30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਚੋਰ ਘਰ ਵਿਚੋਂ ਲੱਖਾਂ ਰੁਪਏ ਦੇ ਗਹਿਣੇ, ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ

ਲੁਧਿਆਣਾ, 29 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਬਚਨ ਨਗਰ ਕਾਲੋਨੀ ਵਿਚ ਚੋਰ ਇਕ ਘਰ ਦਾਖਲ ਹੋ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ, ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਘਰ ਦੇ ਮਾਲਕ ਫੌਜਾ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

ਅਜੀਤ ਡੈਸਕ 30-08-2026
ਲੁਧਿਆਣਾ, 29 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰਬਚਨ ਨਗਰ ਕਾਲੋਨੀ ਵਿਚ ਚੋਰ ਇਕ ਘਰ ਦਾਖਲ ਹੋ ਕੇ ਲੱਖਾਂ ਰੁਪਏ ਮੁੱਲ ਦੇ ਗਹਿਣੇ, ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਘਰ ਦੇ ਮਾਲਕ ਫੌਜਾ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਇਹ ਚੋਰ ਬੀਤੀ ਤੜਕੇ ਤਿੰਨ ਵਜੇ ਦੇ ਕਰੀਬ ਘਰ ਵਿਚ ਦਾਖਲ ਹੋਏ ਅਤੇ ਘਰ ਵਿਚ ਪਿਆ ਉਕਤ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਸੁਰਾਗ ਪੁਲਿਸ ਨੂੰ ਹਾਸਲ ਨਹੀਂ ਹੋਇਆ ਹੈ। ਬੱਚੇ ਦੀ ਕੁੱਟਮਾਰ - ਪੁਲਿਸ ਨੇ ਪੂਜਾ ਵਰਮਾ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਦੀ ਸ਼ਿਕਾਇਤ ’ਤੇ ਬਲਬੀਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੇ 12 ਸਾਲ ਦੇ ਲੜਕੇ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਲੜਾਈ ਦਾ ਕਾਰਨ ਮਮੂਲੀ ਵਿਵਾਦ ਦੱਸਿਆ ਜਾਂਦਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਵਰਨਕਾਰ ਦੀ ਦੁਕਾਨ ’ਤੇ ਚੋਰੀ - ਪੁਲਿਸ ਨੇ ਰਾਹੁਲ ਵਾਸੀ ਛਾਉਣੀ ਮੁਹੱਲਾ ਦੀ ਸ਼ਿਕਾਇਤ ’ਤੇ ਗੁਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਬਲਜੀਤ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਰੇਖਾ ਜਿਉਲਰਜ ਦੀ ਦੁਕਾਨ ਹੈ। ਬੀਤੇ ਦਿਨ ਉਕਤ ਕਥਿਤ ਦੋਸ਼ੀ ਉੱਥੇ ਆਏ ਅਤੇ ਬਹਾਨੇ ਨਾਲ ਗਹਿਣੇ ਦੇਖਣ ਲੱਗ ਪਏ। ਕਥਿਤ ਦੋਸ਼ੀਆਂ ਵਲੋਂ ਇਸ ਦੌਰਾਨ ਉੱਥੇ ਦੁਕਾਨ ’ਤੇ ਪਈਆਂ ਸੋਨੇ ਦੀਆਂ ਤਿੰਨ ਚੇਨਾਂ ਚੋਰੀ ਕਰ ਲਈਆਂ, ਜਿਸ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਸ਼ੀਲੀਆਂ ਗੋਲੀਆਂ ਸਮੇਤ ਕਾਬੂ - ਪੁਲਿਸ ਨੇ ਬਬਲੂ ਵਾਸੀ ਤਾਜਪੁਰ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 25 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ। ਠੇਕੇ ਦੇ ਬਾਹਰ ਗੁੰਡਾਗਰਦੀ - ਪੁਲਿਸ ਨੇ ਇੰਦਰਦੀਪ ਕੌਰ ਵਾਸੀ ਰੂਪਨਗਰ ਦੀ ਸ਼ਿਕਾਇਤ ’ਤੇ ਕਿਟੂ ਸਾਹਿਲ ਅਤੇ ਉਨ੍ਹਾਂ ਦੇ ਚਾਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੇ ਭਰਾ ਵੀਰ ਦਵਿੰਦਰ ਸਿੰਘ ਵਾਸੀ ਪਿੰਡ ਮਾਂਗਟ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਉਕਤ ਕਥਿਤ ਦੋਸ਼ੀ ਠੇਕੇ ’ਤੇ ਕੰਮ ਕਰਦੇ ਹਨ। ਲੜਾਈ ਦਾ ਕਾਰਨ ਮਮੂਲੀ ਤਕਰਾਰ ਦੱਸਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਵਿਮੁਕਤ ਜਾਤੀਆਂ ਦਾ 75ਵਾਂ ਮੁਕਤੀ ਦਿਵਸ 31 ਨੂੰ-ਗਹਿਰੀ, ਆਜ਼ਾਦ ਅਗਲੀ ਖ਼ਬਰ ਜੀ.ਏ.ਡੀ. ਅਕੈਡਮੀ ਨੇ ਰੱਖੜੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।