28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 27 ਅਗਸਤ (ਪਰਮਿੰਦਰ ਸਿੰਘ ਆਹੂਜਾ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 12 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਬਸਤੀ ਜੋਧੇਵਾਲ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪਾਰਸ ਕੁਮਾਰ ਵਾਸੀ ਨਿਊ ਸ਼ਿਵਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਜੀਤ ਡੈਸਕ 28-08-2026
ਲੁਧਿਆਣਾ, 27 ਅਗਸਤ (ਪਰਮਿੰਦਰ ਸਿੰਘ ਆਹੂਜਾ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 12 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਬਸਤੀ ਜੋਧੇਵਾਲ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪਾਰਸ ਕੁਮਾਰ ਵਾਸੀ ਨਿਊ ਸ਼ਿਵਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਪਰਵਿੰਦਰ ਸਿੰਘ ਵਿਦੇਸ਼ ਜਾਣ ਦਾ ਇੱਛੁਕ ਸੀ, ਇਸ ਲਈ ਉਹ ਕਥਿਤ ਦੋਸ਼ੀ ਨੂੰ ਮਿਲਿਆ, ਕਥਿਤ ਦੋਸ਼ੀ ਨੇ ਉਸ ਦੇ ਭਰਾ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 12 ਲੱਖ ਦੀ ਨਗਦੀ ਲੈ ਲਈ, ਪਰ ਨਾ ਤਾ ਵਿਦੇਸ਼ ਭੇਜਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। 16 ਲੱਖ ਦੀ ਧੋਖਾਧੜੀ ਪੁਲਿਸ ਨੇ ਸੰਜੀਵ ਖੁਰਾਨਾ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ’ਤੇ ਬਲਦੇਵ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਉਸ ਪਾਸੋਂ 16 ਲੱਖ 62 ਹਜ਼ਾਰ 500 ਰੁਪਏ ਉਧਾਰ ਲਏ ਸਨ, ਪਰ ਬਾਅਦ ਵਿਚ ਕਥਿਤ ਦੋਸ਼ੀ ਇਹ ਰਕਮ ਵਾਪਸ ਕਰਨ ਤੋਂ ਮੁੱਕਰ ਗਿਆ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਝੂਠੀਆਂ ਦਰਖਾਸਤਾਂ ਦੇਣ ਦੇ ਮਾਮਲੇ ਵਿਚ ਭੈਣ ਖ਼ਿਲਾਫ਼ ਕੇਸ ਦਰਜ ਪੁਲਿਸ ਨੇ ਦਵਿੰਦਰ ਕੌਰ ਵਾਸੀ ਮੋਤੀ ਬਾਗ ਕਾਲੋਨੀ ਦੀ ਸ਼ਿਕਾਇਤ ’ਤੇ ਉਸ ਦੀ ਭੈਣ ਪਰਮਜੀਤ ਕੌਰ ਵਾਸੀ ਦੁੱਗਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਪੁਲਿਸ ਨੂੰ ਉਸ ਖ਼ਿਲਾਫ਼ ਝੂਠੀਆਂ ਦਰਖਾਸਤਾਂ ਦੇ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਸੁਮਿਤ ਜਿੰਦਲ ਵਾਸੀ ਫ਼ਿਰੋਜ਼ਪੁਰ ਰੋਡ ਦੀ ਸ਼ਿਕਾਇਤ ’ਤੇ ਮਨੀ ਚੌਹਾਨ ਉਸ ਦੀ ਮਾਤਾ ਨੀਲਮ ਪ੍ਰਦੀਪ ਗਰੇਵਾਲ ਪੁਨੀਤ ਸਿੰਗਲਾ ਅਤੇ ਛੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਸ ਦੀ ਕੁੱਟਮਾਰ ਕਰਨ ਅਤੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਧਮਕੀ ਦੇਣ ਦਾ ਦੋਸ਼ ਲਗਾਇਆ ਹੈ। ਵਿਵਾਦ ਦਾ ਕਾਰਨ ਪੈਸੇ ਦਾ ਲੈਣ ਦੇਣ ਦੱਸਿਆ ਜਾਂਦਾ ਹੈ। ਪੁਲਿਸ ਜਾਂਚ ਕਰ ਰਹੀ ਹੈ। ਦਾਜ ਦਾ ਮਾਮਲਾ ਪੁਲਿਸ ਨੇ ਨੇਹਾ ਸ਼ਰਮਾ ਵਾਸੀ ਗੀਤਾ ਵਿਹਾਰ ਕਾਲੋਨੀ ਦੀ ਸ਼ਿਕਾਇਤ ’ਤੇ ਪ੍ਰਤੀਕ ਸਾਹਨੀ ਵਾਸੀ ਮਾਡਲ ਟਾਊਨ ਪਾਣੀਪਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਛੇ ਮਹੀਨੇ ਪਹਿਲਾਂ ਉਕਤ ਕਥਿਤ ਦੋਸ਼ੀ ਪ੍ਰਤੀਕ ਸਾਹਨੀ ਨਾਲ ਹੋਈ ਸੀ, ਪਰ ਬਾਅਦ ਵਿਚ ਕਥਿਤ ਦੋਸ਼ੀ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨ ਲੱਗ ਪਿਆ ਅਤੇ ਬੀਤੇ ਦਿਨ ਉਸ ਨੂੰ ਕੁੱਟਮਾਰ ਕੇ ਘਰੋਂ ਬਾਹਰ ਕੱਢ ਦਿੱਤਾ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਫਾਰ ਵਿਮੈਨ ਦੇ ਕਾਮਰਸ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸੂਬਾ ਪ੍ਰਧਾਨ ਇੰਜ. ਧਰਮਜੀਤ ਸਿੰਘ ਹਰਨਾਮਪੁਰਾ ਦਾ ਪਿੰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।