08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬ ਨੇ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ ।

ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਵਿਖੇ ਚੱਲ ਰਹੇ ਗੁਰਮਤਿ ਸਮਾਗਮ ਵਿਚ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬ ਨੇ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ । ਉਪਰੰਤ ਗੁਰਦੁਆਰਾ ਸਾਹਿਬ ਦੇ ਭਾਈ ਲਵਦੀਪ ਸਿੰਘ ਦੇ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਦੇ ਜਥੇ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਅਰਵਿੰਦਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮਾਗਮਾਂ ਤੇ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ। ਦੀਵਾਨ ਦੀ ਸਮਾਪਤੀ ਤੋਂ ਬਾਅਦ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ‘ਚ ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਗੁਰਚਰਨ ਸਿੰਘ ਸਿੱਧੂ, ਸੁੱਖਵਿੰਦਰ ਸਿੰਘ, ਨਰਿੰਦਰ ਸਿੰਘ, ਪੂਰਨ ਸਿੰਘ, ਕੁਲਦੀਪ ਸਿੰਘ, ਕਮਲਜੀਤ ਸਿੰਘ ਸੋਬਤੀ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਹਰਪ੍ਰੀਤ ਸਿੰਘ ਗੇਹਲੇ, ਕਮਲਪ੍ਰੀਤ ਸਿੰਘ, ਗੁਰਦੀਪ ਸਿੰਘ, ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਸਪਤਾਹਿਕ ਗੁਰਮਤਿ ਸਮਾਗਮ ਅਗਲੀ ਖ਼ਬਰ ਪੀ. ਏ. ਯੂ. ਦੇ ਵਿਦਿਆਰਥੀਆਂ ਨੇ ਐਮ. ਟੀ. ਬੀ. ਦੀ ਸਾਈਕਲਿੰਗ ਮੁਕਾਬਲਿਆਂ ’ਚੋਂ ਤਿੰਨ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।