12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਭਾਵਾਧਸ ਵਲੋਂ ਕੱਢੀ ਜਾਣ ਵਾਲੀ 37 ਵੀਂ ਵਿਸ਼ਾਲ ਸ਼ੋਭਾ ਯਾਤਰਾ ਸੰਬੰਧੀ ਮੀਟਿੰਗ 13 ਨੂੰ - ਵਿਜੈ ਦਾਨਵ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਇਕ ਮੀਟਿੰਗ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ ‘ਚ ਸੰਸਥਾ ਦੇ ਕੇਂਦਰੀ ਦਫ਼ਤਰ ਵਿਖੇ ਹੋਈ। ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਜੈ ਦਾਨਵ ਨੇ ਦੱਸਿਆ ਕਿ ਭਾਵਾਧਸ ਵਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਹਰ ਸਾਲ ਦੀ ਤਰ੍ਹਾਂ ਕੱਢੀ ਜਾਣ ਵਾਲੀ 37ਵੀਂ ਵਿਸ਼ਾਲ ਸ਼ੋਭਾ ਸੰਬੰਧੀ ਭਾਵਾਧਸ ਆਗੂਆਂ ਨਾਲ ਵਿਚਾਰ ਚਰਚਾ ਕੀਤੀ ਗਈ।

ਅਜੀਤ ਡੈਸਕ 12-09-2026
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਇਕ ਮੀਟਿੰਗ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ ‘ਚ ਸੰਸਥਾ ਦੇ ਕੇਂਦਰੀ ਦਫ਼ਤਰ ਵਿਖੇ ਹੋਈ। ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਜੈ ਦਾਨਵ ਨੇ ਦੱਸਿਆ ਕਿ ਭਾਵਾਧਸ ਵਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਮੌਕੇ ਹਰ ਸਾਲ ਦੀ ਤਰ੍ਹਾਂ ਕੱਢੀ ਜਾਣ ਵਾਲੀ 37ਵੀਂ ਵਿਸ਼ਾਲ ਸ਼ੋਭਾ ਸੰਬੰਧੀ ਭਾਵਾਧਸ ਆਗੂਆਂ ਨਾਲ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਭਾਵਾਧਸ ਵਲੋਂ 25 ਅਕਤੂਬਰ ਨੂੰ ਆਯੋਜਿਤ ਹੋਣ ਵਾਲੀ ਸ਼ੋਭਾ ਯਾਤਰਾ ਸੰਬੰਧੀ ਇਕ ਹੰਗਾਮੀ ਮੀਟਿੰਗ ਸਥਾਨਕ ਸਰਕਟ ਹਾਊਸ ਵਿਖੇ 13 ਸਤੰਬਰ ਐਤਵਾਰ ਨੂੰ ਹੋਵੇਗੀ, ਜਿਸ ਵਿਚ ਸ਼ੋਭਾ ਯਾਤਰਾ ਦੀ ਤਿਆਰੀ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ, ਉਥੇ ਹੀ ਇਸਦੇ ਆਯੋਜਨ ਸੰਬੰਧੀ ਕਮੇਟੀ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਸ਼ਹਿਰ ਵਾਸੀਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ੋਭਾ ਯਾਤਰਾ ਦੀ ਬੜੀ ਬੇਸਬਰੀ ਨਾਲ ਇੰਤਜਾਰ ਕੀਤਾ ਜਾ ਰਿਹਾ ਹੈ ਕਿਉਂਕਿ ਭਾਵਾਧਸ ਵਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਉਤਰ ਭਾਰਤ ਦੀ ਸਭ ਤੋਂ ਵੱਡੀ ਸ਼ੋਭਾ ਯਾਤਰਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਸਮੂਹ ਵਰਗਾਂ ਵਲੋਂ ਸ਼ੋਭਾ ਯਾਤਰਾ ਦਾ ਭਰਵਾਂ ਸੁਆਗਤ ਕੀਤਾ ਜਾਂਦਾ ਹੈ ਉਥੇ ਹੀ ਕਈ ਤਰ੍ਹਾਂ ਵਿਸ਼ੇਸ਼ ਪ੍ਰਬੰਧ ਵੀ ਖਿੱਚ ਦਾ ਕੇਂਦਰ ਹੋਣਗੇ ਜਿਨ੍ਹਾਂ ਬਾਰੇ ਆਉਣ ਵਾਲੇ ਦਿਨਾਂ ਵਿਚ ਵਿਸਥਾਰ ਪੂਰਵਕ ਦੱਸਿਆ ਜਾਵੇਗਾ। ਇਸ ਮੌਕੇ ਚੌਧਰੀ ਯਸ਼ਪਾਲ, ਮਹਿਕ ਸਿੰਘ ਚੌਹਾਨ, ਵਿਮਲ ਭੱਟੀ, ਰੋਹਿਤ ਸਹੋਤਾ, ਅਕਸ਼ੇ ਰਾਜ, ਦੀਪੂ ਘਈ, ਸ਼ਾਮ ਬੋਹਤ, ਸੰਜੇ ਦਿਸ਼ਾਵਰ ਅਸ਼ੋਕ ਬੰਟੂ, ਧਰਮਵੀਰ ਮਚਲ, ਜਤਿੰਦਰ ਘਾਵਰੀ, ਸੁਰੇਸ਼ ਸ਼ੈਲੀ, ਰਾਜੂ ਸਭਰਵਾਲ, ਸ਼ਿਵ ਕੁਮਾਰ, ਰਾਜੂ ਘਾਵਰੀਆ, ਪੰਮੀ ਲੰਬੜਦਾਰ, ਸਭੀ ਬਾਲੂ, ਕਨੌਜ ਦਾਨਵ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਦੁੱਖ ਭੰਜਨ ਸਾਹਿਬ ਪਿੰਡ ਦਾਦ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ 13 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਮਹਾਨ ਗੁਰਮਤਿ ਸਮਾਗਮ ਅੱਜ ਅੰਮ੍ਰਿਤ ਵੇਲੇ ਤੋਂ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।