ਸੱਪ ਲੜਨ ਕਾਰਨ ਭੈਣ-ਭਰਾ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ
ਇਲਾਜ ’ਚ ਦੇਰੀ ਹੋਣਾ ਮਾਸੂਮ ਬੱਚਿਆਂ ਦੀ ਮੌਤ ਦਾ ਅਸਲ ਕਾਰਨ ਬਣੀ- ਡੱਲਾ, ਸੰਧੂ
ਰਾਏਕੋਟ, 30 ਅਗਸਤ (ਬਲਵਿੰਦਰ ਸਿੰਘ ਲਿੱਤਰ) ਪਿਛਲੇ ਦਿਨੀਂ ਪਿੰਡ ਬੱਸੀਆਂ ਵਿਖੇ ਮਾਸੂਮ ਸਕੇ ਭੈਣ-ਭਰਾ ਨੂੰ ਜ਼ਹਿਰੀਲੇ ਸੱਪ ਵਲੋਂ ਡੱਸੇ ਜਾਣ ਕਾਰਨ ਬੱਚਿਆਂ ਦੀ ਮੌਤ ਹੋ ਜਾਣ ਨਾਲ ਪੰਜਾਬ ਸਰਕਾਰ ਦੀਆਂ ਸਰਕਾਰੀ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠ ਰਹੇ ਹਨ। ਇਸ ਮੌਕੇ ਪੀੜਤ ਪਰਿਵਾਰ ਨਾਲ ਬੱਚਿਆਂ ਦੀ ਮੌਤ ’ਤੇ ਦੁੱਖ ਸ਼ਾਂਝਾ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਜਿੱਥੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ, ਉੱਥੇ ਹੀ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਰਾਏਕੋਟ, 30 ਅਗਸਤ (ਬਲਵਿੰਦਰ ਸਿੰਘ ਲਿੱਤਰ) ਪਿਛਲੇ ਦਿਨੀਂ ਪਿੰਡ ਬੱਸੀਆਂ ਵਿਖੇ ਮਾਸੂਮ ਸਕੇ ਭੈਣ-ਭਰਾ ਨੂੰ ਜ਼ਹਿਰੀਲੇ ਸੱਪ ਵਲੋਂ ਡੱਸੇ ਜਾਣ ਕਾਰਨ ਬੱਚਿਆਂ ਦੀ ਮੌਤ ਹੋ ਜਾਣ ਨਾਲ ਪੰਜਾਬ ਸਰਕਾਰ ਦੀਆਂ ਸਰਕਾਰੀ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠ ਰਹੇ ਹਨ। ਇਸ ਮੌਕੇ ਪੀੜਤ ਪਰਿਵਾਰ ਨਾਲ ਬੱਚਿਆਂ ਦੀ ਮੌਤ ’ਤੇ ਦੁੱਖ ਸ਼ਾਂਝਾ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਜਿੱਥੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ, ਉੱਥੇ ਹੀ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਚੰਦ ਸਿੰਘ ਡੱਲਾ ਅਤੇ ਬਲਵਿੰਦਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੀੜਤ ਪਰਿਵਾਰ ਨੇ ਦੋਵੇਂ ਬੱਚਿਆਂ ਨੂੰ ਜ਼ਹਿਰੀਲੇ ਸੱਪ ਨੇ ਡੱਸ ਲਿਆ ਸੀ। ਬੱਚਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਰਾਏਕੋਟ ਵਿਖੇ ਦਾਖ਼ਲ ਕਰਵਾਇਆ ਸੀ, ਪ੍ਰੰਤੂ ਬੱਚਿਆਂ ਦੀ ਹਾਲਤ ਗੰਭੀਰ ਹੋਣ ’ਤੇ ਲੁਧਿਆਣਾ ਦੇ ਹਸਪਤਾਲ ਲਈ ਰੈੱਫ਼ਰ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਲਾਜ ਵਿਚ ਦੇਰੀ ਹੋਣਾ ਹੀ ਬੱਚਿਆਂ ਦੀ ਮੌਤ ਦਾ ਅਸਲ ਕਾਰਨ ਬਣੀ ਹੈ। ਇਸ ਮੌਕੇ ਪਰਿਵਾਰ ਨਾਲ ਦੁੱਖ ਸ਼ਾਂਝਾ ਕਰਨ ਵਾਲਿਆਂ ਵਿਚ ਸਾਬਕਾ ਸਰਪੰਚ ਅਵਤਾਰ ਸਿੰਘ ਮੱਲ੍ਹਾ, ਕੁਲਦੀਪ ਸਿੰਘ ਸੈਣੀ, ਉਪਕਾਰ ਸਿੰਘ ਸੈਣੀ, ਰਾਜੂ ਰਾਵਲ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਬੱਸੀਆਂ, ਪੰਚ ਬੂਟਾ ਸਿੰਘ, ਹੈਪੀ ਬੱਸੀਆਂ, ਜਗਰਾਜ ਸਿੰਘ ਰਾਜਾ, ਪੰਚ ਬਲਜਿੰਦਰ ਸਿੰਘ, ਦਰਸ਼ਨ ਸਿੰਘ, ਮੁਖਤਿਆਰ ਸਿੰਘ ਆਦਿ ਹਾਜ਼ਰ ਸਨ।