ਰਾਜੂ ਆਲਮਗੀਰ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਣੇ
ਆਲਮਗੀਰ, 8 ਸਤੰਬਰ (ਜਰਨੈਲ ਸਿੰਘ ਪੱਟੀ)-ਯੂਥ ਅਕਾਲੀ ਦਲ (ਬ) ਦੀਆਂ ਸਰਗਰਮੀਆਂ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਤਹਿਤ ਵਿਧਾਨ ਸਭਾ ਹਲਕਾ ਗਿੱਲ ਦੇ ਸੀਨੀਅਰ ਨੌਜਵਾਨ ਅਕਾਲੀ ਆਗੂ ਗੁਰਦੀਪ ਸਿੰਘ ਰਾਜੂ ਆਲਮਗੀਰ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੇ ਮੱਦੇਨਜ਼ਰ ਯੂਥ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਰਾਜੂ ਆਲਮਗੀਰ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਦੇ ਪੁੱਤਰ ਹੋਣ ਕਾਰਨ ਰਾਜੂ ਆਲਮਗੀਰ ਜਿੱਥੇ ਰਾਜਨੀਤੀ ਦੀ ਚੰਗੀ ਸੂਝਬੂਝ ਰੱਖਦੇ ਹਨ, ਉਥੇ ਹੀ ਹਲਕੇ ਦੇ ਨੌਜਵਾਨਾਂ ਤੱਕ ਪਾਰਟੀ ਦੀ ਆਵਾਜ਼ ਆਸਾਨੀ ਨਾਲ ਪਹੁੰਚਾਉਣ ਦੀ ਸਮਰੱਥਾ ਰੱਖਦੇ ਹਨ।
ਆਲਮਗੀਰ, 8 ਸਤੰਬਰ (ਜਰਨੈਲ ਸਿੰਘ ਪੱਟੀ)-ਯੂਥ ਅਕਾਲੀ ਦਲ (ਬ) ਦੀਆਂ ਸਰਗਰਮੀਆਂ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਤਹਿਤ ਵਿਧਾਨ ਸਭਾ ਹਲਕਾ ਗਿੱਲ ਦੇ ਸੀਨੀਅਰ ਨੌਜਵਾਨ ਅਕਾਲੀ ਆਗੂ ਗੁਰਦੀਪ ਸਿੰਘ ਰਾਜੂ ਆਲਮਗੀਰ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੇ ਮੱਦੇਨਜ਼ਰ ਯੂਥ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਰਾਜੂ ਆਲਮਗੀਰ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਦੇ ਪੁੱਤਰ ਹੋਣ ਕਾਰਨ ਰਾਜੂ ਆਲਮਗੀਰ ਜਿੱਥੇ ਰਾਜਨੀਤੀ ਦੀ ਚੰਗੀ ਸੂਝਬੂਝ ਰੱਖਦੇ ਹਨ, ਉਥੇ ਹੀ ਹਲਕੇ ਦੇ ਨੌਜਵਾਨਾਂ ਤੱਕ ਪਾਰਟੀ ਦੀ ਆਵਾਜ਼ ਆਸਾਨੀ ਨਾਲ ਪਹੁੰਚਾਉਣ ਦੀ ਸਮਰੱਥਾ ਰੱਖਦੇ ਹਨ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਦਫ਼ਤਰ ਇੰਚਾਰਜ ਡਾ. ਦਲਜੀਤ ਸਿੰਘ ਚੀਮਾ ਸਮੇਤ ਪਾਰਟੀ ਸਮੂਹ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਅਗਵਾਈ ਹੇਠ ਸੂਬੇ ਵਿਚ ਸਰਕਾਰ ਦਾ ਗਠਨ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾ ਸਕੇ।