03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਡੋਰ ਟੂ ਡੋਰ ਕੂੜਾ ਚੁੱਕਣ ਦਾ ਠੇਕਾ ਰੱਦ ਕਰੇ ਨਿਗਮ-ਧੀਂਗਾਨ

ਲੁਧਿਆਣਾ, 2 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਡੋਰ ਟੂ ਡੋਰ ਮਜ਼ਦੂਰ ਏਕਤਾ ਸੰਗਠਨ ਦੇ ਵਫਦ ਨੇ ਨਿਗਮ ਕਮਿਸ਼ਨਰ ੳਜਸਵੀ ਅਲੰਕਾਰ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਸੰਬੰਧੀ ਮੰਗ ਪੱਤਰ ਸੌਂਪਿਆ। ਨਰੇਸ਼ ਧੀਂਗਾਨ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਸੁੱਥਰਾ ਰੱਖਣ ਲਈ ਚਲਾਇਆ ਜਾ ਰਿਹਾ ਮਿਸ਼ਨ ਕਲੀਨ ਤਾਂ ਹੀ ਸਫਲ ਹੋਵੇਗਾ, ਜੇਕਰ ਕੂੜੇ ਦਾ ਸਮੇ ਸਿਰ ਨਿਪਟਾਰਾ ਹੋਵੇ।

ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਨਰੇਸ਼ ਧੀਂਗਾਨ ਤੇ ਹੋਰ। ਤਸਵੀਰ-ਸੇਵਕ ਸਿੰਘ 03-09-2026
ਲੁਧਿਆਣਾ, 2 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਡੋਰ ਟੂ ਡੋਰ ਮਜ਼ਦੂਰ ਏਕਤਾ ਸੰਗਠਨ ਦੇ ਵਫਦ ਨੇ ਨਿਗਮ ਕਮਿਸ਼ਨਰ ੳਜਸਵੀ ਅਲੰਕਾਰ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਸੰਬੰਧੀ ਮੰਗ ਪੱਤਰ ਸੌਂਪਿਆ। ਨਰੇਸ਼ ਧੀਂਗਾਨ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਸੁੱਥਰਾ ਰੱਖਣ ਲਈ ਚਲਾਇਆ ਜਾ ਰਿਹਾ ਮਿਸ਼ਨ ਕਲੀਨ ਤਾਂ ਹੀ ਸਫਲ ਹੋਵੇਗਾ, ਜੇਕਰ ਕੂੜੇ ਦਾ ਸਮੇ ਸਿਰ ਨਿਪਟਾਰਾ ਹੋਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਡੰਪਾਂ ਤੇ ਕੰਪੈਕਟਰ ਮਸ਼ੀਨਾਂ ਖਰਾਬ ਪਈਆਂ ਹਨ, ਜਿਸ ਕਾਰਨ ਕੂੜੇ ਦੀ ਸਮੱਸਿਆ ਵੱਧ ਰਹੀ ਹੈ। ਉਨ੍ਹਾਂ ਖਰਾਬ ਮਸ਼ੀਨਾਂ ਤੁਰੰਤ ਠੀਕ ਕਰਵਾਉਣ ਦੀ ਮੰਗ ਕੀਤੀ। ਧੀਂਗਾਨ ਨੇ ਸਪੱਸ਼ਟ ਕਿਹਾ ਕਿ ਡੋਰ ਟੂ ਡੋਰ ਕੂੜਾ ਚੁੱਕਣ ਦਾ ਕੰਮ ਠੇਕੇ ‘ਤੇ ਦੇਣ ਦੀ ਦੀ ਨੀਤੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨਿਗਮ ਤੋਂ ਇਹ ਨੀਤੀ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁਲਾਜ਼ਮ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ।
ਪਿਛਲੀ ਖ਼ਬਰ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਵੱਖ-ਵੱਖ ਸੰਸਥਾਵਾਂ, ਸਕੂਲ ਮੁਖੀਆਂ, ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦਾ ਲਿਆ ਜਾਵੇਗਾ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁਗਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਦਿਵਸ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।