08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਭਗਤ ਰਵਿਦਾਸ ਜੀ ਦੇ ਜੀਵਨ ਤੇ ਵਿਚਾਰਧਾਰਾ ਵਿਸ਼ੇ ’ ਤੇ ਕਰਵਾਇਆ ਲੈਕਚਰ

ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ ਤੇ ਵਿਚਾਰਧਾਰਾ ਵਿਸ਼ੇ ’ਤੇ ਲੈਕਚਰ ਦਾ ਆਯੋਜਨ ਕੀਤਾ। ਪ੍ਰੋਫੈਸਰ ਜਸਵਿੰਦਰ ਕੌਰ ਇਸ ਮੌਕੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤ ੀ।

ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ ਤੇ ਵਿਚਾਰਧਾਰਾ ਵਿਸ਼ੇ ’ਤੇ ਲੈਕਚਰ ਦਾ ਆਯੋਜਨ ਕੀਤਾ। ਪ੍ਰੋਫੈਸਰ ਜਸਵਿੰਦਰ ਕੌਰ ਇਸ ਮੌਕੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤ ੀ। ਕਾਲਜ ਪ੍ਰਿੰਸੀਪਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਮੁੱਖ ਵਕਤਾਂ ਨੂੰ ਰਸਮੀ ਤੌਰ ’ਤੇ ਜੀ ਆਇਆ ਕਿਹਾ ਤੇ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਡਾ. ਸ. ਪ. ਸਿੰਘ ਅਤੇ ਆਨਰੇਰੀ ਜਨਰਲ ਸਕੱਤਰ ਹਰਸ਼ਰਨ ਸਿੰਘ ਨਰੂਲਾ ਦਾ ਧੰਨਵਾਦ ਵੀ ਕੀਤਾ। ਪ੍ਰੋ. ਜਸਵਿੰਦਰ ਕੌਰ ਨੇ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਬੋਲਦੇ ਹੋਏ ਸਰੋਤਿਆਂ ਨੂੰ ਦੱਸਿਆ ਕਿ ਭਗਤ ਰਵਿਦਾਸ ਜੀ ਦੀ ਬਾਣੀ ਦਾ ਸਭ ਤੋਂ ਵੱਡਾ ਸੰਦੇਸ਼ ਇਹ ਹੈ ਕਿ ਹਰ ਮਨੁੱਖ ਦਾ ਪਹਿਲਾ ਧਰਮ ਮਨੁੱਖਤਾ ਹੈ। ਮਨੁੱਖ ਆਪਣੇ ਜਨਮ ਜਾਂ ਜਾਤੀ ਕਰਕੇ ਉਚਾ ਜਾਂ ਨੀਵਾਂ ਨਹੀਂ ਬਲਕਿ ਆਪਣੇ ਕਰਮਾਂ ਕਰਕੇ ਹੈ। ਉਨ੍ਹਾਂ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੇ 41 ਸ਼ਬਦ 16 ਰਾਗਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹਨ। ਉਨ੍ਹਾਂ ਨੇ ਹੁਸ਼ਿਆਰਪੁਰ ਗੜ੍ਹਸ਼ੰਕਰ ਵਿਚ ਭਗਤ ਰਵਿਦਾਸ ਜੀ ਦੇ ਬਣੇ ਹੋਏ ਤਪ ਸਥਾਨ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰਵਿਦਾਸ ਜੀ ਦੀ ਬਾਣੀ ਦੇ ਹਵਾਲੇ ਦੇ ਨਾਲ ਉਨ੍ਹਾਂ ਦਾ ਫ਼ਲਸਫ਼ਾ ਸਾਂਝਾ ਕੀਤਾ। ਪ੍ਰੋਗਰਾਮ ਦੇ ਅਖੀਰ ’ਤੇ ਡਾ. ਦਲੀਪ ਸਿੰਘ ਹਿੰਦੀ ਵਿਭਾਗ ਵਲੋਂ ਰਸਮੀ ਤੌਰ ’ਤੇ ਧੰਨਵਾਦੀ ਸ਼ਬਦ ਸਾਂਝੇ ਕੀਤੇ ਗਏ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ, ਜਿਨ੍ਹਾਂ ਵਿਚ ਪ੍ਰੋ. ਅਮਨਪ੍ਰੀਤ ਕੌਰ, ਡਾ. ਹਰਜਿੰਦਰ ਸਿੰਘ, ਡਾ. ਹਰਗੁਣਜੋਤ ਕੌਰ, ਡਾ. ਆਸ਼ਾ ਰਾਣੀ, ਡਾ. ਅੰਮ੍ਰਿਤਪਾਲ ਕੌਰ, ਪ੍ਰੋ. ਮਨਜੀਤ ਸਿੰਘ, ਪ੍ਰੋ. ਤਲਵਿੰਦਰ ਕੌਰ, ਪ੍ਰੋ. ਹਰਮਨਦੀਪ ਸਿੰਘ ਅਤੇ ਵਿਦਿਆਰਥੀ ਹਾਜ਼ਰ ਰਹੇ। ਪ੍ਰੋਗਰਾਮ ਦਾ ਸੰਚਾਲਨ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਤੇਜਿੰਦਰ ਕੌਰ ਵਲੋਂ ਕੀਤਾ ਗਿਆ।
ਪਿਛਲੀ ਖ਼ਬਰ ਵਿਦਿਆਰਥਣਾਂ ਦਾ ਬੀ. ਸੀ. ਏ. ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਨੌਵੇਂ ਦਿਨ ਵੀ ਧਰਨਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।