31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

16 ਪੇਟੀਆਂ ਸ਼ਰਾਬ, 15 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਹਠੂਰ, 30 ਅਗਸਤ (ਜਸਵਿੰਦਰ ਸਿੰਘ ਛਿੰਦਾ)- ਹਠੂਰ ਪੁਲਿਸ ਵਲੋਂ ਥਾਣਾ ਮੁਖੀ ਗੁਰਸੇਵਕ ਸਿੰਘ ਐੱਸ. ਆਈ.

ਅਜੀਤ ਡੈਸਕ 31-08-2026
ਹਠੂਰ, 30 ਅਗਸਤ (ਜਸਵਿੰਦਰ ਸਿੰਘ ਛਿੰਦਾ)- ਹਠੂਰ ਪੁਲਿਸ ਵਲੋਂ ਥਾਣਾ ਮੁਖੀ ਗੁਰਸੇਵਕ ਸਿੰਘ ਐੱਸ.ਆਈ. ਦੀ ਅਗਵਾਈ ਹੇਠ ਵੱਡੀ ਕਾਰਵਾਈ ਕਰਦਿਆਂ ਦੋ ਵੱਖ ਵੱਖ ਮਾਮਲਿਆਂ ਵਿਚ 16 ਪੇਟੀਆਂ ਸ਼ਰਾਬ ਅਤੇ 15 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਇਸ ਸਬੰਧੀ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਗੁਰਸੇਵਕ ਸਿੰਘ ਨੇ ਦੱਸਿਆ ਕਿ ਥਾਣਾ ਹਠੂਰ ਦੀ ਪੁਲਿਸ ਵਲੋਂ ਜਸਪਾਲ ਸਿੰਘ ਉਰਫ਼ ਗਗਨਾ ਪੁੱਤਰ ਬਲਵਿੰਦਰ ਸਿੰਘ ਵਾਸੀ ਕਮਾਲਪੁਰਾ ਖਿਲਾਫ਼ ਮੁਕੱਦਮਾ ਨੰਬਰ 152 ਮਿਤੀ 28.08.2026 ਅ/ਧ 61,78(2)-1-14 ਆਬਕਾਰੀ ਐਕਟ ਥਾਣਾ ਹਠੂਰ ਦਰਜ ਰਜਿਸਟਰ ਕਰਕੇ ਮੁਲਜ਼ਮ ਜਸਪਾਲ ਸਿੰਘ ਉਰਫ਼ ਗਗਨਾ ਤੋਂ 16 ਪੇਟੀਆ ਸ਼ਰਾਬ, ਸਮੇਤ ਕਾਰ ਵੈਟੋਂ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਹੀ ਦੂਜੇ ਮਾਮਲੇ ਵਿਚ ਪੁਲਿਸ ਵਲੋਂ ਮਨਪ੍ਰੀਤ ਸਿੰਘ ਉਰਫ਼ ਪੀਤੀ ਪੁੱਤਰ ਭਗਵਾਨ ਸਿੰਘ ਵਾਸੀ ਦੇਹੜਕਾ ਨੂੰ 15 ਗ੍ਰਾਂਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖਿਲਾਫ਼ ਮੁਕੱਦਮਾ ਨੰਬਰ 153 ਮਿਤੀ 29.08.2026 ਅ/ਧ 21-61-85 ਐੱਨ.ਡੀ.ਪੀ.ਐਸ ਐਕਟ ਤਹਿਤ ਥਾਣਾ ਹਠੂਰ ਵਿਖੇ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਰਾਊਵਾਲ ਵਿਖੇ ਡਾ. ਅੰਬੇਡਕਰ ਦੇ ਜੀਵਨ ਨਾਲ ਸਬੰਧਿਤ ਪ੍ਰਤੀਯੋਗੀ ਪ੍ਰੀਖਿਆ ਮਹਾਨ ਸ਼ਖ਼ਸੀਅਤਾਂ ਦੇ ਜੀਵ... ਅਗਲੀ ਖ਼ਬਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਨਤਮਸਤ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।