06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼ੱਕੀ ਹਾਲਾਤ ’ ਚ ਘਰੇਲੂ ਨੌਕਰ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਜਗੁਰੂ ਨਗਰ ਵਿਚ ਇਕ ਘਰੇਲੂ ਨੌਕਰ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਸ਼ਨਾਖ਼ਤ ਨਿਰੰਜਨ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 23 ਸਾਲ ਦੇ ਕਰੀਬ ਸੀ।

ਅਜੀਤ ਡੈਸਕ 06-09-2026
ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਾਜਗੁਰੂ ਨਗਰ ਵਿਚ ਇਕ ਘਰੇਲੂ ਨੌਕਰ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਸ਼ਨਾਖ਼ਤ ਨਿਰੰਜਨ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 23 ਸਾਲ ਦੇ ਕਰੀਬ ਸੀ। ਪੁਲਿਸ ਅਨੁਸਾਰ ਨਿਰੰਜਨ ਰਾਜਗੁਰੂ ਨਗਰ ਵਿਚ ਇਕ ਬਜ਼ੁਰਗ ਜੋੜੇ ਪਾਸ ਰਹਿੰਦਾ ਸੀ ਅਤੇ ਉਨ੍ਹਾਂ ਦਾ ਘਰੇਲੂ ਨੌਕਰ ਸੀ। ਪਿਛਲੇ ਕਾਫ਼ੀ ਸਮੇਂ ਤੋਂ ਉਹ ਇੱਥੇ ਹੀ ਕੰਮ ਕਰ ਰਿਹਾ ਸੀ। ਬੀਤੀ ਰਾਤ ਉਸ ਨੇ ਆਪਣੇ ਕਮਰੇ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਨਾ ਆਇਆ ਤਾਂ ਮਾਲਕਾਂ ਨੇ ਉਸ ਦੇ ਕਮਰੇ ’ਚ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਉੱਥੇ ਲਟਕ ਰਹੀ ਸੀ, ਜਿਸ ’ਤੇ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਸਬੰਧੀ ਮ੍ਰਿਤਕ ਦੇ ਵਾਰਸਾਂ ਨੂੰ ਬਿਹਾਰ ਵਿਚ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕਰਨ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ-ਕਾਹਲੋਂ ਅਗਲੀ ਖ਼ਬਰ ਡਾ . ਰਣਜੀਤ ਨੇ ਏ.ਆਈ. ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਦੇ ਦੋਵੇਂ ਗੋਡੇ ਬਦਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।