23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੀ.ਏ.ਯੂ. ’ਚ ਹਾੜ੍ਹੀ ਦੀ ਫ਼ਸਲ ਬਾਰੇ ਲਗਾਈ ਦੋ-ਰੋਜ਼ਾ ਵਰਕਸ਼ਾਪ

ਲੁਧਿਆਣਾ, 22 ਅਗਸਤ (ਜਤਿੰਦਰ ਭੰਬੀ)-ਪੀ. ਏ.

ਅਜੀਤ ਡੈਸਕ 23-08-2026

ਲੁਧਿਆਣਾ, 22 ਅਗਸਤ (ਜਤਿੰਦਰ ਭੰਬੀ)-ਪੀ.ਏ.ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਲਈ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ-ਰੋਜ਼ਾ ਵਰਕਸ਼ਾਪ ਪਾਲ-ਆਡੀਟੋਰੀਅਮ ਵਿਖੇ ਲਗਾਈ ਵਰਕਸ਼ਾਪ ਸਮਾਪਤ ਹੋ ਗਈ। ਵਰਕਸ਼ਾਪ ਦੇ ਦੂਜੇ ਦਿਨ ਮਾਹਿਰਾਂ ਲਈ ਖੇਤ ਪ੍ਰਦਰਸ਼ਨੀਆਂ ਤੋਂ ਇਲਾਵਾ ਤਕਨੀਕੀ ਸੈਸ਼ਨ ਵੀ ਹੋਏ। ਇਨ੍ਹਾਂ ਵਿਚ ਖੇਤੀ ਮਸ਼ੀਨਰੀ, ਨਵੀਆਂ ਛਿੜਕਾਅ ਤਕਨੀਕਾਂ, ਬਦਲਵੀਂਆਂ ਫ਼ਸਲਾਂ ਦੀ ਕਾਸ਼ਤ, ਜੀਵਾਣੂ ਖਾਦਾਂ ਅਤੇ ਹਾੜੀ ਦੀਆਂ ਫ਼ਸਲਾਂ ਦੇ ਅਰਥ ਸ਼ਾਸਤਰ ਨਾਲ ਸਬੰਧਿਤ ਨਵੀਆਂ ਖੋਜ ਤਕਨਾਲੋਜੀਆਂ ਸਾਂਝੀਆਂ ਕੀਤੀਆਂ ਗਈਆਂ। ਪੰਜਾਬ ਦੇ ਨਿਰਦੇਸ਼ਕ ਖੇਤੀਬਾੜੀ ਗੁਰਜੀਤ ਸਿੰਘ ਬਰਾੜ, ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਡਾ. ਕਰਮਜੀਤ ਸਿੰਘ ਗਿੱਲ ਅਤੇ ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਨਰਿੰਦਰ ਸਿੰਘ ਬੈਨੀਪਾਲ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਵਿਗਿਆਨੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਪਸਾਰ ਕਰਮੀਆਂ ਨੇ ਖੇਤ ਪ੍ਰਦਰਸ਼ਨੀਆਂ ਵਿਚ ਨਵੀਆਂ ਕਿਸਮਾਂ ਅਤੇ ਕਾਸ਼ਤ ਤਕਨੀਕਾਂ ਦੇ ਪ੍ਰਦਰਸ਼ਨ ਨੂੰ ਦੇਖਿਆ ਅਤੇ ਯੂਨੀਵਰਸਿਟੀ ਮਾਹਿਰਾਂ ਤੋਂ ਇਸ ਸਬੰਧੀ ਜਾਣਕਾਰੀ ਹਾਸਿਲ ਕੀਤੀ। ਤੀਜਾ ਤਕਨੀਕੀ ਸੈਸ਼ਨ ਦੀ ਪ੍ਰਧਾਨਗੀ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕੀਤੀ। ਉਨ੍ਹਾਂ ਆਪਣੀ ਵਿਸ਼ੇਸ਼ ਟਿੱਪਣੀ ਵਿਚ ਇਸ ਵਰਕਸ਼ਾਪ ਨੂੰ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵਿਚਕਾਰ ਸਾਂਝ ਦਾ ਪ੍ਰਤੀਕ ਕਿਹਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀਆਂ ਖੋਜਾਂ ਅਤੇ ਵਿਕਸਿਤ ਕੀਤੀਆਂ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਪਸਾਰ ਮਾਹਿਰਾਂ ਨੂੰ ਹੋਰ ਵੀ ਤਨਦੇਹੀ ਨਾਲ ਯਤਨ ਕਰਨੇ ਚਾਹੀਦੇ ਹਨ। ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਅਤੇ ਡਾ ਤਰਸੇਮ ਸਿੰਘ ਢਿੱਲੋਂ ਵਲੋਂ ਇਸ ਸੈਸ਼ਨ ਦਾ ਸੰਚਾਲਨ ਕੀਤਾ ਗਿਆ। ਖੇਤ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ ਵਿਭਾਗ ਦੇ ਡਾ. ਮਹੇਸ਼ ਕੁਮਾਰ ਨਾਰੰਗ ਨੇ ਖੇਤੀਬਾੜੀ ਵਿਚ ਮਸ਼ੀਨਰੀ ਅਤੇ ਛਿੜਕਾਅ ਤਕਨਾਲੋਜੀ ’ਤੇ ਪੇਸ਼ਕਾਰੀ ਦਿੰਦਿਆਂ ਕੁਸ਼ਲ ਸਪਰੇਅ ਤਕਨਾਲੋਜੀਆਂ ਦੀ ਭੂਮਿਕਾ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਸਮੇਤ ਪਰਾਲੀ ਦੇ ਖੇਤ ਵਿਚ ਅਤੇ ਖੇਤ ਤੋਂ ਬਾਹਰ ਪ੍ਰਬੰਧਨ ਲਈ ਪੀ.ਏ.ਯੂ. ਦੀ ਸਿਫ਼ਾਰਸ਼ ਕੀਤੀ ਮਸ਼ੀਨਰੀ ਦੀ ਵਰਤੋਂ ਬਾਰੇ ਚਰਚਾ ਕੀਤੀ।

ਪਿਛਲੀ ਖ਼ਬਰ ਲੁਧਿਆਣਾ ਵਿਚ ਖਾਧ ਸੁਰੱਖਿਆ ਟੀਮ ਦੀ ਵੱਡੀ ਕਾਰਵਾਈ, 300 ਕਿੱਲੋ ਮਠਿਆਈ ਜ਼ਬਤ ਕਰਕੇ ਮੌਕੇ ’ਤੇ ਕੀਤੀ ਨਸ਼ਟ ਅਗਲੀ ਖ਼ਬਰ ਆਰ.ਜੀ. ਹਸਪਤਾਲ ਵਲੋਂ ਵਿਸ਼ਵ ਅੰਗ ਦਾਨ ਦਿਵਸ ਮੌਕੇ ਕੱਢੀ ਵਿਸ਼ਾਲ ਕਾਰ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।