06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ਼ਹਿਰ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਕਾਲੀ ਦਲ ਨੇ ਕੱਢਿਆ ਮੋਮਬੱਤੀ ਮਾਰਚ

ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਕਾਲੀ ਦਲ (ਬ) ਵਲੋਂ ਅੱਜ ਹਲਕਾ ਪੂਰਬੀ ਦੇ ਇਲਾਕਿਆਂ ਵਿਚ ਇਕ ਮੋਮਬੱਤੀ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਰਣਜੀਤ ਸਿੰਘ ਢਿੱਲੋਂ ਨੇ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਅੱਜ ਸੂਬੇ ਦੇ ਹਾਲਾਤ ਵਿਗੜ ਚੁੱਕੇ ਹਨ ਅਤੇ ਸੂਬੇ ਵਿਚ ਜੰਗਲ ਰਾਜ ਹੈ ਦਿਨ-ਬ-ਦਿਨ ਵੱਧ ਰਹੀਆਂ ਲੁੱਟ ਖੋਹ ਅਤੇ ਹੋਰ ਅਪਰਾਧਿਕ ਵਾਰਦਾਤਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ।

ਅਜੀਤ ਡੈਸਕ 06-09-2026
ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਕਾਲੀ ਦਲ (ਬ) ਵਲੋਂ ਅੱਜ ਹਲਕਾ ਪੂਰਬੀ ਦੇ ਇਲਾਕਿਆਂ ਵਿਚ ਇਕ ਮੋਮਬੱਤੀ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਰਣਜੀਤ ਸਿੰਘ ਢਿੱਲੋਂ ਨੇ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਅੱਜ ਸੂਬੇ ਦੇ ਹਾਲਾਤ ਵਿਗੜ ਚੁੱਕੇ ਹਨ ਅਤੇ ਸੂਬੇ ਵਿਚ ਜੰਗਲ ਰਾਜ ਹੈ ਦਿਨ-ਬ-ਦਿਨ ਵੱਧ ਰਹੀਆਂ ਲੁੱਟ ਖੋਹ ਅਤੇ ਹੋਰ ਅਪਰਾਧਿਕ ਵਾਰਦਾਤਾਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮਯਾਬ ਰਹੀ ਹੈ ਅਤੇ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਨਅਤਕਾਰ ਦੂਜੇ ਸੂਬਿਆਂ ਵਿਚ ਜਾਣ ਲਈ ਮਜਬੂਰ ਹਨ ਅਤੇ ਹੌਲੀ-ਹੌਲੀ ਆਪਣਾ ਵਪਾਰ ਦੂਜੇ ਸੂਬਿਆਂ ਵਿਚ ਤਬਦੀਲ ਕਰ ਰਹੇ ਹਨ। ਹਲਕਾ ਪੂਰਬੀ ਦੀ ਗੱਲ ਕਰਦੇ ਉਨ੍ਹਾਂ ਕਿਹਾ ਕਿ ਅੱਜ ਹਲਕੇ ਵਿਚ ਨਸ਼ਾ ਤਸਕਰੀ ਵਿਚ ਵਾਧਾ ਹੋਇਆ ਹੈ ਅਤੇ ਸੜਕਾਂ ਦਾ ਬੁਰਾ ਹਾਲ ਹੋ ਗਿਆ ਹੈ ਅਤੇ ਅਧਿਕਾਰੀਆਂ ਵਲੋਂ ਲੋਕਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਨੂਰ ਵਾਲਾ ਰੋਡ ’ਤੇ ਪਿਛਲੇ ਛੇ ਮਹੀਨਿਆਂ ਤੋਂ ਸੜਕ ਦੀ ਉਸਾਰੀ ਮੁਕੰਮਲ ਨਾ ਹੋਣ ‘ਤੇ ਦੁਕਾਨਦਾਰਾਂ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਅੱਜ ਦੇ ਇਸ ਮੋਮਬੱਤੀ ਮਾਰਚ ਵਿਚ ਹੋਰਨਾਂ ਤੋਂ ਇਲਾਵਾ ਅਕਾਲੀ ਜਥਾ ਲੁਧਿਆਣਾ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਰਛਪਾਲ ਸਿੰਘ ਫ਼ੌਜੀ, ਸਰਬਜੀਤ ਸਿੰਘ ਲਾਡੀ, ਤੇਜਾ ਸਿੰਘ ਖਾਲਸਾ, ਬਲਵਿੰਦਰ ਸਿੰਘ ਐਮਡੀ, ਕਮਲਜੀਤ ਸਿੰਘ ਨਿੱਕੂ ਗਰੇਵਾਲ, ਨੇਕ ਸਿੰਘ ਸੇਖੇਵਾਲ, ਕੁਲਦੀਪ ਸਿੰਘ ਖਾਲਸਾ, ਕੌਂਸਲਰ ਕਮਲ ਅਰੋੜਾ, ਗੁਰਮੇਲ ਸਿੰਘ ਜੱਜੀ, ਸਿਮਰਨਜੀਤ ਸਿੰਘ ਹਨੀ, ਸਵਿੰਦਰਪਾਲ ਸਿੰਘ ਰੀਤੂ, ਸਿਮਰਜੀਤ ਸਿੰਘ ਸਮਰਾ, ਸੁਖਵਿੰਦਰ ਸਿੰਘ ਢਿੱਲੋਂ, ਬਲਵੀਰ ਸਿੰਘ, ਮੁਨੀਸ਼ ਸਹਿਗਲ, ਕਰਨੈਲ ਸਿੰਘ, ਜਤਿੰਦਰ ਸਿੰਘ ਖਾਲਸਾ, ਬਲਕਾਰ ਸਿੰਘ ਅਨੰਦਪੁਰ, ਡਾਕਟਰ ਕੁਲਵੰਤ ਸਿੰਘ, ਲਖਵੀਰ ਸਿੰਘ, ਗੁਰਜੀਤ ਸਿੰਘ, ਜਸਵਿੰਦਰ ਕੌਰ, ਵਰਿੰਦਰ ਧੀਰ, ਸਿਮਰਨਜੀਤ ਸਿੰਘ ਰਾਜੂ, ਸ਼ਿਵ ਵਰਮਾ, ਪਰਮਜੀਤ ਸਿੰਘ ਪੰਮਾ, ਸੁਖਮਨੀ ਸਿੰਘ ਮਨੀ ਓਹਰੀ, ਸਵਰਨ ਸਿੰਘ, ਕੁਲਦੀਪ ਸੈਣੀ, ਰਾਜਨ ਅਰੋੜਾ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦਾ ਮੁੱਖ ਮਕਸਦ ਪੰਜਾਬ ਦੇ ਹੱਕਾਂ ਦੀ ਰਾਖੀ ਕਰਨਾ-ਸ਼ਿਵਾਲਿਕ ਪਿੰਡ ਗੁਰਮ, ਦੁਲੇਅ ਅ... ਅਗਲੀ ਖ਼ਬਰ ਦਿਨ-ਬ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।