23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਾਅਦੇ ਪੂਰੇ ਕਰਕੇ ਲੋਕਾਂ ’ਚ ਚੰਗਾ ਆਧਾਰ ਬਣਾਇਆ-ਹਰਪ੍ਰੀਤ ਕੌਰ ਗਰੇਵਾਲ

ਭਾਮੀਆਂ ਕਲਾਂ, 22 ਅਗਸਤ (ਜਤਿੰਦਰ ਭੰਬੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਚੱਲ ਰਹੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਅਤੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਦੇਖਦੇ ਹੋਏ ਸੂਬੇ ਦੇ ਲੋਕ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਨੈਸ਼ਨਲ ਕੌਂਸਲ ਦੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਬੀਬੀ ਹਰਪ੍ਰੀਤ ਕੌਰ ਗਰੇਵਾਲ ਅਤੇ ਸੀਨੀਅਰ ਆਪ ਆਗੂ ਇੰਦਰਪਾਲ ਸਿੰਘ ਗਰੇਵਾਲ ਨੇ ਕੀਤਾ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਇੰਦਰਪਾਲ ਸਿੰਘ ਗਰੇਵਾਲ, ਹਰਪ੍ਰੀਤ ਕੌਰ ਗਰੇਵਾਲ 23-08-2026
ਭਾਮੀਆਂ ਕਲਾਂ, 22 ਅਗਸਤ (ਜਤਿੰਦਰ ਭੰਬੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਚੱਲ ਰਹੇ ਵੱਡੇ ਪੱਧਰ ’ਤੇ ਵਿਕਾਸ ਕਾਰਜ ਅਤੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਦੇਖਦੇ ਹੋਏ ਸੂਬੇ ਦੇ ਲੋਕ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਨੈਸ਼ਨਲ ਕੌਂਸਲ ਦੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਬੀਬੀ ਹਰਪ੍ਰੀਤ ਕੌਰ ਗਰੇਵਾਲ ਅਤੇ ਸੀਨੀਅਰ ਆਪ ਆਗੂ ਇੰਦਰਪਾਲ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਕ ਇਕ ਕਰਕੇ ਪੂਰਾ ਕਰ ਦਿੱਤਾ ਗਿਆ ਹੈ। ਇਸ ਕਰਕੇ ਜਿੱਥੇ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹਨ, ਉਥੇ ਹੀ ਹਲਕਾ ਸਾਹਨੇਵਾਲ ਦੇ ਲੋਕ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਵੀ ਖ਼ੁਸ਼ ਦਿਖਾਈ ਦੇ ਰਹੇ ਹਨ, ਜਿਸ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕੇ ਦੇ ਲੋਕ ਕੈਬਨਿਟ ਮੰਤਰੀ ਮੁੰਡੀਆਂ ਨੂੰ ਜਿਤਾ ਕੇ ਮੁੜ ਵਿਧਾਨ ਸਭਾ ਵਿਚ ਭੇਜਣਗੇ ਅਤੇ ਕੈਬਨਿਟ ਮੰਤਰੀ ਮੁੰਡੀਆਂ ਮੁੜ ਮੰਤਰੀ ਮੰਡਲ ਵਿਚ ਹੋਣਗੇ।
ਪਿਛਲੀ ਖ਼ਬਰ ਆਮਦਨ ਕਰ ਵਿਭਾਗ ਵਲੋਂ ਇਕਾਈ ਹਸਪਤਾਲ ਦੇ ਸਹਿਯੋਗ ਨਾਲ ਵਿਸ਼ਵ ਅੰਗਦਾਤਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਨਵੀਂ ਸੜਕ ਬਣਾਉਣ ਮੌਕੇ ਇਲਾਕਾ ਨਿਵਾਸੀਆਂ ਵਲੋਂ ਬਿੱਟਾ ਅਤੇ ਮਨੀ ਭਗਤ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।