30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ

ਲਾਡੋਵਾਲ, 29 ਅਗਸਤ (ਬਲਬੀਰ ਸਿੰਘ ਰਾਣਾ)-ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਦੇ ਹੋਣਹਾਰ ਖਿਡਾਰੀਆਂ ਨੇ ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਜਿਹੀਆਂ ਮੱਲ੍ਹਾਂ ਮਾਰੀਆਂ ਕਿ ਅਕੈਡਮੀ ਦੇ ਚਾਰ ਖਿਡਾਰੀਆਂ ਨੂੰ ਸੂਬਾ ਪੱਧਰੀ ਕਬੱਡੀ ਟੂਰਨਾਮੈਂਟ ਲਈ ਚੁਣਿਆ ਗਿਆ, ਜਿਸ ਨਾਲ ਸਕੂਲ ਦਾ ਮਾਣ ਨਾਲ ਸਿਰ ਉੱਚਾ ਹੋਇਆ ਹੈ। ਸਕੂਲ ਦੇ ਪ੍ਰਧਾਨ ਹਰਮਿੰਦਰ ਸਿੰਘ ਲਾਦੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ ਵਿਖੇ ਕਰਵਾਇਆ ਗਿਆ, ਜਿਸ ਵਿਚ ਅੰਡਰ-14 ਅਤੇ ਅੰਡਰ-17 ਲੜਕਿਆਂ ਦੀਆਂ ਚੜਹੜੀਆਂ ਵਿਚ ਮੁਕਾਬਲੇ ਕਰਵਾਏ ਗਏ, ਜਿਸ ਵਿਚ ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਦੇ ਖਿਡਾਰੀਆਂ ਨੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਟੀਮ ਵਰਕ, ਅਨੁਸ਼ਾਸਨ, ਮਿਹਨਤ, ਸਮਰਪਣ, ਦ੍ਰਿੜ੍ਹ ਇਰਾਦੇ ਅਤੇ ਖੇਡ ਭਾਵਨਾ ਦਾ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 30-08-2026
ਲਾਡੋਵਾਲ, 29 ਅਗਸਤ (ਬਲਬੀਰ ਸਿੰਘ ਰਾਣਾ)-ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਦੇ ਹੋਣਹਾਰ ਖਿਡਾਰੀਆਂ ਨੇ ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਜਿਹੀਆਂ ਮੱਲ੍ਹਾਂ ਮਾਰੀਆਂ ਕਿ ਅਕੈਡਮੀ ਦੇ ਚਾਰ ਖਿਡਾਰੀਆਂ ਨੂੰ ਸੂਬਾ ਪੱਧਰੀ ਕਬੱਡੀ ਟੂਰਨਾਮੈਂਟ ਲਈ ਚੁਣਿਆ ਗਿਆ, ਜਿਸ ਨਾਲ ਸਕੂਲ ਦਾ ਮਾਣ ਨਾਲ ਸਿਰ ਉੱਚਾ ਹੋਇਆ ਹੈ। ਸਕੂਲ ਦੇ ਪ੍ਰਧਾਨ ਹਰਮਿੰਦਰ ਸਿੰਘ ਲਾਦੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ ਵਿਖੇ ਕਰਵਾਇਆ ਗਿਆ, ਜਿਸ ਵਿਚ ਅੰਡਰ-14 ਅਤੇ ਅੰਡਰ-17 ਲੜਕਿਆਂ ਦੀਆਂ ਚੜਹੜੀਆਂ ਵਿਚ ਮੁਕਾਬਲੇ ਕਰਵਾਏ ਗਏ, ਜਿਸ ਵਿਚ ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਦੇ ਖਿਡਾਰੀਆਂ ਨੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਟੀਮ ਵਰਕ, ਅਨੁਸ਼ਾਸਨ, ਮਿਹਨਤ, ਸਮਰਪਣ, ਦ੍ਰਿੜ੍ਹ ਇਰਾਦੇ ਅਤੇ ਖੇਡ ਭਾਵਨਾ ਦਾ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਅੰਡਰ-14 ਟੀਮ ਵਿਚ ਰਿਆਸ਼, ਮਨਾਸ ਅਤੇ ਪਰਮੀਰਤ ਤਿੰਨੋ ਕਲਾਸ 7ਵੀਂ-ਜੀ, ਏਕਮਜੋਤ ਸਿੰਘ ਕਲਾਸ 8ਵੀਂ-ਡੀ, ਸਮਰ ਕਲਾਸ 8ਵੀਂ-ਸੀ, ਸਾਹਿਬਦੀਪ ਸਿੰਘ ਕਲਾਸ 7ਵੀਂ-ਸੀ ਅਤੇ ਜਗਜੋਤ ਸਿੰਘ ਕਲਾਸ 7ਵੀਂ-ਏ ਆਦਿ ਖਿਡਾਰੀ ਸ਼ਾਮਿਲ ਸਨ, ਜਿਨ੍ਹਾਂ ਦੀ ਬਦੌਲਤ ਸਕੂਲ ਦਾ ਨਾਮ ਹੋਰ ਵੀ ਰੌਸ਼ਨ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਰਿਆਸ਼, ਮਨਾਸ, ਸਾਹਿਬਦੀਪ ਸਿੰਘ ਅਤੇ ਜਗਜੋਤ ਸਿੰਘ ਦੀ ਅੰਡਰ-14 ਸੂਬਾ ਪੱਧਰੀ ਕਬੱਡੀ ਮੁਕਾਬਲੇ ਲਈ ਚੋਣ ਹੋਈ ਹੈ। ਇਨ੍ਹਾਂ ਚਾਰੇ ਖਿਡਾਰੀਆਂ ਦੀ ਚੋਣ ਉਨ੍ਹਾਂ ਦੀ ਸਖ਼ਤ ਮਿਹਨਤ, ਨਿਰੰਤਰ ਅਭਿਆਸ, ਲਗਨ, ਅਨੁਸ਼ਾਸਨ ਅਤੇ ਸ਼ਾਨਦਾਰ ਪ੍ਰਦਰਸ਼ਨ ਦਾ ਹੀ ਨਤੀਜਾ ਹੈ। ਇਸ ਮੌਕੇ ਖ਼ੁਸ਼ੀ ਦਾ ਇਜ਼ਹਾਰ ਸਾਂਝਾ ਕਰਦੇ ਹੋਏ ਪ੍ਰਧਾਨ ਹਰਮਿੰਦਰ ਸਿੰਘ ਲਾਦੀਆਂ ਅਤੇ ਪ੍ਰਿੰਸੀਪਲ ਜਸਕਿਰਨ ਕੌਰ ਪੂਨਮ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਦਿਲੋਂ ਵਧਾਈ ਦਿੱਤੀ ਅਤੇ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਲਈ ਚੁਣੇ ਗਏ ਚਾਰਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਪੁਰਜ਼ੋਰ ਸ਼ਲਾਘਾ ਕੀਤੀ ਅਤੇ ਆਉਣ ਵਾਲੇ ਸੂਬਾ ਪੱਧਰੀ ਮੁਕਾਬਲੇ ਲਈ ਵੀ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਪ੍ਰਬੰਧਨ ਦੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਹੋਣਹਾਰ ਖਿਡਾਰੀ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਭਵਿੱਖ ਵਿਚ ਵੀ ਸਕੂਲ ਦਾ ਨਾਮ ਧਰੂ ਤਾਰੇ ਵਾਂਗ ਰੌਸ਼ਨ ਕਰਨਗੇ। ਸਕੂਲ ਸਟਾਫ਼ ਅਤੇ ਬੱਚੇ ਖ਼ੁਸ਼ੀ ਵਿਚ ਬਾਗੀਆਂ ਪਾਉਂਦੇ ਨਜ਼ਰ ਆ ਰਹੇ ਸਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਫਾਰ ਵੁਮੈਨ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਇਕਾਈ ਹਸਪਤਾਲ ’ਚ ਨਿਵੇਕਲੇ ਢੰਗ ਨਾਲ ਮਨਾਇਆ ਰੱਖੜੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।