ਬੰਦੀ ਸਿੰਘਾਂ ਨੂੰ ਪੈਰੋਲ ਨਾ ਦੇ ਕੇ ਸਰਕਾਰ ਪੰਜਾਬ ਨਾਲ ਕਰ ਰਹੀ ਵਿਤਕਰਾ-ਜਥੇਦਾਰ ਖੇੜਾ
ਮਾਛੀਵਾੜਾ ਸਾਹਿਬ, 29 ਅਗਸਤ (ਰਾਜਦੀਪ ਸਿੰਘ ਅਲਬੇਲਾ)-ਕੇਂਦਰ ਸਰਕਾਰ ਵਲੋਂ ਸੌਦਾ ਸਾਧ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣਾ ਅਤੇ ਜੇਲ੍ਹਾਂ ਵਿਚ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਬਹੁਤ ਹੀ ਮੰਦਭਾਗਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਜ਼ਿਲ੍ਹਾ ਜਥੇਦਾਰ ਮਨਮੋਹਣ ਸਿੰਘ ਖੇੜਾ ਨੇ ਗੱਲਬਾਤ ਕਰਦਿਆਂ ਕੀਤਾ।
ਅਜੀਤ ਡੈਸਕ
30-08-2026