09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕਿਡਸ ਪੋਪਿਨ ਪਲੇਅ ਵੇਅ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ

ਫੁੱਲਾਂਵਾਲ, 8 ਸਤੰਬਰ (ਮਨਜੀਤ ਸਿੰਘ ਦੁੱਗਰੀ)-200 ਫੁੱਟੀ ਮਿਸਿੰਗ ਲਿੰਕ ਸੜਕ ‘ਤੇ ਸਥਿਤ ਬਸੰਤ ਐਵਨਿਊ ਫ਼ੇਜ਼4 ਵਿਖੇ ਨੰਨੇ-ਮੁੰਨੇ ਬੱਚਿਆਂ ਨੂੰ ਅਗਲੇਰੀ ਸਕੂਲੀ ਸਿੱਖਿਆ ਸ਼ੁਰੂ ਕਰਨ ਤੋਂ ਪਹਿਲਾਂ ਮੁੱਢਲੀ ਸਿੱਖਿਆ ਲਈ ਤਿਆਰ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਕਿੰਡਸ ਪੋਪਿਨ ਪਲੇਅ ਵੇਅ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਮਾਪਿਆਂ, ਖ਼ਾਸ ਕਰਕੇ ਮਾਵਾਂ ਨੇ ਆਪਣੇ ਨੰਨੇ-ਮੁੰਨੇ ਬੱਚਿਆਂ ਵਲੋਂ ਸਕੂਲ ਦੀ ਗਰਾਊਂਡ ਵਿਖੇ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਿੱਖਿਆਦਾਇਕ ਅਤੇ ਮਨੋਰੰਜਕ ਗਤੀਵਿਧੀਆਂ ਨੂੰ ਗਹੁ ਨਾਲ ਵਾਚਿਆ ਅਤੇ ਸਕੂਲ ਵਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 09-09-2026
ਫੁੱਲਾਂਵਾਲ, 8 ਸਤੰਬਰ (ਮਨਜੀਤ ਸਿੰਘ ਦੁੱਗਰੀ)-200 ਫੁੱਟੀ ਮਿਸਿੰਗ ਲਿੰਕ ਸੜਕ ‘ਤੇ ਸਥਿਤ ਬਸੰਤ ਐਵਨਿਊ ਫ਼ੇਜ਼4 ਵਿਖੇ ਨੰਨੇ-ਮੁੰਨੇ ਬੱਚਿਆਂ ਨੂੰ ਅਗਲੇਰੀ ਸਕੂਲੀ ਸਿੱਖਿਆ ਸ਼ੁਰੂ ਕਰਨ ਤੋਂ ਪਹਿਲਾਂ ਮੁੱਢਲੀ ਸਿੱਖਿਆ ਲਈ ਤਿਆਰ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਕਿੰਡਸ ਪੋਪਿਨ ਪਲੇਅ ਵੇਅ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਮਾਪਿਆਂ, ਖ਼ਾਸ ਕਰਕੇ ਮਾਵਾਂ ਨੇ ਆਪਣੇ ਨੰਨੇ-ਮੁੰਨੇ ਬੱਚਿਆਂ ਵਲੋਂ ਸਕੂਲ ਦੀ ਗਰਾਊਂਡ ਵਿਖੇ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਿੱਖਿਆਦਾਇਕ ਅਤੇ ਮਨੋਰੰਜਕ ਗਤੀਵਿਧੀਆਂ ਨੂੰ ਗਹੁ ਨਾਲ ਵਾਚਿਆ ਅਤੇ ਸਕੂਲ ਵਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸਕੂਲ ਦੀ ਪ੍ਰਿੰਸੀਪਲ ਪੂਜਾ ਅਰੋੜਾ ਅਤੇ ਹੋਰ ਅਧਿਆਪਕਾਂ ਨੇ ਮਾਪਿਆਂ ਨਾਲ ਰਸਮੀ ਗੱਲਬਾਤ ਕਰਦਿਆਂ ਬੱਚਿਆਂ ਦੀ ਪੜ੍ਹਾਈ, ਉਨ੍ਹਾਂ ਦੀਆਂ ਰੁਚੀਆਂ, ਵਿਹਾਰ ਅਤੇ ਭਵਿੱਖੀ ਸਿੱਖਿਆ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਅਤੇ ਘਰ ਦਰਮਿਆਨ ਬੇਹਤਰ ਤਾਲਮੇਲ ਬਣਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਹੀ ਲੋਕਹਿਤਾਂ ਦੀ ਰਾਖੀ ਵਾਲੀ ਅਸਲ ਪੰਥਕ ਪਾਰਟੀ- ਇਆਲੀ, ਸ਼ਿਵਾਲਿਕ ਹਲਕਾ ਗਿੱਲ ਦੇ... ਅਗਲੀ ਖ਼ਬਰ ਅੱਖਾਂ ਦਾ ਮਹਾਂ ਕੈਂਪ 16 ਨੂੰ ਖ਼ਾਸੀ ਕਲਾਂ ’ ਚ ਲੱਗੇਗਾ - ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।