ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ
ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ ਪੁੱਲ ’ਤੇ ਤਿੰਨ ਮੋਟਰਸਾਈਕਲ ਸਵਾਰ ਹਥਿਆਰਬੰਦ ਲੁਟੇਰੇ ਨੌਜਵਾਨ ਤੋੰ ਉਸਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਗਿਆਸਪੁਰਾ ਦੇ ਰਹਿਣ ਵਾਲੇ ਸੁਭਾਸ਼ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।
ਅਜੀਤ ਡੈਸਕ
24-08-2026