08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸਿੱਧਵਾਂ ਬੇਟ, 7 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ। ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਪੇਸ਼ ਕਰਕੇ ਅਤੇ ਸੁੰਦਰ-ਸੁੰਦਰ ਕਾਰਡ ਅਧਿਆਪਕਾਂ ਨੂੰ ਦੇ ਕੇ ਉੁਨ੍ਹਾਂ ਪ੍ਰਤੀ ਆਪਣੇ ਸਤਿਕਾਰ ਨੂੰ ਪ੍ਰਗਟ ਕੀਤਾ।

ਅਜੀਤ ਡੈਸਕ 08-09-2026
ਸਿੱਧਵਾਂ ਬੇਟ, 7 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ। ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਗਤੀਵਿਧੀਆਂ ਪੇਸ਼ ਕਰਕੇ ਅਤੇ ਸੁੰਦਰ-ਸੁੰਦਰ ਕਾਰਡ ਅਧਿਆਪਕਾਂ ਨੂੰ ਦੇ ਕੇ ਉੁਨ੍ਹਾਂ ਪ੍ਰਤੀ ਆਪਣੇ ਸਤਿਕਾਰ ਨੂੰ ਪ੍ਰਗਟ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਕੰਚਨ ਰਾਣੀ ਨੇ ਡਾ. ਰਾਧਾਕ੍ਰਿਸ਼ਨਨ ਦੇ ਸਿੱਖਿਆ ਦੇ ਪ੍ਰਸਾਰ ਵਿੱਚ ਦਿੱਤੇ ਯੋਗਦਾਨ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਚੰਗਾ ਅਧਿਆਪਕ ਵਿਦਿਆਰਥੀ ਦੀ ਅੰਦਰਲੀ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਨਿਖਾਰਦਾ ਹੈ ਅਤੇ ਗਿਆਨ ਦੇ ਨਾਲ ਚੰਗੇ ਸੰਸਕਾਰ ਤੇ ਮਨੁੱਖੀ ਕਦਰਾਂ-ਕੀਮਤਾਂ ਵੀ ਪ੍ਰਦਾਨ ਕਰਦਾ ਹੈ ਇਸ ਲਈ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨਾ ਵਿਦਿਆਰਥ ੀਆਂ ਦਾ ਪਹਿਲਾਂ ਫਰਜ਼ ਹੈ। ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਅਧਿਆਪਕਾਂ ਨੂੰ ਬਾਹਰ ਦੁਪਹਿਰ ਖਾਣੇ ’ਤੇ ਵੀ ਲਿਜਾਇਆ ਜਿੱਥੇ ਉਨ੍ਹਾਂ ਨੇ ਆਪਣੇ ਅਧਿਆਪਨ ਸਫਰ ਦੇ ਸਾਂਝੇ ਪਲਾਂ ਨੂੰ ਯਾਦ ਕੀਤਾ। ਇਸ ਮੌਕੇ ਪ੍ਰਧਾਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ ਅਤੇ ਵਾਈਸ ਪ੍ਰਿੰਸੀਪਲ ਮੈਡਮ ਕਮਲੇਸ਼ ਗੁਪਤਾ ਨੇ ਵੀ ਸਮੂਹ ਅਧਿਆਪਕਾਂ ਨੂੰ ‘ਅਧਿਆਪਕ ਦਿਵਸ’ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਜੇਲ੍ਹ ਭਰੋ ਅੰਦੋਲਨ ਲਈ ਹਲਵਾਰਾ ਤੋਂ ਕਿਸਾਨਾਂ ਦਾ ਜਥਾ ਫਰੀਦਕੋਟ ਰਵਾਨਾ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਕਰਵਾਏ ਗਏ ਸਮਾਗਮਾਂ ਵਿਚ ਪਵਨ ਦੀਵਾਨ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।