30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜੀ.ਏ.ਡੀ. ਅਕੈਡਮੀ ਨੇ ਰੱਖੜੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਲਾਡੋਵਾਲ, 29 ਅਗਸਤ (ਬਲਬੀਰ ਸਿੰਘ ਰਾਣਾ)-ਜੀ. ਏ.

ਅਜੀਤ ਡੈਸਕ 30-08-2026
ਲਾਡੋਵਾਲ, 29 ਅਗਸਤ (ਬਲਬੀਰ ਸਿੰਘ ਰਾਣਾ)-ਜੀ.ਏ.ਡੀ. ਅਕੈਡਮੀ, ਲਾਦੀਆਂ ਖੁਰਦ ਵਲੋਂ ਨਰਸਰੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਸ਼ਾਨਦਾਰ ‘ਰੱਖੜੀ ਬਣਾਓ ਗਤੀਵਿਧੀ’ ਕਰਵਾਈ ਗਈ, ਜਿਸ ਵਿਚ ਰੱਖੜੀ ਦੇ ਤਿਉਹਾਰ ਦੁਆਰਾ ਦਰਸਾਏ ਗਏ ਪਿਆਰ, ਸੁਰੱਖਿਆ ਅਤੇ ਸਨੇਹ ਦੇ ਪਵਿੱਤਰ ਰਿਸ਼ਤੇ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਹਰਗੁਲਾਬ ਸਿੰਘ ਅਤੇ ਚੇਅਰਮੈਨ ਪਰਮਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ, ਰੰਗ-ਬਿਰੰਗੇ ਅਤੇ ਸਜਾਵਟੀ ਸਾਮਾਨ ਬਗੈਰਾ ਦੀ ਵਰਤੋਂ ਕਰਕੇ ਮਨਮੋਹਕ ਅਤੇ ਸੁੰਦਰ ਰੱਖੜੀਆਂ ਤਿਆਰ ਕੀਤੀਆਂ, ਜਿਸ ਵਿਚ ਬੱਚਿਆਂ ਨੇ ਆਪਣੀ ਰਚਨਾਤਮਿਕਤਾ, ਕਾਰੀਗਰੀ ਅਤੇ ਕਲਾਤਮਕ ਹੁਨਰ ਦਾ ਬਾਖ਼ੂਬੀ ਪ੍ਰਦਰਸ਼ਨ ਕਰਕੇ ਹਾਜ਼ਰੀਨ ਤੋਂ ਵਾਹ ਵਾਹ ਖੱਟੀ। ਉਨ੍ਹਾਂ ਦੱਸਿਆ ਕਿ ਇਸ ਗਤੀਵਿਧੀ ਨੇ ਵਿਦਿਆਰਥੀਆਂ ਨੂੰ ਤਿਉਹਾਰ ਦੇ ਸਭਿਆਚਾਰਕ ਮਹੱਤਵ ਨੂੰ ਸਮਝਣ ਦੇ ਨਾਲ-ਨਾਲ ਆਪਣੇ ਅੰਦਰ ਛੁਪੀ ਕਲਾ ਕਲਪਨਾ ਸ਼ਕਤੀ ਨੂੰ ਪ੍ਰਗਟ ਕਰਨ ਦਾ ਇਕ ਖੁਸ਼ਗਵਾਰ ਮੰਚ ਪ੍ਰਦਾਨ ਕੀਤਾ, ਜਿਸ ਵਿਚ ਬੱਚਿਆਂ ਨੇ ਆਪਣੇ ਮਨ ਦੀ ਭਾਵਨਾ ਨੂੰ ਕਲਾ ਰਾਹੀਂ ਉਜਾਗਰ ਕਰਨ ’ਤੇ ਸ਼ੁੱਭਕਾਮਨਾਵਾਂ ਦੇ ਨਾਲ ਨਾਲ ਹਾਰਦਿਕ ਵਧਾਈ ਵੀ ਦਿੱਤੀ । ਉਨ੍ਹਾਂ ਦੱਸਿਆ ਕਿ ਰੱਖੜੀ ਦਾ ਤਿਉਹਾਰ ਭੈਣ ਭਰਾ ਦੇ ਗੂੜੇ ਰਿਸ਼ਤੇ ਦਾ ਪ੍ਰਤੀਕ ਹੁੰਦਾ ਹੈ, ਜਿਸ ਵਿਚ ਰੱਖੜੀ ਬਨ੍ਹਾ ਕੇ ਭਰਾ ਆਪਣੀ ਭੈਣ ਨੂੰ ਉਸ ਦੀ ਰੱਖਿਆ ਕਰਨ ਦਾ ਬਚਨ ਦਿੰਦਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਨੀਤਾ ਕੁਮਾਰੀ ਨੇ ਵਿਦਿਆਰਥੀਆਂ ਦੇ ਰਚਨਾਤਮਿਕ ਯਤਨਾਂ ਦੀ ਪੂਰਜ਼ੋਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪਿਆਰ, ਸਤਿਕਾਰ ਅਤੇ ਆਪਸੀ ਸਾਂਝ ਦੇ ਮੁੱਲਾਂ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਵਲੋਂ ਬੱਚਿਆਂ ਦੀ ਤਹਿ ਦਿਲੋਂ ਹੌਂਸਲਾ ਅਫਜਾਈ ਕੀਤੀ ਅਤੇ ਭਵਿੱਖ ਵਿਚ ਹੋਰ ਬਹੁਤ ਕੁੱਝ ਵਧੀਆ ਕਰਨ ਦੀ ਕਾਮਨਾ ਵੀ ਕੀਤੀ।
ਪਿਛਲੀ ਖ਼ਬਰ ਚੋਰ ਘਰ ਵਿਚੋਂ ਲੱਖਾਂ ਰੁਪਏ ਦੇ ਗਹਿਣੇ, ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ ਅਗਲੀ ਖ਼ਬਰ ਬਾਬਾ ਅਜੀਤ ਸਿੰਘ ਅਤੇ ਘੁੰਮਣ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।