08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਸਪਤਾਹਿਕ ਗੁਰਮਤਿ ਸਮਾਗਮ

ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨਜ਼ਦੀਕ ਢੋਲੇਵਾਲ ਚੌਕ ਵਿਖੇ ਧਾਰਮਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਸਾਮ ਦੇ ਸਮਾਗਮਾਂ ਵਿਚ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨਜ਼ਦੀਕ ਢੋਲੇਵਾਲ ਚੌਕ ਵਿਖੇ ਧਾਰਮਿਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਸਾਮ ਦੇ ਸਮਾਗਮਾਂ ਵਿਚ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸੰਗਤੀ ਰੂਪ ਵਿਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸਮਾਗਮ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਗੁਰਚਰਨ ਸਿੰਘ ਗੁਰੂ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਹੋਸਟਲ ਨਾਈਟ ਸੁਨਹਿਰੀ ਸਫ਼ਰ -2026 ਕਰਵਾਈ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।