11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਖੇਤੀਬਾੜੀ ਕਾਲਜ ਨੇ ਡੀਨ ਪੱਧਰੀ ਹਾਸਰਸ ਇਕੱਤਰਤਾ ਕਰਵਾਈ

ਲੁਧਿਆਣਾ, 10 ਸਤੰਬਰ (ਜਸਵਿੰਦਰ ਸਿੰਘ)-ਪੀ. ਏ.

ਅਜੀਤ ਡੈਸਕ 11-09-2026
ਲੁਧਿਆਣਾ, 10 ਸਤੰਬਰ (ਜਸਵਿੰਦਰ ਸਿੰਘ)-ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਲਈ ਹਾਸਰਸ ਇਕੱਤਰਤਾ ਬੀਤੇ ਦਿਨੀਂ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਚ ਕਰਵਾਈ ਗਈ, ਜਿਸ ਵਿਚ 600 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਇਸ ਹਾਸਰਸ ਮੁਕਾਬਲੇ ਵਿਚ ਆਪਣੀ ਪ੍ਰਤਿਭਾ ਰਾਹੀਂ ਹਾਜ਼ਰ ਲੋਕਾਂ ਨੂੰ ਖ਼ੁਸ਼ ਕਰਨ ਦਾ ਕਾਰਜ ਕੀਤਾ। ਚਾਰ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਹਿੱਸਾ ਲਿਆ। ਜੱਜਾਂ ਦੀ ਭੂਮਿਕਾ ਡਾ. ਕਮਲਦੀਪ ਸਿੰਘ ਸਾਂਘਾ ਅਤੇ ਡਾ. ਮਨਮੀਤ ਕੌਰ ਨੇ ਨਿਭਾਈ। ਇਸ ਮੁਕਾਬਲੇ ਵਿਚ ਏਕਨੂਰ ਕੌਰ ਪਹਿਲੇ ਸਥਾਨ ’ਤੇ ਰਹੀ। ਦੂਸਰਾ ਸਥਾਨ ਸ਼ੈਲੇਂਦਰਜੀਤ ਸਿੰਘ ਨੂੰ ਪ੍ਰਾਪਤ ਹੋਇਆ। ਮੀਟਿੰਗ ਦੌਰਾਨ ਵਿਦਿਆਰਥੀਆਂ ਨੇ ਆਉਂਦੇ ਯੁਵਕ ਮੇਲੇ ਦੇ ਵੱਖ-ਵੱਖ ਮੁਕਾਬਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਹਨਾਂ ਵਿਚ ਭਾਗ ਲੈਣ ਦੇ ਤਰੀਕਿਆਂ ਬਾਰੇ ਪਤਾ ਕੀਤਾ। ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ ਨੇ ਵਿਦਿਆਰਥੀਆਂ ਨੂੰ ਯੁਵਕ ਮੇਲੇ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਸਭਿਆਚਾਰਕ ਗਤੀਵਿਧੀਆਂ ਨੂੰ ਸਦਾ ਉਤਸ਼ਾਹਿਤ ਕੀਤਾ ਹੈ। ਇਸ ਲਈ ਵਿਦਿਆਰਥੀਆਂ ਵਲੋਂ ਕੀਤੇ ਜਾਂਦੇ ਸਭਿਆਚਾਰਕ ਕਾਰਜਾਂ ਦੀ ਪ੍ਰਸ਼ੰਸਾ ਕੀਤੀ ਜਾਣੀ ਚਾਹੀਦੀ ਹੈ, ਨਾਲ ਹੀ ਉਨ੍ਹਾਂ ਨੇ ਯੁਵਕ ਮੇਲੇ ਲਈ ਕਾਲਜ ਅਤੇ ਯੂਨੀਵਰਸਿਟੀ ਵਲੋਂ ਮੁਹੱਈਆ ਕਰਾਈਆਂ ਜਾਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਵੀ ਦਿੱਤੀ।
ਪਿਛਲੀ ਖ਼ਬਰ ਦਿਆਲ ਪਬਲਿਕ ਸਕੂਲ ਦੇ ਵਿਦਿਆਰਥੀ ਚੇਤਨ ਰਤਨ ਨੇ ਜਿੱਤਿਆ ਜਿਮਨਾਸਟਿਕ ਮੁਕਾਬਲੇ ’ਚ ਤੀਜਾ ਸਥਾਨ ਅਗਲੀ ਖ਼ਬਰ ਪਿੰਡ ਰੰਗੀਆਂ ਵਿਖੇ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਪਾਰਟੀ ਵਲੋਂ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।