ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੁੱਗਰੀ ਵਿਖੇ ਗੁਰਮੁਖ ਸਖੀ ਸਹੇਲੀਆਂ ਸਮਾਗਮ ਅੱਜ
ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫ਼ੇਜ਼ 1 ਦੁੱਗਰੀ ਵਿਖੇ ਅੱਜ ਗੁਰਮੁਖ ਸਖੀ ਸਹੇਲੀਆਂ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕੇ ਦੀਆਂ ਸੰਗਤਾਂ ਅਤੇ ਸ਼ਹਿਰ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੇ ਸਹਿਯੋਗ ਨਾਲ ਉਲੀਕਿਆ ਗਿਆ ਹੈ।
ਕ
ਕੁਲਵਿੰਦਰ ਸਿੰਘ ਬੈਨੀਪਾਲ
08-09-2026
ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫ਼ੇਜ਼ 1 ਦੁੱਗਰੀ ਵਿਖੇ ਅੱਜ ਗੁਰਮੁਖ ਸਖੀ ਸਹੇਲੀਆਂ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕੇ ਦੀਆਂ ਸੰਗਤਾਂ ਅਤੇ ਸ਼ਹਿਰ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੇ ਸਹਿਯੋਗ ਨਾਲ ਉਲੀਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕੀ ਇਸ ਧਾਰਮਿਕ ਸਮਾਗਮ ਵਿਚ ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਅਤੇ ਮਾਤਾ ਵਿਪਨਪ੍ਰੀਤ ਕੌਰ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਗਤਾਂ ਨੂੰ ਦਰਸ਼ਨ ਦੀਦਾਰੇ ਬਖ਼ਸ਼ਣਗੇ। ਸਮਾਗਮ ਦੌਰਾਨ ਪ੍ਰਸਿੱਧ ਵਿਦਵਾਨ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਵਾਲੇ ਮਾਤਾ ਸੁਲੱਖਣੀ ਜੀ ਦੇ ਪਵਿੱਤਰ ਜੀਵਨ, ਤਿਆਗ ਅਤੇ ਗੁਰਮਤਿ ਆਦਰਸ਼ਾਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਇਸਤਰੀ ਸਤਿਸੰਗ ਜਥੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸੰਗਤਾਂ ਲਈ ਚਾਹ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮੇਂ ਸਿਰ ਪਹੁੰਚ ਕੇ ਲਾਹਾ ਲੈਣ ਦੀ ਨਿਮਰਤਾ ਸਹਿਤ ਅਪੀਲ ਕੀਤੀ ਜਾਂਦੀ ਹੈ।