30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰਦੁਆਰਾ ਸ਼੍ਰੀ ਥੜ੍ਹਾ ਸਾਹਿਬ ਇਯਾਲੀ ਕਲਾਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ

ਇਆਲੀ/ਥਰੀਕੇ, 29 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲਦੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਭਾਈ ਪ੍ਰਭਜੋਤ ਸਿੰਘ ਗੰਗਾ ਨਗਰ ਵਾਲਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ, ਜਿਸ ਉਪਰੰਤ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ, ਜਿਸ ਵਿਚ ਸੰਗਤਾਂ ਵਲੋਂ ਗੁਰਬਾਣੀ ਕੀਰਤਨ ਸਰਵਣ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰ ਦਾਸ ਵਿਚ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ ਗਈ।

ਅਜੀਤ ਡੈਸਕ 30-08-2026
ਇਆਲੀ/ਥਰੀਕੇ, 29 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲਦੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ਼੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਉਲੀਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਭਾਈ ਪ੍ਰਭਜੋਤ ਸਿੰਘ ਗੰਗਾ ਨਗਰ ਵਾਲਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ, ਜਿਸ ਉਪਰੰਤ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ, ਜਿਸ ਵਿਚ ਸੰਗਤਾਂ ਵਲੋਂ ਗੁਰਬਾਣੀ ਕੀਰਤਨ ਸਰਵਣ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰ ਦਾਸ ਵਿਚ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਗੁਰਦੁਆਰਾ ਲੰਗਰ ਸਾਹਿਬ ਅਬਚਲ ਨਗਰ ਹਜ਼ੂਰ ਸਾਹਿਬ, ਮਹਾਰਾਸ਼ਟਰ ਦੇ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਨਰਿੰਦਰ ਸਿੰਘ ਦੇ ਜੱਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲੇ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਕਥਾਵਾਚਕ ਭਾਈ ਨਵਰੂਪ ਸਿੰਘ, ਮੈਨੇਜਰ ਗੁਰਚਰਨ ਸਿੰਘ ਪੁਰਬਾ ਅਤੇ ਗੁਰਦੁਆਰਾ ਸ਼੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਪਾਕਿ ਲਈ ਜਾਸੂਸੀ ਕਰ ਰਿਹਾ ਨੌਜਵਾਨ ਛੇ ਦਿਨ ਦੇ ਪੁਲਿਸ ਰਿਮਾਂਡ ’ਤੇ ਅਗਲੀ ਖ਼ਬਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਪੂਰਨਮਾਸ਼ੀ ਅਤੇ ਰੱਖੜ ਪੁੰਨਿਆ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।