31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ

ਰਾਏਕੋਟ, 30 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਖਿਡਾਰੀਆਂ ਅਤੇ ਅਧਿਆਪਕਾਂ ਨੇ ਮੇਜਰ ਧਿਆਨ ਚੰਦ ਦੀ ਮਹਾਨ ਖੇਡ ਭਾਵਨਾ, ਸਮਰਪਣ ਅਤੇ ਉਪਲੱਬਧੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਅਜੀਤ ਡੈਸਕ 31-08-2026
ਰਾਏਕੋਟ, 30 ਅਗਸਤ (ਬਲਵਿੰਦਰ ਸਿੰਘ ਲਿੱਤਰ) ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਖਿਡਾਰੀਆਂ ਅਤੇ ਅਧਿਆਪਕਾਂ ਨੇ ਮੇਜਰ ਧਿਆਨ ਚੰਦ ਦੀ ਮਹਾਨ ਖੇਡ ਭਾਵਨਾ, ਸਮਰਪਣ ਅਤੇ ਉਪਲੱਬਧੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਅਤੇ ਤੰਦਰੁਸਤ ਜੀਵਨ ਵਿਚ ਖੇਡਾਂ ਦੀ ਭੂਮਿਕਾ ਬਾਰੇ ਵੀ ਜਾਣੂੰ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਾਡੀ ਸੰਸਥਾ ਦੇ ਅਨੇਕਾਂ ਵਿਦਿਆਰਥੀ ਹਰ ਸਾਲ ਹੋਣ ਵਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਹੋਦਿਆ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਂਦੇ ਹਨ ਅਤੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੀਆਂ ਪੁਜੀਸ਼ਨਾਂ ਹਾਸਲ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ, ਸਰੀਰਕ ਤੰਦਰੁਸਤੀ ਵੱਲ ਧਿਆਨ ਦੇਣ ਅਤੇ ਖੇਡ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਜਿੱਤਣ ਦਾ ਜਜ਼ਬਾ ਪੈਦਾ ਕਰਦੀਆਂ ਹਨ। ਇਸ ਮੌਕੇ ਮਨਦੀਪ ਕੌਰ ਡੀ.ਪੀ.ਈ.. ਨਵਜੋਤ ਸਿੰਘ ਡੀ.ਪੀ.ਈ.. ਜਸਵੀਰ ਕੌਰ, ਕੋਮਲ ਸ਼ਰਮਾ, ਨਵਰੀਤ ਕੌਰ, ਪ੍ਰਿਤਪਾਲ ਸਿੰਘ, ਕੁਲਦੀਪ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦਾ ਗੁਰਮਨਦੀਪ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ’ਚ ਅੱਵਲ, ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਲੋਹਗੜ੍ਹ ਵਿਖੇ ਭਗਵਤੀ ਜਾਗਰਣ ਅਤੇ ਖ਼ੂਨਦਾਨ ਕੈਂਪ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।