10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵਿਧਾਇਕ ਗਰੇਵਾਲ ਵਲੋਂ ਵਾਰਡ 29 ’ ਚ ਨਵੇਂ ਟਿਊਬਵੈੱਲ ਦਾ ਉਦਘਾਟਨ

ਲੁਧਿਆਣਾ, 9 ਸਤੰਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਵਾਰਡ ਨੰਬਰ 29 ’ਚ ਪੈਂਦੇ ਵਿਸ਼ਵਕਰਮਾ ਨਗਰ ਗਲੀ ਨੰਬਰ 1 ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ।

ਅਜੀਤ ਡੈਸਕ 10-09-2026
ਲੁਧਿਆਣਾ, 9 ਸਤੰਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਵਾਰਡ ਨੰਬਰ 29 ’ਚ ਪੈਂਦੇ ਵਿਸ਼ਵਕਰਮਾ ਨਗਰ ਗਲੀ ਨੰਬਰ 1 ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਹਰ ਘਰ ਜਲ, ਹਰ ਘਰ ਨਲ, ਸਕੀਮ ਤਹਿਤ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਾਰਡ ’ਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਪੀਣ ਵਾਲੇ ਪਾਣੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਇਸ ਲਈ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਇਸ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਆਉਣ ਵਾਲੇ ਦਿਨਾਂ ‘ਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ, ਇਸ ਕੰਮ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ। ਇਸ ਮੌਕੇ ਕੌਂਸਲਰ ਪਤੀ ਲਵਲੀ ਮਨੋਚਾ, ਸੰਜੂ ਸ਼ਰਮਾ, ਬਖ਼ਸ਼ੀਸ਼ ਹੀਰ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ, ਰਣਜੀਤ ਰਾਣਾ, ਲੱਕੀ ਝੱਮਟ, ਰਵੀ ਸ਼ਰਮਾ, ਬਬਲੀ ਸ਼ਰਮਾ , ਕੁਲਵੰਤ ਰਾਏ, ਮਨਮੋਹਨ ਸਿੰਘ, ਬੌਬੀ ਮਲਹੋਤਰਾ ਤੇ ਪਾਰਟੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ ਜੀ ਐਸ ਜੀ ਪਬਲਿਕ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਸਿੰਗਲਾ ਗੋਤ ਦੇ ਜਠੇਰਿਆਂ ਦਾ ਭਾਦੋਂ ਮੇਲਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।