ਬੀਲ੍ਹਾ ’ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਵਧਿਆ ਕਾਫ਼ਲਾ, ਵੱਡੀ ਗਿਣਤੀ ਪਰਿਵਾਰ ਪਾਰਟੀ ’ਚ ਸ਼ਾਮਿਲ
ਇਆਲੀ/ਥਰੀਕੇ, 7 ਸਤੰਬਰ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੇ ਪਿੰਡ ਬੀਲ੍ਹਾ ਵਿਖੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹੱਕ ਵਿਚ ਕੀਤੀ ਭਰਵੀਂ ਮੀਟਿੰਗ ਦੌਰਾਨ ਉਸ ਸਮੇਂ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਪਾਰਟੀ ਦੀਆਂ ਪੰਜਾਬ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸ਼ਿਵਾਲਿਕ ਵਲੋਂ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਗਈ।
ਬ
ਬੀਲ੍ਹਾ ਵਿਖੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹੱਕ ਵਿਚ ਕੀਤੀ ਭਰਵੀਂ ਮੀਟਿੰਗ ਦੌਰਾਨ ਪਿੰਡ ਵਾਸੀ ਅਤੇ ਹੋਰ। ਤਸਵੀਰ-ਮਨਜੀਤ ਸਿੰਘ ਦੁੱਗਰੀ
08-09-2026
ਇਆਲੀ/ਥਰੀਕੇ, 7 ਸਤੰਬਰ (ਮਨਜੀਤ ਸਿੰਘ ਦੁੱਗਰੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੇ ਪਿੰਡ ਬੀਲ੍ਹਾ ਵਿਖੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹੱਕ ਵਿਚ ਕੀਤੀ ਭਰਵੀਂ ਮੀਟਿੰਗ ਦੌਰਾਨ ਉਸ ਸਮੇਂ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਡੀ ਗਿਣਤੀ ਵਿਚ ਪਰਿਵਾਰਾਂ ਨੇ ਪਾਰਟੀ ਦੀਆਂ ਪੰਜਾਬ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸ਼ਿਵਾਲਿਕ ਵਲੋਂ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਉਮੀਦਵਾਰ ਐਲਾਨੇ ਜਾਣ ਦਾ ਵੀ ਭਰਵਾਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸ਼ਿਵਾਲਿਕ ਨਾਲ ਹਲਕੇ ਦੇ ਲੋਕਾਂ ਦਾ ਪੁਰਾਣਾ ਰਿਸ਼ਤਾ ਹੈ ਅਤੇ ਉਨ੍ਹਾਂ ਦੀ ਸਿਆਸੀ ਸਰਗਰਮੀ ਤੇ ਲੋਕਾਂ ਨਾਲ ਜੁੜੇ ਰਹਿਣ ਕਾਰਨ ਹਲਕੇ ਵਿਚ ਉਨ੍ਹਾਂ ਪ੍ਰਤੀ ਵਿਸ਼ਵਾਸ ਕਾਇਮ ਹੈ। ਪਿੰਡ ਵਾਸੀਆਂ ਨੇ ਭਰੋਸਾ ਦਿੱਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਦਰਸ਼ ਨ ਸਿੰਘ ਸ਼ਿਵਾਲਿਕ ਨੂੰ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਪਿੰਡ ਬੀਲ੍ਹਾ ਵਿਚ ਮਿਲਿਆ ਇਹ ਹੁੰਗਾਰਾ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦੀਆਂ ਨੀਤੀਆਂ ਪ੍ਰਤੀ ਲੋਕਾਂ ਦੇ ਵੱਧ ਰਹੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਪੰਜਾਬ ਦੇ ਹੱਕਾਂ, ਹਿਤਾਂ ਅਤੇ ਪੰਜਾਬੀਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਪਾਰਟੀ ਨਾਲ ਜੁੜ ਰਹੇ ਨਵੇਂ ਪਰਿਵਾਰਾਂ ਨਾਲ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਸਤੰਬਰ ਨੂੰ ਛਪਾਰ ਵਿਖੇ ਹੋਣ ਵਾਲੀ ਵਿਸ਼ਾਲ ਕਾਨਫਰੰਸ ਨੂੰ ਲੈ ਕੇ ਹਲਕਾ ਗਿੱਲ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਹਲਕੇ ਤੋਂ 50 ਬੱਸਾਂ ਅਤੇ ਵੱਡੀ ਗਿਣਤੀ ਵਿਚ ਕਾਰਾਂ ਦੇ ਕਾਫ਼ਲੇ ਰਾਹੀਂ ਪਾਰਟੀ ਵਰਕਰ ਅਤੇ ਸਮਰਥਕ ਛਪਾਰ ਪਹੁੰਚ ਕੇ ਕਾਨਫਰੰਸ ਨੂੰ ਸਫਲ ਬਣਾਉਣਗੇ। ਇਸ ਮੌਕੇ ਯੂਥ ਪ੍ਰਧਾਨ ਮਨਪ੍ਰੀਤ ਸਿੰਘ, ਸਾਬਕਾ ਸਰਪੰਚ ਹਰਨੇਕ ਸਿੰਘ, ਮਨਦੀਪ ਸਿੰਘ, ਸੁਖਚੈਨ ਸਿੰਘ, ਸਰਨਪ੍ਰੀਤ ਸਿੰਘ, ਗੁਰਦਿੱਤ ਸਿੰਘ, ਰਾਮ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਗੁਰਦੀਪ ਸਿੰਘ, ਸੰਦੀਪ ਸਿੰਘ, ਦਰਸ਼ਨ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ, ਹਰਬੰਸ ਕੌਰ, ਬਲਵਿੰਦਰ ਕੌਰ, ਰਮਨਦੀਪ ਕੌਰ, ਸਵਰਨ ਕੌਰ, ਗੁਰਲੀਨ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਜਸਵਿੰਦਰ ਕੌਰ, ਚਰਨਜੀਤ ਕੌਰ, ਸੁਖਵਿੰਦਰ ਕੌਰ ਤੋਂ ਇਲਾਵਾ ਸਰਕਲ ਪ੍ਰਧਾਨ ਧਨਵੰਤ ਸਿੰਘ ਥਰੀਕੇ ਸਰਕਲ ਪ੍ਰਧਾਨ ਕਵਲਜੀਤ ਸਿੰਘ ਮਿੰਟੂ ਪਾਰਟੀ ਦੇ ਅਹੁਦੇਦਾਰਾਂ, ਆਗੂਆਂ, ਵਰਕਰਾਂ ਵੱਡੀ ਗਿਣਤੀ ਵਿਚ ਵਸਨੀਕ ਹਾਜ਼ਰ ਸਨ।