ਬਾਬਾ ਅਜੀਤ ਸਿੰਘ ਅਤੇ ਘੁੰਮਣ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ
ਲੁਧਿਆਣਾ, 29 ਅਗਸਤ ( ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਬਾਬਾ ਅਜੀਤ ਸਿੰਘ ਅਤੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਹਾਲ ਪੁੱਛਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਜਗਜੀਤ ਸਿੰਘ, ਸਚਿਨ ਅਰੋੜਾ ਵੀ ਸਨ।
ਲੁਧਿਆਣਾ, 29 ਅਗਸਤ ( ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਬਾਬਾ ਅਜੀਤ ਸਿੰਘ ਅਤੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਹਾਲ ਪੁੱਛਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਜਗਜੀਤ ਸਿੰਘ, ਸਚਿਨ ਅਰੋੜਾ ਵੀ ਸਨ। ਗੱਲਬਾਤ ਕਰਦਿਆਂ ਬਾਬਾ ਅਜੀਤ ਸਿੰਘ ਅਤੇ ਐਡਵੋਕੇਟ ਪਰਉਪਕਾਰ ਸਿੰਘ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਹਲਕਾ ਲੁਧਿਆਣਾ ਪੱਛਮੀ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਵਿਸਥਾਰ ਪੂਰਵਕ ਚਰਚਾ ਹੋਈ। ਸੁਖਬੀਰ ਸਿੰਘ ਬਾਦਲ ਨੇ ਨਿਰਦੇਸ਼ ਦਿੱਤੇ ਕਿ ਯੂਥ ਅਤੇ ਪਾਰਟੀ ਵਰਕਰਾਂ ਨੂੰ ਪੂਰੀ ਤਰ੍ਹਾਂ ਲਾਮਬੰਦ ਕੀਤਾ ਜਾਵੇ । ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹਲਕਾ ਲੁਧਿਆਣਾ ਪੱਛਮੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਇਸ ਮਕਸਦ ਲਈ ਹਰ ਇੱਕ ਵਾਰਡ ਅਤੇ ਬੂਥ ਪੱਧਰ ‘ਤੇ ਵਰਕਰਾਂ ਨੂੰ ਇਕਜੁੱਟ ਕਰਕੇ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਇਆ ਜਾਵੇਗਾ। ਆਗੂਆਂ ਨੇ ਬਾਦਲ ਨੂੰ ਭਰੋਸਾ ਦਿੱਤਾ ਕਿ ਉਹ ਹਲਕੇ ਵਿਚ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰ ਦੇਣਗੇ