28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬਿਜਲੀ ਮੁਲਾਜ਼ਮਾਂ ਨੇ ਕੰਮ ਕਾਜ ਠੱਪ ਕਰਕੇ ਕੀਤਾ ਰੋਸ ਪ੍ਰਦਰਸ਼ਨ

ਖਾਲੜਾ, 27 ਅਗਸਤ (ਜੱਜਪਾਲ ਸਿੰਘ ਜੱਜ)–ਪੰਜਾਬ ਵਿਚ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸਬ ਡਵੀਜ਼ਨ ਖਾਲੜਾ ਦੇ ਦਫ਼ਤਰ ਨਾਰਲੀ ਵਿਖੇ ‘ਜੁਆਇੰਟ ਫੋਰਮ’ ਅਤੇ ‘ਏਕਤਾ ਮੰਚ’ ਵਲੋਂ ਸਾਂਝੇ ਤੌਰ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਬੋਰਡ ਮੈਨੇਜਮੈਂਟ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਇਕੱਤਰ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਦੇ ਅੜੀਅਲ ਰਵੱਈਏ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 28-08-2026
ਖਾਲੜਾ, 27 ਅਗਸਤ (ਜੱਜਪਾਲ ਸਿੰਘ ਜੱਜ)–ਪੰਜਾਬ ਵਿਚ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸਬ ਡਵੀਜ਼ਨ ਖਾਲੜਾ ਦੇ ਦਫ਼ਤਰ ਨਾਰਲੀ ਵਿਖੇ ‘ਜੁਆਇੰਟ ਫੋਰਮ’ ਅਤੇ ‘ਏਕਤਾ ਮੰਚ’ ਵਲੋਂ ਸਾਂਝੇ ਤੌਰ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਬੋਰਡ ਮੈਨੇਜਮੈਂਟ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਇਕੱਤਰ ਹੋਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਦੇ ਅੜੀਅਲ ਰਵੱਈਏ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਮਿਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜੁਗਰਾਜ ਸਿੰਘ ਨੇ ਦੱਸਿਆ ਕਿ ਸਮੂਹ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ ’ਤੇ ਕੀਤੀ ਗਈ। 9 ਤੋਂ 5 ਵਜੇ ਤੱਕ ਕਲਮ ਛੋੜ ਹੜਤਾਲ ਨੂੰ ਭਰਵਾਂ ਸਮਰਥਨ ਮਿਲਿਆ ਹੈ । ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਸਰਕਾਰ ਭੱਜ ਰਹੀ ਹੈ। ਵਿੱਤ ਮੰਤਰੀ ਅਤੇ ਮੁੱਖ ਮੰਤਰੀ ਦੇ ਰਵੱਈਏ ਤੋਂ ਖਫ਼ਾ ਹੋ ਕੇ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ। ਮੁਲਾਜ਼ਮਾਂ ਦੀ ਮੁਕੰਮਲ ਹੜਤਾਲ ਕਾਰਨ ਖਾਲੜਾ ਸਬ ਡਵੀਜ਼ਨ ਅਧੀਨ ਆਉਂਦੇ ਕਈ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਆਪਣੇ ਦਫ਼ਤਰੀ ਕੰਮਕਾਜ ਲਈ ਆਏ ਲੋਕਾਂ ਨੂੰ ਬਿਨਾਂ ਕੰਮ ਹੋਏ ਖ਼ਾਲੀ ਹੱਥ ਵਾਪਸ ਪਰਤਣਾ ਪਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਸੁਖਰਾਜ ਸਿੰਘ, ਦਿਲਬਾਗ ਸਿੰਘ, ਦਵਿੰਦਰ ਸਿੰਘ, ਬਖਸ਼ੀਸ਼ ਸਿੰਘ, ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਝਬਾਲ ਖੇਤਰ ਦੇ ਸਰਕਾਰੀ ਦਫ਼ਤਰਾਂ ’ਚ ਪਸਰੀ ਸੁੰਨ ਹਸਪਤਾਲਾਂ ’ਚ ਸਿਰਫ਼ ਐਮਰਜੈਂਸੀ ਸੇਵਾਵਾ... ਅਗਲੀ ਖ਼ਬਰ ਬਿਨਾਂ ਬਿੱਲ ਦਵਾਈਆਂ ਮਿਲਣ ’ਤੇ ਮੈਡੀਕਲ ਸਟੋਰ ਸੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।