31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸ਼ੱਕੀ ਹਾਲਾਤ ਵਿਚ ਔਰਤ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਿੰਮਤ ਸਿੰਘ ਨਗਰ ਵਿਚ ਇਕ ਔਰਤ ਵਲੋਂ ਅੱਜ ਦੇਰ ਸ਼ਾਮ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਸ਼ਨਾਖ਼ਤ ਸਾਕਸ਼ੀ ਵਜੋਂ ਕੀਤੀ ਗਈ ਹੈ, ਦੀ ਉਮਰ 33 ਸਾਲ ਦੇ ਕਰੀਬ ਸੀ।

ਅਜੀਤ ਡੈਸਕ 31-08-2026
ਲੁਧਿਆਣਾ, 30 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਹਿੰਮਤ ਸਿੰਘ ਨਗਰ ਵਿਚ ਇਕ ਔਰਤ ਵਲੋਂ ਅੱਜ ਦੇਰ ਸ਼ਾਮ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਸ਼ਨਾਖ਼ਤ ਸਾਕਸ਼ੀ ਵਜੋਂ ਕੀਤੀ ਗਈ ਹੈ, ਦੀ ਉਮਰ 33 ਸਾਲ ਦੇ ਕਰੀਬ ਸੀ। ਉਸ ਨੇ ਆਪਣੇ ਘਰ ਵਿਚ ਹੀ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲਗਾ ਲਿਆ। ਉਸ ਦੀ ਸ਼ਾਦੀ ਸਾਲ 2016 ਵਿਚ ਨਰਿੰਦਰ ਕੁਮਾਰ ਨਾਲ ਹੋਈ ਸੀ। ਪਤੀ-ਪਤਨੀ ਦੋਵੇਂ ਹੀ ਬੈਂਕ ਵਿਚ ਕੰਮ ਕਰਦੇ ਹਨ। ਸੂਚਨਾ ਮਿਲਦੇ ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰ ਮੌਕੇ ’ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤੀ ਹੈ।
ਪਿਛਲੀ ਖ਼ਬਰ ਘਰੇਲੂ ਕਲੇਸ਼ ਦੇ ਚਲਦਿਆਂ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਕਾਂਗਰਸ ਨੇ ਕੱਢਿਆ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।