06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਿੰਘ ਸਭਾ ਲਹਿਰ ਦੇ ਬਾਨੀ ਗਿਆਨੀ ਦਿੱਤ ਸਿੰਘ ਸੰਬੰਧੀ ਧਾਰਮਿਕ ਸਮਾਗਮ ਅੱਜ

ਲਾਡੋਵਾਲ, 5 ਸਤੰਬਰ (ਬਲਬੀਰ ਸਿੰਘ ਰਾਣਾ)-ਗਿਆਨੀ ਦਿੱਤ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ 6 ਸਤੰਬਰ ਨੂੰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮੀਮ ਭੀਮ ਖ਼ਾਲਸਾ ਸੰਗਠਨ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਬੋਪਾਰਾਏ ਨੇ ਨੂਰਪੁਰ ਬੇਟ ਵਿਖੇ ਇਕ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿਚ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਭਾਈ ਓਂਕਾਰ ਸਿੰਘ ਦਾ ਰਾਗੀ ਜਥਾ ਸੰਗਤਾਂ ਨੂੰ ਕੀਰਤਨ ਸਰਵਣ ਕਰਾਉਣਗੇ ਅਤੇ ਗਿਆਨੀ ਦਿੱਤ ਸਿੰਘ ਦੀ ਜੀਵਨੀ ਅਤੇ ਪੰਥ ਲਈ ਕੀਤੇ ਕਾਰਜਾਂ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ।

ਅਜੀਤ ਡੈਸਕ 06-09-2026
ਲਾਡੋਵਾਲ, 5 ਸਤੰਬਰ (ਬਲਬੀਰ ਸਿੰਘ ਰਾਣਾ)-ਗਿਆਨੀ ਦਿੱਤ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ 6 ਸਤੰਬਰ ਨੂੰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਮੀਮ ਭੀਮ ਖ਼ਾਲਸਾ ਸੰਗਠਨ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਬੋਪਾਰਾਏ ਨੇ ਨੂਰਪੁਰ ਬੇਟ ਵਿਖੇ ਇਕ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿਚ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਭਾਈ ਓਂਕਾਰ ਸਿੰਘ ਦਾ ਰਾਗੀ ਜਥਾ ਸੰਗਤਾਂ ਨੂੰ ਕੀਰਤਨ ਸਰਵਣ ਕਰਾਉਣਗੇ ਅਤੇ ਗਿਆਨੀ ਦਿੱਤ ਸਿੰਘ ਦੀ ਜੀਵਨੀ ਅਤੇ ਪੰਥ ਲਈ ਕੀਤੇ ਕਾਰਜਾਂ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਡਾ. ਗੁਰਪ੍ਰੀਤ ਸਿੰਘ ਬਜਾਜ, ਜਨਰਲ ਸੈਕਟਰੀ ਚਰਨਦੀਪ ਸਿੰਘ, ਸੀਨੀਅਰ ਮੈਂਬਰ ਜਗਦੀਸ਼ ਸਿੰਘ, ਵਾਇਸ ਪ੍ਰਧਾਨ ਬੀਬੀ ਰਵਿੰਦਰ ਕੌਰ ਅਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਗਿਆਨੀ ਦਿੱਤ ਸਿੰਘ ਸਬੰਧੀ ਧਾਰਮਿਕ ਸਮਾਗਮ ਕਰਾਉਣ ’ਤੇ ਜਿੱਥੇ ਪ੍ਰਬੰਧਕਾਂ ਨੂੰ ਹਾਰਦਿਕ ਵਧਾਈ ਦਿੱਤੀ, ਉਥੇ ਉਨ੍ਹਾਂ ਸਹਿਯੋਗ ਦੇਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਡਿਸਪੈਂਸਰੀ ਪ੍ਰਬੰਧਕਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਜਿਸ ਵਿਚ ਮੈਡੀਕਲ ਚੈੱਕਅੱਪ, ਡੈਂਟਲ, ਹੋਮਿਉਪੈਥੀ, ਓ.ਪੀ.ਡੀ ਅਤੇ ਲੈਬੋਰਟਰੀ ਬਗੈਰਾ ਦੀਆਂ ਸਹੂਲਤਾਂ ਉਪਲਬਧ ਹਨ, ਲੋੜਵੰਦ ਪਰਿਵਾਰ ਇਸ ਡਿਸਪੈਂਸਰੀ ਤੋਂ ਲਾਭ ਉਠਾ ਕੇ ਆਪਣੇ ਸਰੀਰ ਨੂੰ ਤਰੋ ਤਾਜ਼ਾ ਅਤੇ ਤੰਦਰੁਸਤ ਰੱਖ ਸਕਦੇ ਹਨ। ਇਸ ਮੌਕੇ ਜਗਦੇਵ ਸਿੰਘ ਕੈਂਥ ਨੂਰਪੁਰ ਅਤੇ ਮੀਮ ਭੀਮ ਖ਼ਾਲਸਾ ਸੰਗਠਨ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਬੋਪਾਰਾਏ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੁੱਖ ਸੇਵਾਦਾਰ ਡਾ. ਗੁਰਪ੍ਰੀਤ ਸਿੰਘ ਬਜਾਜ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸਿੰਘ ਸਭਾ ਲਹਿਰ ਦੇ ਬਾਨੀ ਗਿਆਨੀ ਦਿੱਤ ਸਿੰਘ ਦੀ ਯਾਦ ਮਨਾਉਣ ਅਤੇ ਸਹਿਯੋਗ ਦੇਣ ਦਾ ਉਪਰਾਲਾ ਕੀਤਾ। ਇਸ ਮੌਕੇ ਸੰਤੋਖ ਸਿੰਘ ਬੋਪਾਰਾਏ ਪ੍ਰਤਾਪ ਸਿੰਘ ਵਾਲਾ, ਪਿਆਰਾ ਸਿੰਘ ਨੂਰਪੁਰ ਬੇਟ, ਨਰਿੰਦਰ ਸਿੰਘ ਕੁੱਕੂ, ਸੁਰਿੰਦਰ ਸਿੰਘ ਗਿੱਲ ਪ੍ਰਤਾਪ ਸਿੰਘ ਵਾਲਾ, ਆਕਾਸ਼ਦੀਪ ਸਿੰਘ, ਹਰਦੀਪ ਸਿੰਘ ਚੋਪੜਾ ਅਤੇ ਸਰੂਪ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਦਾ ਦਲਿਤ ਵਿਰੋਧੀ ਚਿਹਰਾ ਨੰਗਾ ਹੋਇਆ-ਬਾਜਵਾ ਅਗਲੀ ਖ਼ਬਰ ਨਾਜਾਇਜ਼ ਕਬਜ਼ੇ ’ ਤੇ ਨਗਰ ਸੁਧਾਰ ਟਰੱਸਟ ਦਾ ਬੁਲਡੋਜ਼ਰ ਐਕਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।