25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ੍ਰੀ ਗੁਰੂ ਨਾਨਕ ਆਈ ਕੇਅਰ ਐਂਡ ਆਪਟੀਕਲ ਵਲੋਂ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਲਗਾਇਆ

ਢੰਡਾਰੀ ਕਲਾਂ/ਲੁਧਿਆਣਾ, 24 ਅਗਸਤ (ਜਸਵੀਰ ਸਿੰਘ ਬੰਗਾ)-ਸ੍ਰੀ ਗੁਰੂ ਨਾਨਕ ਆਈ ਕੇਅਰ ਐਂਡ ਆਪਟੀਕਲ ਵਲੋਂ ਡੀ. ਐਮ.

ਸ੍ਰੀ ਗੁਰੂ ਨਾਨਕ ਆਈ ਕੇਅਰ ਐਂਡ ਆਪਟੀਕਲ ਵਲੋਂ ਡੀ.ਐਮ.ਸੀ ਹਸਪਤਾਲ ਦੇ ਸਹਿਯੋਗ ਨਾਲ ਢੰਡਾਰੀ ਕਲਾਂ ਵਿਖੇ ਲਗਾਏ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਡਾਕਟਰ, ਨਾਲ ਕੌਂਸਲਰ ਜਸਵਿੰਦਰ ਸਿੰਘ ਵੀਰੂ ਤੇ ਹੋਰ। ਅਜੀਤ ਤਸਵੀਰ 25-08-2026
ਢੰਡਾਰੀ ਕਲਾਂ/ਲੁਧਿਆਣਾ, 24 ਅਗਸਤ (ਜਸਵੀਰ ਸਿੰਘ ਬੰਗਾ)-ਸ੍ਰੀ ਗੁਰੂ ਨਾਨਕ ਆਈ ਕੇਅਰ ਐਂਡ ਆਪਟੀਕਲ ਵਲੋਂ ਡੀ.ਐਮ.ਸੀ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਅਤੇ ਚਿੱਟੇ ਮੋਤੀਏ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਸੁਰਜੀਤ ਸਿਨੇਮਾ ਰੋਡ, ਨੇੜੇ ਐਸ.ਜੀ.ਡੀ ਗਰਾਮਰ ਸੀਨੀਅਰ ਸੈਕੰਡਰੀ ਸਕੂਲ ਢੰਡਾਰੀ ਕਲਾਂ ਵਿਖੇ ਲਗਾਇਆ ਗਿਆ। ਕੈਂਪ ਵਿਚ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਾਮਿਲ ਹੋ ਕੇ ਆਪਣੀਆਂ ਅੱਖਾਂ ਦਾ ਚੈਕਅਪ ਕਰਵਾਇਆ। ਡੀ.ਐਮ.ਸੀ. ਹਸਪਤਾਲ ਤੋਂ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਡੀ.ਐਮ.ਸੀ ਹਸਪਤਾਲ ਦੇ ਅੱਖਾਂ ਦੇ ਮਾਹਿਰ ਡਾ: ਅਨਮੋਲ ਦੀ ਅਗਵਾਈ ਹੇਠ ਟੀਮ ਮੈਂਬਰ ਡਾ: ਪ੍ਰਭਦੀਪ ਸਿੰਘ, ਡਾ: ਗਗਨਦੀਪ ਸਿੰਘ ਤੇ ਡਾ: ਅਦਿਤਿਆ ਨੇ ਦੱਸਿਆ ਕਿ ਕੈਂਪ ਦੌਰਾਨ 200 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅਪ ਕੀਤਾ ਗਿਆ ਅਤੇ ਚਿੱਟੇ ਮੋਤੀਏ ਵਾਲੇ 30 ਮਰੀਜ਼ਾਂ ਦੀ ਚੋਣ ਕੀਤੀ ਗਈ, ਜਿਨ੍ਹਾਂ ਦੇ ਮੁਫ਼ਤ ਅਪ੍ਰੇਸ਼ਨ ਕੀਤੇ ਜਾਣਗੇ। ਇਸ ਮੌਕੇ ਦਿਨ ਬਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ 400 ਦੇ ਕਰੀਬ ਬੂਟੇ ਵੀ ਵੰਡੇ ਗਏ। ਇਸ ਮੌਕੇ ਵਾਰਡ ਨੰਬਰ 32 ਦੇ ਕੌਂਸਲਰ ਜਸਵਿੰਦਰ ਸਿੰਘ ਵੀਰੂ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਸੰਸਥਾ ਵਲੋਂ ਕੀਤੇ ਗਏ ਇਸ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਬੂਟੇ ਲਗਾਉਣਾ ਅੱਜ ਸਮੇਂ ਦੀ ਮੁੱਖ ਲੋੜ ਬਣ ਚੁੱਕਾ ਹੈ, ਜਿਸ ਵਿਚ ਸਾਰਿਆਂ ਨੂੰ ਆਪਣਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਸੁਖਮਨ, ਵਿੱਕੀ ਅੰਬੇ ਜਵੈਲਰ, ਸਿਮਰਨਜੀਤ ਸਿੰਘ, ਸ਼ਮਸ਼ੇਰ ਸਿੰਘ, ਜਸਵੰਤ ਸਿੰਘ, ਹਰਮਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਾਮਿਲਨਾਡੂ ਦੇ ਵਿਧਾਇਕਾਂ ਦੀ ਤਰਜ਼ ’ਤੇ ਪੰਜਾਬ ਦੇ ਵਿਧਾਇਕ ਵੀ ਸਵੈ-ਇੱਛਾ ਨਾਲ ਸਰਕਾਰੀ ਸਹੂਲਤਾਂ ਦਾ ਤਿਆਗ ਕਰਨ-ਰੋਹਿਤ ਧੀ... ਅਗਲੀ ਖ਼ਬਰ ਕਾਲਜ ਆਫ਼ ਡੇਅਰੀ ਅਤੇ ਫੂਡ ਸਾਇੰਸ ਟੈਕਨਾਲੋਜੀ ਵਿਖੇ ਮਨਾਇਆ ਗਿਆ ਐਂਟੀ-ਰੈਗਿੰਗ ਹਫ਼ਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।