10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵਿਧਾਇਕਾਂ ਅਤੇ ਡੀ. ਸੀ. ਵਲੋਂ ਖੇਡਾਂ ਵਤਨ ਪੰਜਾਬ ਦੀਆਂ - ਸੀਜ਼ਨ 4’ ਦੇ ਪ੍ਰੋਗਰਾਮ ਦਾ ਐਲਾਨ ਡਾ . ਬੀ . ਆਰ . ਅੰਬੇਡਕਰ ਸਾਹਿਬ ਸੰਬੰਧੀ ਮਾਮਲੇ ਦੀ ਉੱਚ ਪੱਧਰੀ ਜਾਂਚ ਕਰੇ ਸਰਕਾਰ - ਚੇਅਰਮੈਨ ਹੁੰਦਲ ਹਵਾਸ

ਭਾਮੀਆਂ ਕਲਾਂ/ਲੁਧਿਆਣਾ, 9 ਸਤੰਬਰ (ਜਤਿੰਦਰ ਭੰਬੀ)-ਜਲੰਧਰ-ਬਾਈਪਾਸ ਚੌਂਕ ਸਥਿਤ ਲੱਗੇ ਡਾ: ਬੀ. ਆਰ.

ਅਜੀਤ ਡੈਸਕ 10-09-2026
ਭਾਮੀਆਂ ਕਲਾਂ/ਲੁਧਿਆਣਾ, 9 ਸਤੰਬਰ (ਜਤਿੰਦਰ ਭੰਬੀ)-ਜਲੰਧਰ-ਬਾਈਪਾਸ ਚੌਂਕ ਸਥਿਤ ਲੱਗੇ ਡਾ: ਬੀ.ਆਰ.ਅੰਬੇਡਕਰ ਸਾਹਿਬ ਦੇ ਬੁੱਤ ਨਾਲ ਪਿਛਲੇ ਦਿਨੀਂ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਛੇੜਛਾੜ ਦੇ ਮਾਮਲੇ ਵਿਚ ਉਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਿਲ ਮੁਲਜ਼ਮਾਂ ਦੀ ਸ਼ਨਾਖ਼ਤ ਕਰਕੇ ਜਲਦ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਕਿ ਅੱਗੇ ਤੋਂ ਕੋਈ ਵੀ ਸਰਾਰਤੀ ਅਨਸਰ ਅਜਿਹੇ ਕਰਨ ਦੀ ਜੁਰਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਸ਼ਾਂਤਮਈ ਮਾਹੌਲ ਨੂੰ ਵਿਗਾੜਣ ਦੀਆਂ ਜੋ ਘਟੀਆ ਚਾਲਾਂ ਚੱਲੀਆਂ ਜਾ ਰਹੀਆਂ ਹਨ, ਉਹ ਨਿੰਦਣਯੋਗ ਤਾਂ ਹਨ ਹੀ ਬਰਦਾਸ਼ਤ ਕਰਨ ਯੋਗ ਵੀ ਨਹੀਂ । ਉਨ੍ਹਾਂ ਕਿਹਾ ਕਿ ਧਰਮ ਚਾਹੇ ਕੋਈ ਵੀ ਹੋਵੇ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਇਸ ਨਾਲ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ। ਚੇਅਰਮੈਨ ਹਵਾਸ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸ਼ਰਾਰਤੀ ਅਨਸਰਾਂ ਦੀ ਪਹਿਚਾਣ ਕਰਨ ਉਪਰੰਤ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਸੀਸੂ ਦੇ ਵਫ਼ਦ ਨੇ ਵਿਧਾਇਕ ਸਿੱਧੂ ਨਾਲ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪਿਆ ਲੁਧਿਆਣਾ ਵਿਚ ਮੌਜੂਦਾ ਉਦਯੋਗਾਂ ਨੂੰ ਤਬਦੀਲ... ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਛਠੀ ਮਨਾਉਣ ਮੌਕੇ ਦੁਰਗਾ ਮਾਤਾ ਮੰਦਰ ਵਿਖੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।