06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਕਰਮਜੀਤ ਸਿੰਘ ਗਰੇਵਾਲ ਨੇ ਸਰਕਾਰੀ ਸਕੂਲ ਖਾਸੀ ਕਲਾਂ ਵਿਖੇ ਨਿੱਜੀ ਖਰਚੇ ’ਤੇ ਕੀਤੀ ਅਧਿਆਪਕਾਂ ਦੀ ਨਿਯੁਕਤੀ

ਭਾਮੀਆਂ ਕਲਾਂ/ਲੁਧਿਆਣਾ, 5 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਖਾਸੀ ਕਲਾਂ ਦੇ ਸਰਪੰਚ ਅਤੇ ਉੱਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਕਰਮਜੀਤ ਸਿੰਘ ਗਰੇਵਾਲ, ਬੀਬੀ ਗਿਆਨਪ੍ਰੀਤ ਕੌਰ ਗਰੇਵਾਲ ਮੈਂਬਰ ਜ਼ਿਲ੍ਹਾ ਪਰਿਸ਼ਦ ਅਤੇ ਉਨ੍ਹਾਂ ਦੇ ਸਪੁੱਤਰ ਦਵਿੰਦਰ ਸਿੰਘ ਗਰੇਵਾਲ ਯੂ. ਐਸ.

ਅਜੀਤ ਡੈਸਕ 06-09-2026
ਭਾਮੀਆਂ ਕਲਾਂ/ਲੁਧਿਆਣਾ, 5 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਖਾਸੀ ਕਲਾਂ ਦੇ ਸਰਪੰਚ ਅਤੇ ਉੱਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਕਰਮਜੀਤ ਸਿੰਘ ਗਰੇਵਾਲ, ਬੀਬੀ ਗਿਆਨਪ੍ਰੀਤ ਕੌਰ ਗਰੇਵਾਲ ਮੈਂਬਰ ਜ਼ਿਲ੍ਹਾ ਪਰਿਸ਼ਦ ਅਤੇ ਉਨ੍ਹਾਂ ਦੇ ਸਪੁੱਤਰ ਦਵਿੰਦਰ ਸਿੰਘ ਗਰੇਵਾਲ ਯੂ.ਐਸ.ਏ. ਦੇ ਵਲੋਂ ਲੰਬੇ ਸਮੇਂ ਤੋਂ ਵੱਖ ਵੱਖ ਸਮਾਜ ਭਲਾਈ ਕੰਮਾਂ ਵਿਚ ਮੋਹਰੀ ਰੋਲ ਅਦਾ ਕੀਤਾ ਜਾ ਰਿਹਾ ਹੈ। ਇਸ ਕੜੀ ਤਹਿਤ ਉਨ੍ਹਾਂ ਸਰਕਾਰੀ ਸਮਾਰਟ ਹਾਈ ਸਕੂਲ ਖਾਸੀ ਕਲਾਂ ਵਿਖੇ ਅਧਿਆਪਕਾਂ ਦੀ ਘਾਟ ਨੂੰ ਦੇਖਦੇ ਹੋਏ ਆਪਣੇ ਪੱਧਰ ’ਤੇ ਮਨਿੰਦਰਜੀਤ ਸਿੰਘ ਗਰੇਵਾਲ ਡੀ.ਪੀ, ਕੁਸ਼ਦੀਪ ਕੌਰ, ਅਮਨਦੀਪ ਕੌਰ, ਸੁਖਪ੍ਰੀਤ ਕੌਰ ਦੀ ਪ੍ਰਾਈਵੇਟ ਅਧਿਆਪਕ ਵਜੋਂ ਨਿਯੁਕਤ ਕੀਤਾ ਗਿਆ ਹੈ ਅਤੇ ਸਕੂਲ ਦੀ ਸਫ਼ਾਈ ਵਿਵਸਥਾ ਨੂੰ ਦੇਖਦੇ ਹੋਏ ਪੂਜਾ ਰਾਣੀ ਨੂੰ ਸਫ਼ਾਈ ਸੇਵਕ ਨਿਯੁਕਤ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਕਰਮਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਸ ਪ੍ਰਮਾਤਮਾ ਦੀ ਅਪਾਰ ਕਿਰਪਾ ਸਦਕਾ ਇਹ ਕਾਰਜ ਮੇਰੇ ਸਪੁੱਤਰ ਦਵਿੰਦਰ ਸਿੰਘ ਗਰੇਵਾਲ ਯੂ.ਐਸ.ਏ. ਵਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਅਧਿਆਪਕਾਂ ਅਤੇ ਸਫ਼ਾਈ ਸੇਵਕਾਂ ਨੂੰ ਤਨਖ਼ਾਹ ਉਹ ਆਪਣੀ ਨੇਕ ਕਮਾਈ ਦੇ ਵਿਚੋਂ ਦੇਣਗੇ, ਤਾਂ ਜੋ ਇਸ ਸਕੂਲ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਚੰਗੀ ਤਾਲੀਮ ਮਿਲ ਸਕੇ, ਜਿਸ ਦੌਰਾਨ ਮੌਕੇ ’ਤੇ ਮੌਜੂਦ ਸਕੂਲ ਸਟਾਫ਼ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਗਰੇਵਾਲ ਪਰਿਵਾਰ ਦੇ ਵਲੋਂ ਸਕੂਲੀ ਬੱਚਿਆਂ ਦੀ ਬਿਹਤਰੀ ਲਈ ਚੁੱਕੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਰੇਵਾਲ ਪਰਿਵਾਰ ਵਲੋਂ ਕੀਤੇ ਗਏ ਇਸ ਉਦਮ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਥੋੜ੍ਹੀ ਹੈ। ਭਵਿੱਖ ਦੇ ਇਹ ਮਕਸਦ ਨਾਲ ਕੀਤੇ ਗਏ ਉਪਰਾਲੇ ਦੀ ਖ਼ੂਬ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਮੁਖੀ ਅਧਿਆਪਕਾ ਸਤਵਿੰਦਰ ਕੌਰ ਸਮੇਤ ਸਮੁੱਚਾ ਸਕੂਲ ਸਟਾਫ਼, ਸਕੂਲ ਕਮੇਟੀ, ਗ੍ਰਾਮ ਪੰਚਾਇਤ, ਪਿੰਡ ਦੇ ਪਤਵੰਤਿਆਂ ਵਿਚ ਦਲਜੀਤ ਸਿੰਘ ਗਰੇਵਾਲ, ਸੁਖਦੇਵ ਸਿੰਘ ਗਿੱਲ, ਪ੍ਰਿਤਪਾਲ ਸਿੰਘ ਗਰੇਵਾਲ, ਨਿਰਮਲ ਸਿੰਘ ਨਿੰਮਾ, ਰਾਜਾ ਸੋਮਲ, ਲਾਲੀ ਗਰੇਵਾਲ, ਪ੍ਰਧਾਨ ਰਾਮਪਾਲ, ਵਿੱਕੀ ਖਾਸੀ, ਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਮੈਂਬਰ ਗੁਰਦੁਆਰਾ ਨਾਨਕ ਝੀਰਾ ਬਿਦਰ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਤਿੰਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।