07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ

ਲੁਧਿਆਣਾ, 6 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਹੋਇਆ, ਜਿਸ ਵਿਚ ਜੁੜੀਆਂ ਸੰਗਤਾਂ ਦੇ ਸਨਮੁਖ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਗੁਰਬਾਣੀ ਸ਼ਬਦਾਂ ਦੇ ਹਵਾਲੇ ਰਾਹੀਂ ਸਮਝਾਇਆ ਕਿ ਜੋ ਅਕਾਲ ਪੁਰਖ “ਵਾਹਿਗੁਰੂ” ਜੀ ਦਾ ਨਾਮ ਸਿਮਰਦਾ ਹੈ, ਉਹ ਹਮੇਸ਼ਾ ਅਕਾਲ ਪੁਰਖ ਵਾਹਿਗੁਰੂ ਜੀ ਦੇ ਹੁਕਮ ਦਾ ਚੇਤਾ ਰੱਖਦਾ ਹੈ ਅਤੇ ਉਸ ਨੂੰ ਭਾਣਾ ਸਮਝ ਕੇ ਮੰਨਦਾ ਹੈ। ਉਸਦੇ ਮਨ ਵਿੱਚੋਂ ਦੂਸਰਿਆਂ ਪ੍ਰਤੀ ਈਰਖਾ ਸਾੜਾ ਖਤਮ ਹੋ ਜਾਂਦਾ ਹੈ ਅਤੇ ਉਹ ਵੈਰ ਵਿਰੋਧ ਦੀ ਭਾਵਨਾ ਤੋਂ ਪਰ੍ਹੇ ਹੋ ਜਾਂਦਾ ਹੈ।

ਅਜੀਤ ਡੈਸਕ 07-09-2026
ਲੁਧਿਆਣਾ, 6 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਹੋਇਆ, ਜਿਸ ਵਿਚ ਜੁੜੀਆਂ ਸੰਗਤਾਂ ਦੇ ਸਨਮੁਖ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਗੁਰਬਾਣੀ ਸ਼ਬਦਾਂ ਦੇ ਹਵਾਲੇ ਰਾਹੀਂ ਸਮਝਾਇਆ ਕਿ ਜੋ ਅਕਾਲ ਪੁਰਖ “ਵਾਹਿਗੁਰੂ” ਜੀ ਦਾ ਨਾਮ ਸਿਮਰਦਾ ਹੈ, ਉਹ ਹਮੇਸ਼ਾ ਅਕਾਲ ਪੁਰਖ ਵਾਹਿਗੁਰੂ ਜੀ ਦੇ ਹੁਕਮ ਦਾ ਚੇਤਾ ਰੱਖਦਾ ਹੈ ਅਤੇ ਉਸ ਨੂੰ ਭਾਣਾ ਸਮਝ ਕੇ ਮੰਨਦਾ ਹੈ। ਉਸਦੇ ਮਨ ਵਿੱਚੋਂ ਦੂਸਰਿਆਂ ਪ੍ਰਤੀ ਈਰਖਾ ਸਾੜਾ ਖਤਮ ਹੋ ਜਾਂਦਾ ਹੈ ਅਤੇ ਉਹ ਵੈਰ ਵਿਰੋਧ ਦੀ ਭਾਵਨਾ ਤੋਂ ਪਰ੍ਹੇ ਹੋ ਜਾਂਦਾ ਹੈ। ਉਸਦੇ ਮਨ ਅੰਦਰੋਂ ਹਉਮੈ ਦਾ ਮੈਲ ਖਤਮ ਹੋ ਜਾਂਦਾ ਹੈ। ਮਹਾਂਪੁਰਸ਼ਾਂ ਨੇ ਕੁਝ ਸਿੱਖ ਸ਼ਖਸੀਅਤਾਂ ਦੇ ਜੀਵਨ ਦੇ ਹਵਾਲਿਆਂ ਦੀ ਉਦਾਹਰਨ ਦਿੰਦਿਆਂ ਕਿਹਾ ਕਿ “ਨਾਮ-ਸਿਮਰਨ” ਨਾਲ ਸੋਝੀ ਪ੍ਰਾਪਤ ਹੁੰਦੀ ਹੈ ਕਿ ਮਾਨਵ ਸੰਸਾਰ ਵਿਚ ਰਹਿ ਕੇ ਵੀ ਨਿਰਲੇਪ ਹੋ ਜਾਂਦਾ ਹੈ। ਮਹਾਂਪੁਰਸ਼ਾਂ ਨੇ ਜੋਰ ਦਿੰਦਿਆਂ ਕਿਹਾ ਕਿ ਇਸ ਭਰਮਮਈ ਜੰਜਾਲ ਵਿੱਚੋਂ ਨਾਮ ਸਿਮਰ ਕੇ ਹੀ ਨਿਕਲਿਆ ਜਾ ਸਕਦਾ ਹੈ। ਜੇ ਮਨੁੱਖ ਉਸ ਅਕਾਲ ਪੁਰਖ ਨੂੰ ਸਿਮਰ ਕੇ ਮਨ ਵਿਚ ਬਿਠਾਉਂਦਾ ਹੈ। ਉਸ ਦਾ ਜੀਵਨ ਉੱਤਮ ਹੋ ਜਾਂਦਾ ਹੈ। ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖ... ਅਗਲੀ ਖ਼ਬਰ ਅਕਾਲੀ ਦਲ ( ਵਾਰਿਸ ਪੰਜਾਬ ਦੇ ) ਨੂੰ ਮਿਲ ਰਿਹਾ ਹਰ ਵਰਗ ਤੋਂ ਭਰਵਾਂ ਹੁੰਗਾਰਾ - ਸ਼ਿਵਾਲਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।