28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ ਦੇ ਸੱਦੇ ’ਤੇ ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਵਿਖੇ ਦਿੱਤਾ ਧਰਨਾ

ਢੰਡਾਰੀ ਕਲਾਂ/ਲੁਧਿਆਣਾ, 26 ਅਗਸਤ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਾਰਡ ਨੰਬਰ 25 ਵਿਖੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਫੋਗਿੰਗ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਤਾਂ ਜੋ ਬਰਸਾਤੀ ਮੌਸਮ ‘ਚ ਕੋਈ ਭਿਆਨਕ ਬਿਮਾਰੀ ਜਨਮ ਨਾ ਲੈ ਸਕੇ। ਇਹ ਪ੍ਰਗਟਾਵਾ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 27-08-2026
ਢੰਡਾਰੀ ਕਲਾਂ/ਲੁਧਿਆਣਾ, 26 ਅਗਸਤ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਾਰਡ ਨੰਬਰ 25 ਵਿਖੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਫੋਗਿੰਗ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ, ਤਾਂ ਜੋ ਬਰਸਾਤੀ ਮੌਸਮ ‘ਚ ਕੋਈ ਭਿਆਨਕ ਬਿਮਾਰੀ ਜਨਮ ਨਾ ਲੈ ਸਕੇ। ਇਹ ਪ੍ਰਗਟਾਵਾ ਕੌਂਸਲਰ ਸੁਖਜਿੰਦਰ ਕੌਰ ਦੇ ਪਤੀ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਦੀ ਸੇਵਾ ਹੀ ਉਨ੍ਹਾ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਬਰਸਾਤ ਦਾ ਮੌਸਮ ਹੋਣ ਕਾਰਨ ਕਈ ਵਾਰ ਮੀਂਹ ਪੈਣ ਤੋਂ ਬਾਅਦ ਪਾਣੀ ਸੜਕਾਂ ਤੇ ਖੜ੍ਹ ਜਾਂਦਾ ਹੈ, ਜਿਸ ਉਪਰ ਮੱਛਰ ਵਗੈਰਾ ਜਨਮ ਨਾ ਲੈ ਸਕੇ, ਇਸ ਲਈ ਇਲਾਕੇ ਵਿਚ ਫੋਗਿੰਗ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਾਰਡ ਵਾਸੀਆਂ ਨੂੰ ਪੇਸ਼ ਆ ਰਹੀ ਸੀਵਰੇਜ ਜਾਮ ਦੀ ਸਮੱਸਿਆ ਨੂੰ ਲੈ ਕੇ ਰਾਤ ਦੇ ਸਮੇਂ ਸੁਪਰਸੰਕਸ਼ਨ ਮਸ਼ੀਨ ਨਾਲ ਸੀਵਰੇਜ ਲਾਈਨਾਂ ਦੀ ਸਫ਼ਾਈ ਦਾ ਕੰਮ ਨਿਰੰਤਰ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਇਲਾਕੇ ਰਹਿ ਗਏ ਹਨ, ਉਨ੍ਹਾਂ ਇਲਾਕਿਆਂ ਵਿਚ ਵੀ ਜਲਦ ਹੀ ਸੁਪਰਸੰਕਸ਼ਨ ਮਸ਼ੀਨ ਭੇਜ ਕੇ ਸੀਵਰੇਜ ਲਾਈਨਾਂ ਦੀ ਸਫ਼ਾਈ ਕਰਵਾ ਦਿੱਤੀ ਜਾਵੇਗੀ। ਬੋਪਾਰਾਏ ਨੇ ਦੱਸਿਆ ਕਿ ਸੜਕਾਂ ਤੇ ਲੱਗੀਆਂ ਰੋਡ ਜਾਲੀਆਂ ਦੀ ਸਫ਼ਾਈ ਦਾ ਕੰਮ ਵੀ ਨਿਰੰਤਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਾਰਡ ਵਿਚ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਪਾਰਟੀਬਾਜੀ ਤੋਂ ਉਪਰ ਉਠ ਕੇ ਕੀਤੀ ਜਾ ਰਹੀ ਹੈ ਵਾਰਡ ਦੀ ਸੇਵਾ- ਬੋਪਾਰਾਏ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਵਾਸੀਆਂ ਦੀ ਸੇਵਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਾਰਡ ਵਿਚ ਪਾਰਟੀਬਾਜੀ ਤੋਂ ਉਪਰ ਉਠ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨ੍ਹਾ ਦੇ ਮੁਕੰਮਲ ਹੋਣ ਤੋਂ ਬਾਅਦ ਵਾਰਡ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 25 ਨੂੰ ਸ਼ਹਿਰ ਦੇ ਸਮੁੱਚੇ ਵਾਰਡਾਂ ਵਿਚੋਂ ਨੰਬਰ ਇਕ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਪਿਛਲੀ ਖ਼ਬਰ ਰੱਖੜੀ ਦੀ ਰੌਣਕ ‘ਤੇ ਮਹਿੰਗਾਈ ਅਤੇ ਆਨਲਾਈਨ ਖ਼ਰੀਦਦਾਰੀ ਦੀ ਬ੍ਰੇਕ ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਈ ‘ਆਗਾਜ਼-ਏ-ਸਫ਼ਰ-26’ ਫ੍ਰੈਸ਼ਰਜ਼ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।