01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਨਿਊ ਏਜ ਵੈਲਫੇਅਰ ਕਲੱਬ ਵਲੋਂ ਖੂਨਦਾਨ ਕੈਂਪ ਲਗਾਇਆ

ਖੰਨਾ, 31 ਅਗਸਤ (ਹਰਜਿੰਦਰ ਸਿੰਘ ਲਾਲ)- ਨਿਊ ਏਜ ਵੈਲਫੇਅਰ ਕਲੱਬ ਦੇ ਚੇਅਰਮੈਨ ਸ਼ਮਿੰਦਰ ਸਿੰਘ ਮਿੰਟੂ ਅਤੇ ਪ੍ਰਧਾਨ ਰਵੀ ਸ਼ਰਮਾ ਦੀ ਅਗਵਾਈ ਹੇਠ ਕਲੱਬ ਵਲੋਂ ਸਵਰਗੀ ਸੰਦੀਪ ਸਿੰਘ ਦੇ ਜਨਮ ਦਿਨ ’ਤੇ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ 72 ਯੂਨਿਟ ਖੂਨ ਇਕੱਠਾ ਕੀਤਾ ਗਿਆ।

ਅਜੀਤ ਡੈਸਕ 01-09-2026
ਖੰਨਾ, 31 ਅਗਸਤ (ਹਰਜਿੰਦਰ ਸਿੰਘ ਲਾਲ)- ਨਿਊ ਏਜ ਵੈਲਫੇਅਰ ਕਲੱਬ ਦੇ ਚੇਅਰਮੈਨ ਸ਼ਮਿੰਦਰ ਸਿੰਘ ਮਿੰਟੂ ਅਤੇ ਪ੍ਰਧਾਨ ਰਵੀ ਸ਼ਰਮਾ ਦੀ ਅਗਵਾਈ ਹੇਠ ਕਲੱਬ ਵਲੋਂ ਸਵਰਗੀ ਸੰਦੀਪ ਸਿੰਘ ਦੇ ਜਨਮ ਦਿਨ ’ਤੇ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ 72 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਸਮਾਗਮ ਵਿੱਚ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਖੰਨਾ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰ ਪਾਠਕ ਅਤੇ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸੰਗਠਨਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਾਨੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ਾਮਲ ਹੋਏ। ਕਲੱਬ ਦੇ ਅਧਿਕਾਰੀਆਂ ਨੇ ਕਿਹਾ ਕਿ ਸਵਰਗੀ ਸੰਦੀਪ ਸਿੰਘ ਦੀ ਯਾਦ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ ਸਿਰਫ਼ ਇੱਕ ਸਮਾਗਮ ਨਹੀਂ ਹੈ ਸਗੋਂ ਮਨੁੱਖਤਾ ਦੀ ਸੇਵਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦਾ ਸੰਦੇਸ਼ ਹੈ। ਉਪ ਪ੍ਰਧਾਨ ਦੀਪਕ ਮਹਿਤਾ, ਜਨਰਲ ਸਕੱਤਰਉਪ ਪ੍ਰਧਾਨ ਦੀਪਕ ਮਹਿਤਾ, ਜਨਰਲ ਸਕੱਤਰ ਰੋਹਿਨ ਸ਼ਾਹੀ, ਕੈਸ਼ੀਅਰ ਰਾਜਿੰਦਰ ਬਾਂਸਲ, ਮੈਨੇਜਰ ਸੋਹਨ ਵਰਮਾ , ਮੀਡੀਆ ਇੰਚਾਰਜ ਕਰਨ ਵਰਮਾ, ਬਲੱਡ ਇੰਚਾਰਜ ਸੁਰਜੀਤ ਰਾਹੁਲ ਦੇ ਨਾਲ-ਨਾਲ ਰਾਜੀਵਿੰਦਰ ਸਿੰਘ, ਗਗਨਜੋਤ ਕੌਰ, ਮਨਜੀਤ ਸਿੰਘ, ਕੁਲਵੀਰ ਸਿੰਘ, ਹਰਪ੍ਰੀਤ ਸਿੰਘ, ਰਾਹੁਲ ਲਟਾਵਾ, ਜੱਸੀ, ਦਵਿੰਦਰ ਸਿੰਘ ਅਤੇ ਸਰਵਜੋਤ ਸਿੰਘ ਮੌਜੂਦ ਸਨ। 31 ਖੰਨਾ37 ਨਿਊ ਏਜ ਵੈਲਫੇਅਰ ਕਲੱਬ ਵਲੋਂ ਲਗਾਏ ਖੂਨਦਾਨ ਕੈਂਪ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਅਤੇ ਹੋਰ। ਤਸਵੀਰ : ਸੋਨੀ ਗਿੱਲ
ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ ਪਰਾਸ਼ਰ, ਨਗਰ ਨਿਗਮ ਕਮਿਸ਼ਨਰ ਅਲੰਕਾਰ ਨੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵੱਖ-ਵੱਖ ਇਲਾਕਿਆਂ ਦਾ ਕੀਤਾ ਨਿ... ਅਗਲੀ ਖ਼ਬਰ ‘ਆਪ’ ਵਲੋਂ ਜ਼ਿਲ੍ਹਾ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।