13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਉੱਘੇ ਫ਼ੋਟੋ ਕਲਾਕਾਰ ਹਰਭਜਨ ਬਾਜਵਾ ਦੇ ਦਿਹਾਂਤ ’ ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 12 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।

ਸਵ: ਹਰਭਜਨ ਸਿੰਘ ਬਾਜਵਾ ਦੀ ਫਾਈਲ ਫ਼ੋਟੋ 13-09-2026
ਲੁਧਿਆਣਾ, 12 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਅਤੇ ਸਮੂਹ ਮੈਂਬਰਾਂ ਵਲੋਂ ਅਕਾਦਮੀ ਦੇ ਜੀਵਨ ਮੈਂਬਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਰਭਜਨ ਸਿੰਘ ਬਾਜਵਾ ਸਾਹਿੱਤਕਾਰ ਅਤੇ ਕੌਮਾਂਤਰੀ ਪ੍ਰਸਿੱਧੀ ਵਾਲੇ ਪੰਜਾਬੀ ਫ਼ੋਟੋ ਕਲਾਕਾਰ ਸਨ। ਬਾਜਵਾ ਨੇ ਅੰਦਰੇਟੇ ਵਿਖੇ ਸ਼ੋਭਾ ਸਿੰਘ ਚਿੱਤਰਕਾਰ ਤੋਂ ਚਿੱਤਰਕਾਰੀ ਸਿੱਖੀ ਅਤੇ ਉਨ੍ਹਾਂ ਦੀ ਪ੍ਰੇਰਨਾ ਨਾਲ ਹੀ ਬਟਾਲਾ ਵਿਖੇ ਹੰਸਲੀ ਨੇੜੇ ਸਿਨੇਮਾ ਰੋਡ ‘ਤੇ ਆਪਣਾ ਸਟੂਡੀਓ ਬਣਾਇਆ ਸੀ। ਪਿਛਲੇ ਲੰਮੇ ਸਮੇਂ ਤੋਂ ਕਾਹਨੂੰਵਾਲ ਰੋਡ ‘ਤੇ ਆਪਣੇ ਖੇਤਾਂ ਵਿਚ ਹੀ ਘਰ ਬਣਾ ਕੇ ਰਹਿੰਦੇ ਸਨ ਅਤੇ ਆਪਣਾ ਸਟੂਡੀਓ ਚਲਾ ਰਹੇ ਸਨ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਅਫ਼ਸੋਸ ਕਰਦਿਆਂ ਕਿਹਾ ਕਿ ਹਰਭਜਨ ਬਾਜਵਾ ਨੇ ਬਤੌਰ ਫ਼ੋਟੋ ਰਿਪੋਰਟਰ ਕਈ ਉੱਘੇ ਅਖ਼ਬਾਰਾਂ ਲਈ ਕੰਮ ਕੀਤਾ ਸੀ। ਡਾ. ਗੁਲਜ਼ਾਰ ਪੰਧੇਰ ਨੇ ਕਿਹਾ ਕਿ ਹਰਭਜਨ ਬਾਜਵਾ ਦੇ ਤਿੰਨ ਕਾਵਿ ਸੰਗ੍ਰਹਿ ‘ਸੁੱਕੇ ਕੱਖਾਂ ਥੱਲੇ ਅੱਗ, ਮੌਤ ਇਕ ਆਸ ਦੀ ਤੇ ਤਰੇਲ ਦੀ ਇਕ ਬੂੰਦ’ ਪ੍ਰਕਾਸ਼ਿਤ ਹੋਏ। ਬਾਜਵਾ ਨੇ ਆਪਣੀਆਂ ਖਿੱਚੀਆਂ ਫ਼ੋਟੋਆਂ ਅਤੇ ਸਲਾਈਡਾਂ ਤੇ ਹੋਰ ਇਤਿਹਾਸਕ ਫ਼ੋਟੋਆਂ ਅਤੇ ਆਪਣੀ ਲਾਇਬ੍ਰੇਰੀ ਆਪਣੀ ਹੱਥੀਂ ਭੇਟਾ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਪਿਛਲੇ ਸਾਲ ਅਕਾਦਮੀ ਵਲੋਂ ਹਰਭਜਨ ਬਾਜਵਾ ਨੂੰ ‘’ਸ. ਮੱਲ ਸਿੰਘ ਰਾਮਪੁਰੀ ਪੁਰਸਕਾਰ’’ ਨਾਲ ਸਨਮਾਨਿਤ ਕੀਤਾ ਗਿਆ ਸੀ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ , ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਹਰਵਿੰਦਰ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸਿੰਘ ਸੋਹੀ, ਪ੍ਰਿੰ. ਨਵਤੇਜ ਗੜ੍ਹਦੀਵਾਲਾ, ਰਜਿੰਦਰ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਸ਼ਾਮਿਲ ਹਨ।
ਪਿਛਲੀ ਖ਼ਬਰ ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਚ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਏ ਪੱਕੇ ਮੋਰਚੇ ਦਾ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਨੇ ਕੀਤਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।