29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੁਲਾਜ਼ਮਾਂ ’ਤੇ ਕਾਰਵਾਈ ਨਿੰਦਣਯੋਗ-ਕੰਵਰ ਨਰਿੰਦਰ ਸਿੰਘ

ਲੁਧਿਆਣਾ, 28 ਅਗਸਤ (ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੰਵਰ ਨਰਿੰਦਰ ਸਿੰਘ ਨੇ ਮਹਿੰਗਾਈ ਭੱਤੇ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਸਾਂਝੇ ਮੁਲਾਜ਼ਮ ਫ਼ਰੰਟ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਮੁਲਾਜ਼ਮਾਂ ’ਤੇ ਕੀਤੀ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ।

ਅਜੀਤ ਡੈਸਕ 29-08-2026
ਲੁਧਿਆਣਾ, 28 ਅਗਸਤ (ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੰਵਰ ਨਰਿੰਦਰ ਸਿੰਘ ਨੇ ਮਹਿੰਗਾਈ ਭੱਤੇ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਸਾਂਝੇ ਮੁਲਾਜ਼ਮ ਫ਼ਰੰਟ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਮੁਲਾਜ਼ਮਾਂ ’ਤੇ ਕੀਤੀ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਵਿਚ ਮਹਿੰਗਾਈ ਭੱਤਾ ਜਾਰੀ ਕਰਨ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਵੀ ਸ਼ਾਮਿਲ ਹੈ। ਕੰਵਰ ਨਰਿੰਦਰ ਸਿੰਘ ਨੇ ਕਿਹਾ ਕਿ ਉਹ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸਬੰਧੀ ਆਪਣੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਕੇ ਪੰਜਾਬ ਦੇ ਰਾਜਪਾਲ ਦੇ ਧਿਆਨ ਵਿਚ ਮਾਮਲਾ ਲਿਆਉਗੇ। ਉਨ੍ਹਾਂ ਕਿਹਾ ਕਿ ਲੋੜ ਪਈ ਤਾਂ ਉਹ ਮੁਲਾਜ਼ਮਾਂ ਦੇ ਹੱਕ ਵਿਚ ਉਨ੍ਹਾਂ ਨਾਲ ਮਿਲ ਕੇ ਸੜਕਾਂ ’ਤੇ ਵੀ ਉਤਰਨਗੇ। 28ਐਲਡੀਐਚ21 ਕੰਵਰ ਨਰਿੰਦਰ ਸਿੰਘ
ਪਿਛਲੀ ਖ਼ਬਰ ਬਾਬਾ ਬਕਾਲਾ ਦੀ ਰੱਖੜ ਪੁੰਨਿਆ ਕਾਨਫ਼ਰੰਸ ਲਈ ਹਲਕਾ ਗਿੱਲ ਤੋਂ ਸ਼ਿਵਾਲਿਕ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਪੁੱਜਾ ਅਗਲੀ ਖ਼ਬਰ ਦੱਖਣੀ ਹਲਕੇ ਵਿਚ ਬਾਵਾ ਨੇ ਨੰਨ੍ਹੀਆਂ ਬੇਟੀਆਂ ਤੋਂ ਬੰਨ੍ਹਵਾਈ ਰੱਖੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।