਿਲਾ ਤੇਜ ਕਰ ਦਿੱਤਾ ਗਿਆ ਹੈ। ਇਸ ਕੜੀ ਦੇ ਤਹਿਤ ਵਾਰਡ 32 ‘ਚ ਸ਼ੇਰ ਸਿੰਘ ਗਰਚਾ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ ਜਿਸ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਕਾਂਗਰਸ ਦੇ ਹਲਕਾ ਇੰਚਾਰਜ਼ ਈਸ਼ਵਰਜੋਤ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ’ਤੇ ਸਿਰਕਤ ਕੀਤੀ ਗਈ,ਜਿਸ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਨੇ ਸੂਬੇ ਦੀ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮੌਜ਼ੂਦਾ ਸਰਕਾਰ ਨੇ ਇਸ਼ਤਿਹਰਬਾਜੀ ਤੋਂ ਸਿਵਾਏ ਕੁੱਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਹੀ ਨਹੀਂ ਬਲਕਿ ਪੂਰਾ ਪੰਜਾਬ ਵਿਕਾਸ ਪਖੋਂ ਪਛੜ ਕੇ ਰਹਿ ਗਿਆ। ਬਾਅਦ ਸੜਕਾਂ ਨਦੀਆਂ ਦਾ ਰੂਪ ਧਾਰਨ ਕਰ ਲੈਂਦੀਆਂ ਹਨ।ਇਸ ਮੌਕੇ ਕਾਂਗਰਸ ਦੇ ਹਲਕਾ ਦਖਣੀ ਦੇ ਇੰਚਾਰਜ ਈਸਵਰਜੋਤ ਸਿੰਘ ਚੀਮਾਂ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦੇ ਹਲਾਤ ਅੱਜ ਬਦ ਤੋਂ ਬਦਤਰ ਬਣੇ ਹੋਏ ਹਨ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੋਂ ਲੈ ਕੇ ਚਣੇ ਹੋਏ ਨੁਮਾਇੰਦਿਆਂ ਵਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਸੂਬੇ ਦੇ ਲੋਕ ਆਮ ਸਰਕਾਰ ਤੋੀ ਖੁਸ਼ ਹਨ ਜਦਕਿ ਜ਼ਮੀਨੀ ਹਕੀਕਤ ਤੁਹਾਡੇ ਸਾਹਮਣੇ ਹੈ। ਇਸ ਕਰਕੇ ਆਉਂਦੀਆਂ ਚੋਣਾ ਵਿਚ ਇਸ ਗੰਲ ਦਾ ਖਿਆਲ ਰੱਖਿਓ ਕਿ ਤੁਸਂ ਇੰਨ੍ਹਾਂ ਲੋਕਾਂ ਦੀਆਂ ਚੋਪੜੀਆਂ-ਚੋਪੜੀਆਂ ਗੱਲਾਂ ਵਿਚ ਨਾ ਆਇਓ ਤਾਂ ਕਿ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ। ਇਸ ਮੌਕੇ ਵਾਰਡ 32 ਦੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਆਈਆਂ ਸਖਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਹ ਗੱਲ ਵਿਸਵਾਸ ਨਾਲ ਕਹਿੰਦੇ ਹਨ ਕਿ ਤੁਹਾਡੀ ਅਗਵਾਈ ਵਿਚ ਹਲਕਾ ਦੱਖਣੀ ਵਿਚ ਕਾਂਗਰਸ ਪਹਿਲਾਂ ਨਾਲੋਂ ਵੀ ਜਿਆਦਾ ਮਜ਼ਬੂਤ ਹੋਈ ਹੈ। ਇਸ ਗੱਲ ਦਾ ਅੰਦਾਜਾ ਮੀਟਿੰਗਾਂ ਵਿਚ ਹੋਣ ਵਾਲੇ ਇਕੱਠ ਤੋਂ ਲਗਾਇਆ ਜਾ ਸਕਦਾ ਹੈ। ਇਸ ਮੌਕੇ ਕਾਂਗਰਸ ਸੇਵਾ ਦਲ ਸ਼ਹਿਰੀ ਦੇ ਪ੍ਰਧਾਨ ਆਸ਼ੀਸ਼ ਅਵਸਥੀ, ਵਾਰਡ ਨੂੰ: 38 ਦੇ ਕੌਂਸਲਰ ਸਤਪਾਲ ਲੁਹਾਰਾ, ਗੋੌਤਮ ਸ਼ਰਮਾ, ਸ਼ੇਰ ਸਿੰਘ ਟੁਰਨਾ, ਸਿਰਾਜੁਦੀਨ, ਪੰਮਾ ਗਿਆਸਪੁਰਾ, ਦਫਤਰ ਇੰਚਾਰਜ ਤਿਲਕ ਰਾਜ ਯਾਦਵ, ਵਿਵੇਕ ਆਦਿ ਮੌਜ਼ੂਦ ਸਨ।
ਪਿਛਲੀ ਖ਼ਬਰ ਨਗਰ ਨਿਗਮ ਹਾਊਸ ਦੀ ਮੀਟਿੰਗ 25 ਅਗਸਤ ਨੂੰ ਅਗਲੀ ਖ਼ਬਰ ਨਗਰ ਸੁਧਾਰ ਟਰੱਸਟ ਦੇ 3 ਕੰਪਿਊਟਰ ਕਰਮਚਾਰੀਆਂ ’ਤੇ ਸਰਕਾਰੀ ਸ਼ਿਕੰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।