25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐਨ.ਸੀ.ਸੀ. ਕੈਡਿਟਾਂ ਨੇ ਸ਼ਹੀਦਾਂ ਦੇ ਬੁੱਤ ਸਾਫ਼ ਕਰਕੇ ਦਿੱਤੀ ਸ਼ਰਧਾਂਜਲੀ

ਲੁਧਿਆਣਾ, 24 ਅਗਸਤ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਦੇ 40 ਐਨ. ਸੀ.

ਅਜੀਤ ਡੈਸਕ 25-08-2026
ਲੁਧਿਆਣਾ, 24 ਅਗਸਤ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਦੇ 40 ਐਨ.ਸੀ.ਸੀ. ਕੈਡਿਟਾਂ ਵਲੋਂ ਅੱਜ ਮਹਾਨ ਸੁਤੰਤਰਤਾ ਸੰਗਰਾਮੀ ਸ਼ਹੀਦ ਰਾਜਗੁਰੂ ਦੇ ਜਨਮ ਦਿਵਸ ਮੌਕੇ ਜਗਰਾਉਂ ਪੁਲ ਵਿਖੇ ਸਥਿਤ ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤਾਂ ਦੀ ਸਾਫ਼-ਸਫ਼ਾਈ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਏ.ਐਨ.ਓ. ਫ਼ਸਟ ਅਫ਼ਸਰ ਪਰਮਬੀਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਏਅਰ ਵਿੰਗ ਕੈਡਿਟਾਂ ਵਲੋਂ ਨੰਬਰ 4 ਪੰਜਾਬ ਏਅਰ ਸਕੁਐਡਰਨ ਐਨ.ਸੀ.ਸੀ., ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜਗੁਰੂ, ਸੁਖਦੇਵ ਅਤੇ ਭਗਤ ਸਿੰਘ ਦੇ ਬੁੱਤਾਂ ਨੂੰ ਸਾਫ਼ ਕੀਤਾ ਗਿਆ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕੈਡਿਟਾਂ ਵਲੋਂ ‘ਇਨਕਲਾਬ ਜ਼ਿੰਦਾਬਾਦ’ ਅਤੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਲਗਾਏ ਗਏ। ਕੈਡਿਟਾਂ ਨੇ ਦੇਸ਼-ਪ੍ਰੇਮ ਸਬੰਧੀ ਕਵਿਤਾਵਾਂ ਪੜ੍ਹੀਆਂ ਅਤੇ ਦੇਸ਼ ਲਈ ਮਰ-ਮਿਟਣ ਦੀ ਸਹੁੰ ਖਾਧੀ। ਪ੍ਰਿੰਸੀਪਲ ਕਰਨਜੀਤ ਸਿੰਘ ਨੇ ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਅਤੇ ਹੋਰ ਵਿਦਿਆਰਥੀਆਂ ਨੂੰ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਦੇ ਨਾਲ-ਨਾਲ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਏ ਸੈਨਿਕਾਂ ਨੂੰ ਹਮੇਸ਼ਾ ਯਾਦ ਰੱਖਣ ਅਤੇ ਸਹੀ ਰਸਤੇ ’ਤੇ ਚੱਲ ਕੇ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਨੋਜ ਕੁਮਾਰ, ਮਨਦੀਪ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਕੌਰ, ਵਿਦਿਆਰਥਣਾਂ ਦਮਨਪ੍ਰੀਤ ਕੌਰ, ਕਾਜਲ, ਸੁਖਵਿੰਦਰ ਕੌਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਵਿਦਿਆਰਥਣ ਕਸ਼ਿਸ਼ ਉੱਪਲ ਨੇ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਸਾਹਿਤਕਦੀਪ ਵੈੱਲਫੇਅਰ ਸੁਸਾਇਟੀ ਵਲੋਂ ‘ਜ਼ਿਕਰ-ਏ-ਹਯਾਤ’ ਅਤੇ ‘ਕਲਮਾਂ ਦੇ ਬੋਲ’ ਪੁਸਤਕਾਂ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।