11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਾਬਾ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣਾ ਘਟੀਆ ਮਾਨਸਿਕਤਾ-ਕੰਵਰ ਨਰਿੰਦਰ ਸਿੰਘ

ਲੁਧਿਆਣਾ, 9 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੰਵਰ ਨਰਿੰਦਰ ਸਿੰਘ ਨੇ ਜਲੰਧਰ ਬਾਈਪਾਸ ਚੌਕ ਵਿਖੇ ਡਾ. ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।

ਅਜੀਤ ਡੈਸਕ 10-09-2026
ਲੁਧਿਆਣਾ, 9 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੰਵਰ ਨਰਿੰਦਰ ਸਿੰਘ ਨੇ ਜਲੰਧਰ ਬਾਈਪਾਸ ਚੌਕ ਵਿਖੇ ਡਾ. ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕਿਸੇ ਇਕ ਸਮਾਜ ਦੇ ਨਹੀਂ, ਸਗੋਂ ਸਮੁੱਚੇ ਦੇਸ਼ ਅਤੇ ਹਰ ਵਰਗ ਦੇ ਸਾਂਝੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਹਰਕਤ ਘਟੀਆ ਮਾਨਸਿਕਤਾ ਅਤੇ ਸਮਾਜ ਵਿਚ ਪਾੜਾ ਪੈਦਾ ਕਰਨ ਦੀ ਕੋਝੀ ਕੋਸ਼ਿਸ਼ ਹੈ। ਕੰਵਰ ਨਰਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਮੁੜ ਨਾ ਵਾਪਰੇ।
ਪਿਛਲੀ ਖ਼ਬਰ ਡਾ . ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨਿੰਦਣਯੋਗ - ਸੰਨੀ ਕੈਂਥ ਅਗਲੀ ਖ਼ਬਰ ਹਲਕਾ ਸਾਹਨੇਵਾਲ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਗਰੇਵਾਲ ਦੇ ਗ੍ਰਹਿ ਵਿਖੇ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।