06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨਸ਼ੀਲੇ ਪਦਾਰਥਾਂ ਦੀ ਵਰਤੋਂ ਅਤੇ ਭਿਆਨਕ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ ’ਚ ਫ਼ਿਲਮੀ ਅਦਾਕਾਰਾ ਪ੍ਰੀਤੀ ਸਪਰੂ ਨੇ ਕੀਤੀ ਸ਼ਮੂਲੀਅਤ

ਇਯਾਲੀ/ਥਰੀਕੇ, 5 ਸਤੰਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਪਿੰਡ ਸੁਨੇਤ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਨਰ ਵ੍ਹੀਲ ਕਲੱਬ ਲੁਧਿਆਣਾ ਵਲੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਸ਼ਾਖੋਰੀ ਦੇ ਭਿਆਨਕ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ ਦੌਰਾਨ ਕੀਤੇ ਸੈਮੀਨਾਰ ਦੌਰਾਨ ਪ੍ਰਸਿੱਧ ਫ਼ਿਲਮੀ ਅਦਾਕਾਰਾ ਅਤੇ ਸਮਾਜ ਸੇਵੀ ਪ੍ਰੀਤੀ ਸਪਰੂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾਖੋਰੀ ਦੇ ਖ਼ਤਰਿਆਂ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਬਚਾਉਣ ਦੀ ਅਹਿਮੀਅਤ ਨੂੰ ਉਜਾਗਰ ਕਰਦਿਆਂ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਕਰਮਚਾਰੀਆਂ ਨੂੰ ਆਪਣੇ ਸੰਬੋਧਨ ਦੌਰਾਨ ਹਰਿਆਣਾ ਸਰਕਾਰ ਦੀ ਤਰਜ਼ ’ਤੇ ਪੰਜਾਬ ਦੇ ਉਭਰਦੇ ਖਿਡਾਰੀਆਂ ਨੂੰ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਹੋਕਾ ਦਿੱਤਾ।

ਅਜੀਤ ਡੈਸਕ 06-09-2026
ਇਯਾਲੀ/ਥਰੀਕੇ, 5 ਸਤੰਬਰ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਪਿੰਡ ਸੁਨੇਤ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਨਰ ਵ੍ਹੀਲ ਕਲੱਬ ਲੁਧਿਆਣਾ ਵਲੋਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਸ਼ਾਖੋਰੀ ਦੇ ਭਿਆਨਕ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ ਦੌਰਾਨ ਕੀਤੇ ਸੈਮੀਨਾਰ ਦੌਰਾਨ ਪ੍ਰਸਿੱਧ ਫ਼ਿਲਮੀ ਅਦਾਕਾਰਾ ਅਤੇ ਸਮਾਜ ਸੇਵੀ ਪ੍ਰੀਤੀ ਸਪਰੂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾਖੋਰੀ ਦੇ ਖ਼ਤਰਿਆਂ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਬਚਾਉਣ ਦੀ ਅਹਿਮੀਅਤ ਨੂੰ ਉਜਾਗਰ ਕਰਦਿਆਂ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਕਰਮਚਾਰੀਆਂ ਨੂੰ ਆਪਣੇ ਸੰਬੋਧਨ ਦੌਰਾਨ ਹਰਿਆਣਾ ਸਰਕਾਰ ਦੀ ਤਰਜ਼ ’ਤੇ ਪੰਜਾਬ ਦੇ ਉਭਰਦੇ ਖਿਡਾਰੀਆਂ ਨੂੰ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਹੋਕਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੱਚਿਆਂ ਵਿਚ ਪ੍ਰਤਿਭਾ (ਹੁਨਰ) ਦੀ ਘਾਟ ਨਹੀਂ ਸਗੋਂ ਇਨ੍ਹਾਂ ਨੂੰ ਸਹੀ ਮਾਰਗ ਦਰਸ਼ਨ ਦੀ ਲੋੜ ਹੈ। ਇਸ ਸੁੱਭ ਕਾਰਜ ਲਈ ਪੂਰਾ ਫ਼ਿਲਮ ਜਗਤ ਉਨ੍ਹਾਂ ਦੇ ਨਾਲ ਹੈ। ਇਸ ਮੌਕੇ ਉਨ੍ਹਾਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਨਗਦ ਇਨਾਮ ਦੇ ਨਾਲ ਅਸ਼ੀਰਵਾਦ ਵੀ ਦਿੱਤਾ ਗਿਆ। ਇਸ ਮੌਕੇ ਜੈਸਮੀਨ ਗਿੱਲ, ਦੀਪਿਕਾ ਸ਼ਰਮਾ, ਰਿਤੂ ਅਗਰਵਾਲ, ਨਮਰਤਾ ਸਿੰਘਾਨੀਆ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਅਤੇ ਅਧਿਆਪਕ ਵੀ ਹਾਜ਼ਰ ਰਹੇ।
ਪਿਛਲੀ ਖ਼ਬਰ ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਵਿਖੇ 3 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਬ੍ਰਿਗੇਡੀਅਰ ਪੀ.ਐਸ. ਚੀਮਾ, ਐਸ.ਐਮ., ਵੀ.ਐਸ... ਅਗਲੀ ਖ਼ਬਰ ਰਾਮਗੜ੍ਹੀਆ ਗਰਲਜ਼ ਕਾਲਜ ’ਚ ਫਰੈਸ਼ਰਜ਼ ਪਾਰਟੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।