ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਏ ਪੱਕੇ ਮੋਰਚੇ ਦਾ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਨੇ ਕੀਤਾ ਸਮਰਥਨ
ਲੁਧਿਆਣਾ, 12 ਸਤੰਬਰ (ਜਤਿੰਦਰ ਭੰਬੀ)-ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਜ਼ਿਲ੍ਹਾ ਹੈਡਕੁਆਰਟਰਾਂ ਦੇ ਲਗਾਏ ਗਏ ਪੱਕੇ ਮੋਰਚੇ ਜ਼ਿਲ੍ਹਾ ਲੁਧਿਆਣਾ ਵਿਖੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਟੀਮ ਵੱਡੇ ਕਾਫ਼ਲੇ ਨਾਲ ਧਰਨੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਈ, ਜਿਸ ਵਿਚ ਮੁੱਖ ਮੰਗਾਂ ਨੂੰ ਲੈ ਕੇ ਵੱਖ-ਵੱਖ ਬੁਲਾਰਿਆਂ ਵਲੋਂ ਵਿਚਾਰਾਂ ਕੀਤੀਆਂ ਗਈਆਂ। ਭਾਵੇਂ ਕਿ ਵਾਰ-ਵਾਰ ਮੌਸਮ ਖ਼ਰਾਬ ਹੋਣ ਕਾਰਨ ਮੀਂਹ ਦੇ ਬਾਵਜੂਦ ਮੋਰਚੇ ਵਿਚ ਵਿਘਨ ਪਾਇਆ ਗਿਆ, ਪਰ ਆਪਣੀਆਂ ਮੰਗਾਂ ਨੂੰ ਲੈ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ।
ਅਜੀਤ ਡੈਸਕ
13-09-2026