31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਕਾਂਗਰਸ ਨੇ ਕੱਢਿਆ ਰੋਸ ਮਾਰਚ

ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ, ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਕਥਿਤ ਝੂਠੇ ਵਾਅਦਿਆਂ ਦੇ ਵਿਰੋਧ ਵਿਚ ਹਲਕਾ ਕੇਂਦਰੀ ਦੇ ਖਵਾਜਾ ਕੋਠੀ ਚੌਕ ਤੋਂ ਗਊਸ਼ਾਲਾ ਚੌਕ ਤੱਕ ਵਿਸ਼ਾਲ ਪੈਦਲ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਨਗਰ ਨਿਗਮ ਵਿਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਸ਼ਾਮ ਸੁੰਦਰ ਮਲਹੋਤਰਾ ਅਤੇ ਯੂਥ ਕਾਂਗਰਸੀ ਆਗੂ ਯੋਗੇਸ਼ ਹਾਂਡਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਆਪਣੇ ਹੀ ਵਾਅਦਿਆਂ ਤੋਂ ਭੱਜ ਰਹੀ ਹੈ।

ਅਜੀਤ ਡੈਸਕ 31-08-2026
ਲੁਧਿਆਣਾ, 30 ਅਗਸਤ (ਜਤਿੰਦਰ ਭੰਬੀ)-ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ, ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਕਥਿਤ ਝੂਠੇ ਵਾਅਦਿਆਂ ਦੇ ਵਿਰੋਧ ਵਿਚ ਹਲਕਾ ਕੇਂਦਰੀ ਦੇ ਖਵਾਜਾ ਕੋਠੀ ਚੌਕ ਤੋਂ ਗਊਸ਼ਾਲਾ ਚੌਕ ਤੱਕ ਵਿਸ਼ਾਲ ਪੈਦਲ ਰੋਸ ਮਾਰਚ ਕੱਢਿਆ ਗਿਆ।ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਨਗਰ ਨਿਗਮ ਵਿਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਸ਼ਾਮ ਸੁੰਦਰ ਮਲਹੋਤਰਾ ਅਤੇ ਯੂਥ ਕਾਂਗਰਸੀ ਆਗੂ ਯੋਗੇਸ਼ ਹਾਂਡਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਆਪਣੇ ਹੀ ਵਾਅਦਿਆਂ ਤੋਂ ਭੱਜ ਰਹੀ ਹੈ। ਪੰਜਾਬ ਦੇ ਲੋਕ ਹੁਣ ਸਰਕਾਰ ਦੀਆਂ ਝੂਠੀਆਂ ਗਰੰਟੀਆਂ ਅਤੇ ਖੋਖਲੇ ਦਾਅਵਿਆਂ ਤੋਂ ਤੰਗ ਆ ਚੁੱਕੇ ਹਨ। ਸਰਕਾਰ ਨੂੰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਪਵੇਗਾ ਅਤੇ ਦੱਸਣਾ ਪਵੇਗਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਵਿਚੋਂ ਕਿੰਨੇ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਨੂੰ ਦੱਬਣ ਨਹੀਂ ਦੇਵੇਗੀ, ਜਦੋਂ ਤੱਕ ਪੰਜਾਬ ਦੇ ਲੋਕਾਂ ਨੂੰ ਇਨਸਾਫ਼, ਸੁਰੱਖਿਆ ਅਤੇ ਉਨ੍ਹਾਂ ਦੇ ਹੱਕ ਨਹੀਂ ਮਿਲਦੇ, ਕਾਂਗਰਸ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਇਹ ਰੋਸ ਮਾਰਚ ਸਿਰਫ਼ ਇਕ ਵਿਰੋਧ ਪ੍ਰਦਰਸ਼ਨ ਨਹੀਂ, ਸਗੋਂ ਪੰਜਾਬ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਾਉਣ ਲਈ ਇਕ ਸਪਸ਼ਟ ਚੇਤਾਵਨੀ ਹੈ ਕਿ ਹੁਣ ਪੰਜਾਬ ਦੀ ਜਨਤਾ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਮੰਗ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਔਰਤ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਸੈਣੀ ਨੂੰ ਲਗਾਇਆ ਹਲਕਾ ਸਾਹਨੇਵਾਲ ਦਾ ਇੰਚਾਰਜ ਪੰਜਾਬ ਸਰਕਾਰ ਟਕਰਾਅ ਦੀ ਨੀਤੀ ਛੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।